ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
ਜੂਨ ਮਹੀਨੇ ਚ ਵਿਜੀਲੈਂਸ ਨੇ ਰਿਸ਼ਵਤ ਲੈਂਦੇ 15 ਨੱਪੇ
ਚੰਡੀਗੜ੍ਹ, 8 ਜੁਲਾਈ 2019 (ਗੁਰਵਿੰਦਰ ਸਿੰਘ ਮੋਹਾਲੀ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੂਨ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰਕੇ 13 ਸਰਕਾਰੀ ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨਾਂ ਵਿਚ ਪੁਲਿਸ ਵਿਭਾਗ ਦੇ 5, ਬਿਜਲੀ ਵਿਭਾਗ ਦੇ 4 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 4 ਮੁਲਾਜਮ ਸ਼ਾਮਲ ਹਨ। ਇਸ ਤੋਂ ਇਲਾਵਾ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਰਿਸ਼ਵਤ ਦੇ ਕੇਸਾਂ ਵਿਚ ਦੋਸ਼ੀ ਪਾਏ ਗਏ ਸੱਤ ਕਰਮਚਾਰੀਆਂ ਨੂੰ ਸਜਾਵਾਂ ਤੇ ਜੁਰਮਾਨੇ ਸੁਣਾਏ ਹਨ। ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ। ਉਨਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ 5 ਕੇਸਾਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਪੜਤਾਲ ਕਰਨ ਲਈ ਵਿਜੀਲੈਂਸ ਵਲੋਂ 2 ਮੁਕੱਦਮੇ ਵੀ ਦਰਜ ਕੀਤੇ ਗਏ। ਇਸੇ ਦੌਰਾਨ ਭ੍ਰਿਸ਼ਟਾਚਾਰ ਸਬੰਧੀ ਲਗਾਏ ਇਲਜਾਮਾਂ ਦੀ ਪੁਖਤਾ ਪੜਤਾਲ ਲਈ 3 ਹੋਰ ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਛੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਮੁਲਜਮਾਂ ਨੂੰ ਸਜਾਵਾਂ ਤੇ ਜੁਰਾਮਨੇ ਕੀਤੇ ਹਨ ਜਿਨਾਂ ਵਿਚ ਮਾਨਸਾ ਵਿਖੇ ਤਾਇਨਾਤ ਏ.ਐਸ.ਆਈ ਗਮਦੂਰ ਸਿੰਘ ਨੂੰ ਮਾਨਸਾ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਪੰਜਾਹ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸੇ ਤਰਾਂ ਇਕ ਹੋਰ ਭ੍ਰਿਸ਼ਟਾਚਾਰ ਦੇ ਕੇਸ ਵਿਚ ਪੀ.ਐਸ.ਪੀ.ਸੀ.ਐਲ ਮੋਗਾ ਵਿਖੇ ਤਾਇਨਾਤ ਸੁਰਿੰਦਰ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ ਅਤੇ ਉਸ ਦੇ ਪ੍ਰਾਈਵੇਟ ਡਰਾਈਵਰ ਜਸਵਿੰਦਰ ਸਿੰਘ ਨੂੰ ਮੋਗਾ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ 5-5 ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋ ਇਲਾਵਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ ਸੁਖਵਿੰਦਰ ਸਿੰਘ ਨੂੰ ਪਟਿਆਲਾ ਦੀ ਅਦਾਲਤ ਵਲੋਂ 3 ਸਾਲ ਦੀ ਕੈਦ ਅਤੇ ਵੀਹ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਬਰਨਾਲਾ ਵਿਖੇ ਤਾਇਨਾਤ ਏ.ਐਸ.ਆਈ ਜਰਨੈਲ ਸਿੰਘ ਨੂੰ ਬਰਨਾਲਾ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਵੀਹ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਉਕਤ ਤੋ ਇਲਾਵਾ ਅਨੰਦਪੁਰ ਸਾਹਿਬ ਵਿਖੇ ਤਾਇਨਾਤ ਵਣ ਰੇਂਜ ਅਫਸਰ ਬਲਦੇਵ ਸਿੰਘ ਨੂੰ ਰੂਪਨਗਰ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਚਾਰ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ । ਇਸ ਤੋਂ ਇਲਾਵਾ ਗਮਾਡਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਕਿਰਨਪਾਲ ਕਟਾਰੀਆ ਨੂੰ ਐਸ.ਏ.ਐਸ.ਨਗਰ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਵੀਹ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ ।
ਮਨੋਰੰਜਨ
LATEST UPDATES
ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ ਨੂੰ ਸਦਮਾ ਮਾਤਾ ਜੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ)ਬਲਾਕ ਸੰਮਤੀ ਭਵਾਨੀਗੜ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਰਿੰਦਰ ਪੰਨਵਾਂ ਨੂੰ ਓੁਸ ਵੇਲੇ ਭਾਰੀ ਸਦਮਾ ਲੱਗਿਆ ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਉਮੀਦਵਾਰਾਂ ਨੂੰ ‘ਸੁਵਿਧਾ ਐਪ‘ ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ
ਸੰਗਰੂਰ (ਗੁਰਵਿੰਦਰ ਸਿੰਘ)ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ‘ਸੁਵਿਧਾ ਐਪ‘ ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ...
ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ
ਸਿਰਸਾ: 29 ਅਕਤੂਬਰ:(ਬਿਓੂਰੋ)ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰ...
ਜੀਰੀ ਦੀ ਪਹਿਲੀ ਢੇਰੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹ ਤੇ ਲਿਆਦੀਆ ਰੋਣਕਾ
ਭਵਾਨੀਗੜ੍ਹ ,28ਸਤੰਬਰ (ਯੁਵਰਾਜ ਹਸਨ) ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਈ ਸਾਲਾਂ ਬਾਅਦ ਬਾਸਮਤੀ ਜੀਰੀ ਦੀ ਪਲੇਠੀ ਟਰਾਲੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹਾ ਤ...
ਪੋਸ਼ਣ ਮਹਾ ਸਮਾਰੋਹ ਦਾ ਆਯੋਜਨ
ਸੰਗਰੂਰ (ਗੁਰਵਿੰਦਰ ਸਿੰਘ ਰੋਮੀ/ ਯੁਵਰਾਜ ਹਸਨ)ਸੰਗਰੂਰ)ਪੋਸ਼ਣ ਅਭਿਆਨ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਅਧੀਨ ਭਾਰਤ ਸਰਕਾਰ ਦੇ ਇੱਕ ਪ੍ਰਮੁੱਖ ਪ੍ਰੋਗਰਾਮ ...
ਦੋ ਲੱਖ ਰੁਪਏ ਤੱਕ ਸਕਾਲਰਸ਼ਿਪ ਲੈਣ ਦੀ ਰਜਿਸਟਰੇਸ਼ਨ ਦੀ ਮਿਤੀ 13 ਅਗਸਤ ਤੱਕ
ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਦੇ ਮੌਕੇ ਮਿਸ਼ਨ ਫਤਹਿ ਦਾ ਆਗਾਜ਼ ਕੀਤਾ ਗਿਆ ਸੀ ਜਿਸ ਤਹਿਤ ਪੰਜਾਬ ਦੇ ਹੋਣਹਾਰ ਪਰੰਤੂ ਆਰਥਿਕ ਤੌਰ...
ਹਰਜੀਤ ਸਿੰਘ ਗਰੇਵਾਲ ਦੀ ਲੰਮੀ ਜਦੋ ਜਹਿਦ ਤੋ ਬਾਦ ਰਾਸ਼ਟਰੀ ਖੇਡਾਂ ’ਚ ਸ਼ਾਮਲ ਹੋਇਆ ਗੱਤਕਾ
ਭਵਾਨੀਗੜ੍ਹ, 18 ਮਈ (ਯੁਵਰਾਜ ਹਸਨ) : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ੍ਰ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਦੀ ਅਣਥੱਕ ਮਿਹਨਤ ਰੰਗ ਲਿਆਈ...
ਨਿਵੇਕਲੀ ਪਹਿਲ.ਪੁਰਾਣੇ ਵਿਦਿਆਰਥੀਆਂ ਤੇ ਪੁਰਾਣੇ ਅਧਿਆਪਕਾ ਦੀ ਇਕੱਰਤਾ 6 ਮਾਰਚ ਨੂੰ ਸਰਕਾਰੀ ਸਕੂਲ (ਲੜਕੇ) ਭਵਾਨੀਗੜ ਚ
ਭਵਾਨੀਗੜ (ਗੁਰਵਿੰਦਰ ਸਿੰਘ) ਪੁਰਾਣੀਆ ਯਾਦਾਂ ਨੂੰ ਤਾਜਾ ਰੱਖਣ ਲਈ ਸ਼੍ਰੀ ਰਾਜਿੰਦਰ ਕੁਮਾਰ ਸ਼ਰਮਾ ਰਿਟਾਇਰਡ ਮੁੱਖ ਅਧਿਆਪਕ ਅਤੇ ਪੁਰਾਣੇ ਵਿਦਿਆਰਥੀ ਜਿੰਨਾ ਵਿੱ...
Advertisements