View Details << Back

ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਕਰਵਾਇਆ ਸੈਮੀਨਾਰ
ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿਣ ਵਿਦਿਆਰਥੀ:-ਜਨਕ ਰਾਜ

ਖਰੜ, 4 ਜੁਲਾਈ (ਗੁਰਵਿੰਦਰ ਸਿੰਘ ਮੋਹਾਲੀ) ਟਰੈਫਿਕ ਸਿੱਖਿਆ ਸੈੱਲ ਐਸ.ਏ.ਐਸ. ਨਗਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹੌੜਾਂ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਸੜਕੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਪੁਲਿਸ ਵੱਲੋਂ ਔਰਤਾਂ ਦੀ ਸੁਰੱਖਿਆ ਲਈ ਤਿਆਰ ਕੀਤੀ ‘ਸ਼ਕਤੀ’ ਐਪ ਬਾਰੇ ਵੀ ਹਾਜ਼ਰੀਨ ਨੂੰ ਜਾਗਰੂਕ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਏ.ਐਸ.ਆਈ. ਸ੍ਰੀ ਜਨਕ ਰਾਜ ਨੇ ਕਿਹਾ ਕਿ ਟਰੈਫਿਕ ਨਿਯਮਾਂ ਦਾ ਪਾਲਣ ਕਰਕੇ ਬਹੁਤ ਸਾਰੇ ਸੜਕੀ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਵਾਹਨ ਚਲਾਉਣ ਸਮੇਂ ਧਿਆਨ ਵਿੱਚ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹਰੇਕ ਨੂੰ ਹੈਲਮਟ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨੀ ਚਾਹੀਦੀ ਹੈ। ਨਾਲ ਹੀ ਡਰਾਈਵਿੰਗ ਕਰਦੇ ਸਮੇਂ ਮੋਬਾਈਲ ਦਾ ਇਸਤੇਮਾਲ ਵੀ ਨਹੀਂ ਕਰਨਾ ਚਾਹੀਦਾ। ਉਨ੍ਹਾਂ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਗਲਤ ਸਾਈਡ ਡਰਾਈਵਿੰਗ ਨਾ ਕਰਨ, ਗਲਤ ਸਾਈਡ ਵਾਹਨ ਪਾਰਕ ਨਾ ਕਰਨ, ਰੈੱਡ ਲਾਈਟ ਦੀ ਉਲੰਘਣਾ ਨਾ ਕਰਨ, ਮੋਟਰਸਾਈਕਲ ਨਾਲ ਪਟਾਕੇ ਨਾ ਮਾਰਨ, ਵਾਹਨ ਦੇ ਕਾਗਜ਼ਾਤ ਪੂਰੇ ਰੱਖਣ, ਟ੍ਰਿਪਲ ਸਵਾਰੀ ਨਾ ਕਰਨ, ਤੇਜ਼ ਰਫ਼ਤਾਰ ਵਾਹਨ ਨਾ ਚਲਾਉਣ ਅਤੇ ਨਾਬਾਲਿਗ ਬੱਚਿਆਂ ਨੂੰ ਕੋਈ ਵੀ ਵਾਹਨ ਨਾ ਚਲਾਉਣ ਦੇਣ ਦੀ ਅਪੀਲ ਵੀ ਕੀਤੀ।ਇਸ ਮੌਕੇ ਵਿਦਿਆਰਥੀਆਂ ਨੂੰ ਜਿੱਥੇ ਨਸ਼ਿਆਂ ਖਿਲਾਫ਼ ਜਾਗਰੂਕ ਕਰਦਿਆਂ ਇਸ ਲਾਹਨਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ, ਉਥੇ ਵਾਤਾਵਰਣ ਦੀ ਸ਼ੁੱਧੀ ਲਈ ਵੱਧ ਤੋਂ ਵੱਧ ਬੂਟੇ ਲਾਉਣ ਦਾ ਸੱਦਾ ਵੀ ਦਿੱਤਾ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਵੀ ਮੌਜੂਦ ਸੀ।
ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ.ਜਨਕ ਰਾਜ।


   
  
  ਮਨੋਰੰਜਨ


  LATEST UPDATES











  Advertisements