View Details << Back

ਪੰਜਾਬ ਦੇ ਹਰੇਕ ਪਿੰਡ 'ਚ ਲੱਗਣਗੇ 550 ਬੂਟੇ
ਬੂਟਿਆਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ 'ਵਣ ਮਿੱਤਰ' ਲਾਏ ਜਾਣਗੇ :-ਧਰਮਸੋਤ

ਐੱਸ ਏ ਐੱਸ ਨਗਰ {ਗੁਰਵਿੰਦਰ ਸਿੰਘ ਮੋਹਾਲੀ} ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੇ ਹਰ ਪਿੰਡ 'ਚ 550 ਬੂਟੇ ਲਾਉਣ ਦਾ ਕੰਮ 30 ਸਤੰਬਰ 2019 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ। ਇਸ ਯੋਜਨਾ ਤਹਿਤ ਹੁਣ ਤੱਕ 1913 ਪਿੰਡਾਂ 'ਚ 550-550 ਬੂਟੇ ਲਗਾਏ ਜਾ ਚੁੱਕੇ ਹਨ ਜਦਕਿ 4345 ਪਿੰਡਾਂ 'ਚ ਬੂਟੇ ਲਗਾਉਣ ਲਈ ਟੋਏ ਪੁੱਟਣ ਦਾ ਕਾਰਜ ਮੁਕੰਮਲ ਕਰ ਲਿਆ ਗਿਆ ਹੈ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਨਰੇਗਾ ਸਕੀਮ ਤਹਿਤ ਬੂਟੇ ਲਾਉਣ ਦਾ ਕੰਮ ਨੇਪਰੇ ਚਾੜ੍ਹਿਆ ਜਾਵੇਗਾ ਜਦਕਿ 'ਪੰਜਾਬ ਮੈਂਟੀਨੈਂਸ ਮਾਡਲ' ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸਬੰਧਤ ਪਿੰਡ 'ਚ 'ਵਣ ਮਿੱਤਰ' ਘੋਸ਼ਿਤ ਕੀਤੇ ਜਾਣਗੇ, ਜੋ ਕਿ ਬੂਟਿਆਂ ਦੀ ਸਾਂਭ-ਸੰਭਾਲ ਕਰਨਗੇ। ਉਨ੍ਹਾਂ ਦੱਸਿਆ ਕਿ 200 ਬੂਟਿਆਂ ਲਈ 2 ਘਰਾਂ ਨੂੰ 'ਵਣ ਮਿੱਤਰ' ਲਾਇਆ ਜਾਵੇਗਾ, ਦੋਵਾਂ ਘਰਾਂ ਨੂੰ ਪ੍ਰਤੀ ਮਹੀਨਾ 1920-1920 ਰੁਪਏ ਬੂਟਿਆਂ ਦੀ ਸਾਂਭ-ਸੰਭਾਲ ਲਈ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬੂਟਿਆਂ ਦੀ ਸੰਭਾਲ 5 ਸਾਲਾ ਤੱਕ ਕੀਤੀ ਜਾਵੇਗੀ। ਸ. ਧਰਮਸੋਤ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 'ਆਈ ਹਰਿਆਲੀ 550 ਮੋਬਾਈਲ ਐਪਲੀਕੇਸ਼ਨ' ਲਾਂਚ ਕੀਤੀ ਗਈ ਹੈ ਤਾਂ ਜੋ ਸੂਬੇ ਦੇ ਲੋਕ ਆਪਣੀ ਨੇੜਲੀ ਨਰਸਰੀ ਤੋਂ ਆਨਲਾਈਨ ਮੁਫ਼ਤ ਬੂਟੇ ਪ੍ਰਾਪਤ ਕਰ ਸਕਣ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਐਪਲੀਕੇਸ਼ਨ ਨੂੰ 96277 ਲੋਕਾਂ ਵੱਲੋਂ ਡਾਊਨਲੋਡ ਕਰਕੇ 30,000 ਤੋਂ ਵੱਧ ਆਡਰ ਬੁੱਕ ਕੀਤੇ ਗਏ ਹਨ, ਜਿਸ ਤਹਿਤ 75885 ਬੂਟੇ ਸਬੰਧਤਾਂ ਨੂੰ ਮੁਹੱਈਆ ਕਰਵਾਏ ਜਾ ਚੁੱਕੇ ਹਨ।ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਭਰ 'ਚ ਬੂਟੇ ਲਗਾਉਣ ਦੀਆਂ ਮੁਹਿੰਮਾਂ ਦਾ ਉਦੇਸ਼ ਜਿੱਥੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ, ਉੱਥੇ ਹੀ ਲੋਕਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕਰਨਾ ਵੀ ਹੈ।


   
  
  ਮਨੋਰੰਜਨ


  LATEST UPDATES











  Advertisements