View Details << Back

ਨਿਰਮਾਣ ਕਾਰਜਾਂ ਚ ਵਰਤਿਆ ਜਾਵੇ ਸੀਵਰੇਜ ਟਰੀਟਮੈਂਟ ਪਲਾਂਟ ਰਾਹੀਂ ਸਾਫ਼ ਕੀਤਾ ਪਾਣੀ
ਪਾਣੀ ਨੂੰ ਬਚਾਉਣ ਅਤੇ ਬਰਸਾਤ ਦੇ ਪਾਣੀ ਨੂੰ ਸੰਭਾਲਣ ਲਈ ਕੰਮ ਕਰਨ ਦੀ ਲੋੜ : ਡਿਪਟੀ ਕਮਿਸ਼ਨਰ

ਐਸ.ਏ.ਐਸ. ਨਗਰ, 3 ਜੁਲਾਈ (ਗੁਰਵਿੰਦਰ ਸਿੰਘ ਮੋਹਾਲੀ)ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਬਰਸਾਤ ਦੇ ਪਾਣੀ ਨੂੰ ਸੰਭਾਲਣ ਲਈ ਤੇਜ਼ੀ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇ। ਇਹ ਪ੍ਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਇੱਥੇ ਜ਼ਿਲਾ ਪ੍ਬੰਧਕੀ ਕੰਪਲੈਕਸ ਵਿਖੇ ‘ਜਲ ਸ਼ਕਤੀ ਅਭਿਆਨ’ ਸਬੰਧੀ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਨੇੜੇ ਹੋ ਰਹੇ ਨਿਰਮਾਣ ਕਾਰਜਾਂ ਵਿੱਚ ਐਸ.ਟੀ.ਪੀ. ਰਾਹੀਂ ਸੋਧੇ ਗਏ ਪਾਣੀ ਦੀ ਵਰਤੋਂ ਕੀਤੀ ਜਾਵੇ ਅਤੇ ਬਰਸਾਤ ਦੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਤੇਜ਼ੀ ਨਾਲ ਕੰਮ ਕੀਤਾ ਜਾਵੇ ਤਾਂ ਜੋ ਬਰਸਾਤ ਦੇ ਸੀਜ਼ਨ ਵਿੱਚ ਪਾਣੀ ਬਚਾਉਣ ਲਈ ਸਮੇਂ ਸਿਰ ਉਪਰਾਲੇ ਵਿੱਢੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦੀ ਦੁਰਵਰਤੋਂ ਕਾਰਨ ਅੱਜ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ, ਜਿਸ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲੇ ਵਿੱਚ ਹੋ ਰਹੀ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾਣ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਪਿੰਡਾਂ ਵਿੱਚ ਬੂਟੇ ਲਾਉਣ ਲਈ ਢੁਕਵੀਆਂ ਥਾਵਾਂ ਦੀ ਸ਼ਨਾਖਤ ਕਰਨ, ਜਿੱਥੇ ਬੂਟੇ ਲਾਉਣ ਤੋਂ ਬਾਅਦ ਇਨਾਂ ਦੀ ਸਾਂਭ-ਸੰਭਾਲ ਦਾ ਢੁਕਵਾਂ ਪ੍ਰਬੰਧ ਹੋਵੇ। ਉਨਾਂ ਕਿਹਾ ਕਿ ਜ਼ਿਲੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਤੇ ਤੁਪਕਾ ਸਿੰਚਾਈ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇ। ਉਨਾਂ ਇਸ ਮੌਕੇ ਸਬੰਧਤ ਵਿਭਾਗਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਕੀਤੇ ਗਏ ਅਤੇ ਕੀਤੇ ਜਾਣ ਵਾਲੇ ਕਾਰਜਾਂ ਦੀ ਤੁਰੰਤ ਰਿਪੋਰਟ ਦੇਣ ਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਭੁਪਿੰਦਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਸ੍ਰੀ ਯਸ਼ਪਾਲ ਸ਼ਰਮਾ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਡੀ. ਕੇ. ਸਾਲਦੀ, ਖੇਤਬਾੜੀ ਵਿਕਾਸ ਅਫਸਰ ਸ੍ਰੀ ਗੁਰਦਿਆਲ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
‘ਜਲ ਸ਼ਕਤੀ ਅਭਿਆਨ’ ਮੀਟਿੰਗ ਦੀ ਪ੍ਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ।


   
  
  ਮਨੋਰੰਜਨ


  LATEST UPDATES











  Advertisements