View Details << Back

1300 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ

ਭਵਾਨੀਗੜ੍ਹ, 15 ਜੁਲਾਈ (ਗੁਰਵਿੰਦਰ ਸਿੰਘ) ਭਵਾਨੀਗੜ ਪੁਲਸ ਨੇ 1300 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਏਅੈਸਆਈ ਜਸਬੀਰ ਸਿੰਘ ਜਦੋਂ ਪੁਲਸ ਪਾਰਟੀ ਸਮੇਤ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਖਾਸ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਸੁਖਵਿੰਦਰ ਸਿੰਘ ਵਾਸੀ ਪਿੰਡ ਰਾਮਪੁਰਾ ਜੋ ਕਿ ਕਥਿਤ ਤੌਰ 'ਤੇ ਨਸ਼ੀਲੀਆਂ ਗੋਲੀਆਂ ਦਾ ਨਸ਼ਾ ਕਰਨ ਦਾ ਆਦੀ ਹੈ ਅਤੇ ਅੱਜ ਵੀ ਉਹ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਖਰੀਦ ਕੇ ਲਿਆ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਸਮੇਤ ਪੁਲਸ ਪਾਰਟੀ ਨਾਕਾਬੰਦੀ ਕਰਕੇ ਉਕਤ ਵਿਅਕਤੀ ਪਾਸੋਂ 1300 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋਸ਼ੀ ਵਿਰੁੱਧ ਨਸ਼ਾ ਵਿਰੋਧੀ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

   
  
  ਮਨੋਰੰਜਨ


  LATEST UPDATES











  Advertisements