View Details << Back

ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ
ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦੋ ਮੁੱਖ ਸੜਕਾਂ ’ਤੇ ਪਾਇਲਟ ਪ੍ਰਾਜੈਕਟ

ਐਸ.ਏ.ਐਸ. ਨਗਰ, 3 ਜੁਲਾਈ (ਗੁਰਵਿੰਦਰ ਸਿੰਘ ਮੋਹਾਲੀ)ਸ਼ਹਿਰ ਵਿੱਚ ਕਿਸੇ ਨੂੰ ਵੀ ਸ਼ਰਾਬ ਪੀ ਕੇ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਸਗੋਂ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ ਟਰੈਫਿਕ ਪੁਲਿਸ ਵੱਲੋਂ ਚਲਾਨ ਕੱਟੇ ਜਾਣਗੇ। ਇਹ ਪ੍ਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਇਥੇ ਜ਼ਿਲ੍ਹਾ ਪ੍ਬੰਧਕੀ ਕੰਪਲੈਕਸ ਵਿਖੇ ਹੋਈ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਚਲਾਨ ਕਰਨ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਸ਼ਹਿਰ ਦੀ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਕਮਿਸ਼ਨਰ ਨਗਰ ਨਿਗਮ ਸ੍ਰੀ ਭੁਪਿੰਦਰਪਾਲ ਸਿੰਘ ਅਤੇ ਵਧੀਕ ਮੁੱਖ ਪ੍ਸ਼ਾਸਕ ਸ੍ਰੀ ਰਾਜੇਸ਼ ਧੀਮਾਨ ਵੀ ਮੌਜੂਦ ਸਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਭੀੜ-ਭੜੱਕੇ ਵਾਲੀਆਂ ਸੜਕਾਂ ਏਅਰਪੋਰਟ ਰੋਡ ਅਤੇ 3-5 ਵਾਲੇ ਚੌਕ ਤੋਂ ਫੇਜ਼-11 ਵੱਲ ਜਾਂਦੀ ਸੜਕ ’ਤੇ ਟਰੈਫਿਕ ਨੂੰ ਸੁਚਾਰੂ ਅਤੇ ਸੁਖਾਵੇਂ ਢੰਗ ਨਾਲ ਚਲਾਉਣ ਲਈ ਟਰੈਫਿਕ ਚਿੰਨ੍ਹ ਅਤੇ ਰਫ਼ਤਾਰ ਹੱਦ ਦਰਸਾਈ ਜਾਵੇ। ਇਸ ਤੋਂ ਇਲਾਵਾ ਟਰੈਫਿਕ ਪੁਲਿਸ ਦੀ ਗਸ਼ਤ ਵਧਾਈ ਜਾਵੇ, ਸੀ.ਸੀ.ਟੀ.ਵੀ. ਕੈਮਰੇ ਲਾਏ ਜਾਣ ਅਤੇ ਸੜਕਾਂ ’ਤੇ ਪਏ ਟੋਏ ਭਰੇ ਜਾਣ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਪਾਇਲਟ ਪ੍ਰਾਜੈਕਟ ਵਾਂਗ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਥਾਵਾਂ ਜਿੱਥੇ ਜਾਮ ਲੱਗਿਆ ਰਹਿੰਦਾ ਹੈ, ਉਥੇ ਆਵਾਜਾਈ ਨੂੰ ਚਾਲੂ ਰੱਖਣ ਲਈ ਵਿਕਲਪ ਲੱਭੇ ਜਾਣ ਅਤੇ ਆਵਾਜਾਈ ਦੇ ਪ੍ਰਵਾਹ ਨੂੰ ਦੇਖਦੇ ਹੋਏ ਟਰੈਫਿਕ ਨੂੰ ਸਹੀ ਢੰਗ ਨਾਲ ਚਲਾਉਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ‘ਬਲੈਕ ਸਪੋਟਸ’, ਜਿੱਥੇ ਸੜਕ ਹਾਦਸੇ ਜ਼ਿਆਦਾ ਹੁੰਦੇ ਹਨ, ਉਥੋਂ ਦਾ ਅਧਿਕਾਰੀਆਂ ਨੂੰ ਨਾਲ ਲੈ ਕੇ ਉਹ ਦੌਰਾ ਕਰਨਗੇ ਅਤੇ ਮੌਕਾ ਦੇਖ ਕੇ ਇਨ੍ਹਾਂ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਹੀ ਉਨ੍ਹਾਂ ਚੱਪੜਚਿੜੀ ਸੜਕ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਆਦੇਸ਼ ਦਿੱਤਾ ਕਿ ਇਸ ਸੜਕ ਉਪਰੋਂ ਲੰਘਦੇ ਟਰੈਫਿਕ ਲਈ ਬਦਲਵਾਂ ਪ੍ਰਬੰਧ ਕਰ ਕੇ ਸੜਕ ਦਾ ਕੰਮ ਪੰਜ ਦਿਨਾਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਮੀਟਿੰਗ ਵਿੱਚ ਸੇਫ ਸਕੂਲ ਵਾਹਨ ਸਕੀਮ ਤਹਿਤ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਦਾ ਜਾਇਜ਼ਾ ਵੀ ਲਿਆ ਅਤੇ ਇਸ ਸਕੀਮ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਯਸ਼ਪਾਲ ਸ਼ਰਮਾ, ਐਸ.ਡੀ.ਐਮ. ਡੇਰਾਬੱਸੀ ਸ੍ਰੀਮਤੀ ਪੂਜਾ ਸਿਆਲ, ਐਸ.ਡੀ.ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ, ਐਸ.ਡੀ.ਐਮ. ਖਰੜ ਸ੍ਰੀ ਵਿਨੋਦ ਬਾਂਸਲ, ਸਕੱਤਰ ਆਰ.ਟੀ.ਏ. ਸੁਖਵਿੰਦਰ ਕੁਮਾਰ ਅਤੇ ਹੋਰ ਕਮੇਟੀ ਮੈਂਬਰ ਵੀ ਮੌਜੂਦ ਸਨ।
ਮੀਟਿੰਗ ਦੀ ਪ੍ਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ।



   
  
  ਮਨੋਰੰਜਨ


  LATEST UPDATES











  Advertisements