View Details << Back

ਕਿਸਾਨ ਯੂਨੀਅਨ ਵੱਲੋਂ ਹਸਪਤਾਲ ਦਾ ਘਿਰਾਓ
ਮਹਿਲਾ ਡਾਕਟਰ 'ਤੇ ਇਲਾਜ ਦੌਰਾਨ ਕਥਿਤ ਲਾਪ੍ਵਾਹੀ ਵਰਤਣ ਤੋਂ ਭੜਕੇ ਕਿਸਾਨ

ਭਵਾਨੀਗੜ੍ 15 ਜੁਲਾਈ (ਗੁਰਵਿੰਦਰ ਸਿੰਘ)- ਇੱਥੇ ਸਰਕਾਰੀ ਹਸਪਤਾਲ ਵਿਖੇ ਤੈਨਾਤ ਇੱਕ ਮਹਿਲਾ ਡਾਕਟਰ 'ਤੇ ਇਲਾਜ ਦੌਰਾਨ ਕਥਿਤ ਲਾਪ੍ਰਵਾਹੀ ਵਰਤਣ ਤੋਂ ਭੜਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਡਾਕਟਰ ਖਿਲਾਫ਼ ਕਾਰਵਾਈ ਨਾ ਕਰਨ ਦੇ ਰੋਸ ਵੱਜੋਂ ਅੱਜ ਸਰਕਾਰੀ ਹਸਪਤਾਲ ਭਵਾਨੀਗੜ ਵਿਖੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਪਿਛਲੇ ਮਹੀਨੇ ਪਿੰਡ ਆਲੋਅਰਖ ਵਿਖੇ ਇਕਾਈ ਪ੍ਰਧਾਨ ਗੁਰਦੇਵ ਸਿੰਘ ਅਾਲੋਅਰਖ ਦੇ ਪਰਿਵਾਰ 'ਤੇ ਹੋਏ ਜਾਨਲੇਵਾ ਹਮਲੇ ਵਿੱਚ ਜ਼ਖਮੀ ਮੈਂਬਰਾਂ ਨੂੰ ਸਰਕਾਰੀ ਹਸਪਤਾਲ ਭਵਾਨੀਗੜ ਵਿਖੇ ਦਾਖਲ ਕਰਵਾਇਆ ਗਿਆ ਸੀ ਪ੍ਰੰਤੂ ਮੌਕੇ 'ਤੇ ਮੌਜੂਦ ਇੱਥੇ ਮਹਿਲਾ ਡਾਕਟਰ ਨੇ ਦੋਸ਼ੀਆਂ ਨਾਲ ਮਿਲ ਕੇ ਕਥਿਤ ਰੂਪ ਵਿੱਚ ਜ਼ਖ਼ਮੀਆਂ ਦਾ ਇਲਾਜ ਅੱਧ ਵਿਚਕਾਰ ਹੀ ਰੋਕ ਦਿੱਤਾ ਤੇ ਉਨ੍ਹਾਂ ਨੂੰ ਹਸਪਤਾਲ 'ਚੋਂ ਜਾਣ ਲਈ ਕਿਹਾ। ਆਗੂਆਂ ਨੇ ਦੋਸ਼ ਲਾਇਆ ਕਿ ਸਿਰ ਤੇ ਡੂੰਘੇ ਜ਼ਖਮ ਹੋਣ ਦੇ ਬਾਵਜੂਦ ਵੀ ਉਕਤ ਡਾਕਟਰ ਨੇ ਟਾਂਕੇ ਪੂਰੀ ਤਰ੍ਹਾਂ ਨਹੀਂ ਲਗਾਏ ਜਿਸ ਕਾਰਨ ਪਟਿਆਲਾ ਤੱਕ ਜਖਮੀਆਂ ਦਾ ਖੂਨ ਵਗਦਾ ਰਿਹਾ। ਇੰਨਾ ਕੁਝ ਹੋਣ ਦੇ ਬਾਵਜੂਦ ਵੀ ਹੁਣ ਉਕਤ ਡਾਕਟਰ ਨੇ ਆਪਣੀ ਗਲਤੀ ਛੁਪਾਉਣ ਲਈ ਉਲਟਾ ਦਿਲਬਾਗ ਸਿੰਘ ਦੇ ਖਿਲਾਫ ਹੀ ਇੱਕ ਲਿਖਤੀ ਰਿਪੋਰਟ ਐਸਐਸਪੀ ਸੰਗਰੂਰ ਨੂੰ ਭੇਜ ਦਿੱਤੀ। ਇਸ ਬਾਰੇ ਪਤਾ ਲੱਗਣ 'ਤੇ ਉਨ੍ਹਾਂ ਦੀ ਜਥੇਬੰਦੀ ਦਾ ਇੱਕ ਵਫਦ ਐੱਸ ਐੱਮ ਓ ਭਵਾਨੀਗੜ ਨੂੰ ਮਿਲਿਆ ਪਰ ਇਸ ਅਧਿਕਾਰੀ ਵੱਲੋਂ ਵੀ ਕੋਈ ਹੁੰਗਾਰਾ ਨਹੀਂ ਮਿਲਿਆ। ਜਿਸ ਦੇ ਰੋਸ ਵੱਜੋਂ ਅੱਜ ਯੂਨੀਅਨ ਨੂੰ ਹਸਪਤਾਲ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਬੰਧਤ ਡਾਕਟਰ ਖਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਸੰਫਰਸ਼ ਜਾਰੀ ਰਹੇਗਾ। ਖਬਰ ਲਿਖੇ ਜਾਣ ਤੱਕ ਕਿਸਾਨ ਧਰਨੇ 'ਤੇ ਡਟੇ ਹੋਏ ਸਨ। ਓਧਰ ਅੱਜ ਸਬੰਧਤ ਡਾਕਟਰ ਦੇ ਛੁੱਟੀ 'ਤੇ ਹੋਣ ਕਾਰਨ ਉਨ੍ਹਾਂ ਨਾਲ ਗੱਲਬਾਤ ਨਹੀਂ ਹੋ ਸਕੀ। ਧਰਨੇ ਦੌਰਾਨ ਹੋਰਨਾਂ ਤੋਂ ਇਲਾਵਾ ਬਲਾਕ ਪ੍ਧਾਨ ਅਜੈਬ ਸਿੰਘ ਲਖੇਵਾਲ, ਲਾਭ ਸਿੰਘ ਖੁਰਾਣਾ, ਗੁਰਦੇਵ ਸਿੰਘ ਆਲੋਅਰਖ, ਸੁਖਵਿੰਦਰ ਸਿੰਘ, ਨੇਤਰ ਸਿੰਘ ਬਲਿਆਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।
ਭਵਾਨੀਗੜ ਸਰਕਾਰੀ ਹਸਪਤਾਲ ਅੱਗੇ ਧਰਨਾ ਦਿੰਦੇ ਕਿਸਾਨ।


   
  
  ਮਨੋਰੰਜਨ


  LATEST UPDATES











  Advertisements