View Details << Back

ਕਿਸਾਨ ਯੂਨੀਅਨ ਵੱਲੋਂ ਹਸਪਤਾਲ ਦਾ ਘਿਰਾਓ 15 ਨੂੰ

ਭਵਾਨੀਗੜ੍ 13 ਜੁਲਾਈ (ਗੁਰਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਭਵਾਨੀਗੜ੍ਹ ਦੀ ਮੀਟਿੰਗ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਫੱਗੂਵਾਲਾ ਵਿਖੇ ਹੋਈ। ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਦਲਬਾਰਾ ਸਿੰਘ ਛਾਜਲਾ ਅਤੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਪਿਛਲੇ ਮਹੀਨੇ ਪਿੰਡ ਆਲੋਅਰਖ ਵਿਖੇ ਪਿੰਡ ਇਕਾਈ ਪ੍ਰਧਾਨ ਗੁਰਦੇਵ ਸਿੰਘ ਅਾਲੋਅਰਖ ਦੇ ਪਰਿਵਾਰ 'ਤੇ ਹੋਏ ਜਾਨਲੇਵਾ ਹਮਲੇ ਵਿੱਚ ਜ਼ਖਮੀ ਮੈਂਬਰਾਂ ਨੂੰ ਸਰਕਾਰੀ ਹਸਪਤਾਲ ਭਵਾਨੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ ਪ੍ਰੰਤੂ ਮੌਕੇ 'ਤੇ ਮੌਜੂਦ ਇੱਕ ਮਹਿਲਾ ਡਾਕਟਰ ਨੇ ਦੋਸ਼ੀਆਂ ਨਾਲ ਮਿਲ ਕੇ ਕਥਿਤ ਰੂਪ ਵਿੱਚ ਜ਼ਖ਼ਮੀਆਂ ਦਾ ਇਲਾਜ ਅੱਧ ਵਿਚਕਾਰ ਹੀ ਰੋਕ ਦਿੱਤਾ ਤੇ ਉਨ੍ਹਾਂ ਨੂੰ ਹਸਪਤਾਲ 'ਚੋਂ ਜਾਣ ਲਈ ਕਿਹਾ। ਆਗੂਆਂ ਨੇ ਦੋਸ਼ ਲਾਇਆ ਕਿ ਸਿਰ ਤੇ ਡੂੰਘੇ ਜ਼ਖਮ ਹੋਣ ਦੇ ਬਾਵਜੂਦ ਵੀ ਉਕਤ ਡਾਕਟਰ ਨੇ ਟਾਂਕੇ ਪੂਰੀ ਤਰ੍ਹਾਂ ਨਹੀਂ ਲਗਾਏ ਜਿਸ ਕਾਰਨ ਪਟਿਆਲਾ ਤੱਕ ਜਖਮੀਆਂ ਦਾ ਖੂਨ ਵਗਦਾ ਰਿਹਾ। ਇੰਨਾ ਕੁਝ ਹੋਣ ਦੇ ਬਾਵਜੂਦ ਵੀ ਹੁਣ ਉਕਤ ਡਾਕਟਰ ਨੇ ਆਪਣੀ ਗਲਤੀ ਛੁਪਾਉਣ ਲਈ ਉਲਟਾ ਦਿਲਬਾਗ ਸਿੰਘ ਦੇ ਖਿਲਾਫ ਹੀ ਇੱਕ ਲਿਖਤੀ ਰਿਪੋਰਟ ਐਸਐਸਪੀ ਸੰਗਰੂਰ ਨੂੰ ਭੇਜ ਦਿੱਤੀ। ਇਸ ਬਾਰੇ ਪਤਾ ਲੱਗਣ 'ਤੇ ਜਥੇਬੰਦੀ ਦਾ ਇੱਕ ਵਫਦ ਐੱਸ ਐੱਮ ਓ ਭਵਾਨੀਗੜ੍ਹ ਨੂੰ ਮਿਲਿਆ ਪਰ ਇਸ ਅਧਿਕਾਰੀ ਵੱਲੋਂ ਵੀ ਕੋਈ ਹੁੰਗਾਰਾ ਨਹੀਂ ਮਿਲਿਆ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਕਤ ਮਹਿਲਾ ਡਾਕਟਰ ਖਿਲਾਫ਼ ਕਾਰਵਾਈ ਨਹੀਂ ਹੁੰਦੀ ਤਾਂ ਯੂਨੀਅਨ ਵੱਲੋਂ 15 ਜੁਲਾਈ ਨੂੰ ਭਵਾਨੀਗੜ ਸਰਕਾਰੀ ਹਸਪਤਾਲ ਦਾ ਘਿਰਾਓ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਹਾਜਰ ਕਿਸਾਨ ।


   
  
  ਮਨੋਰੰਜਨ


  LATEST UPDATES











  Advertisements