ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
ਪ੍ਸ਼ਾਸਨ ਨੇ ਨਸ਼ਿਆਂ ਦੇ ਖਤਰੇ ਨਾਲ ਸਿੱਝਣ ਲਈ ਨਿਵੇਕਲਾ ਤਰੀਕਾ ਅਪਣਾਇਆ
ਪਿੰਡ ਮਿਸ਼ਨ ਟੀਮਾਂ ਰੱਖਣਗੀਆਂ ਨਸ਼ਿਆਂ ਉਤੇ ਬਾਜ ਅੱਖ
ਐਸ.ਏ.ਐਸ. ਨਗਰ, 24 ਜੁਲਾਈ {ਗੁਰਵਿੰਦਰ ਸਿੰਘ ਮੋਹਾਲੀ} ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜ਼ਿਲ੍ਹਾ ਪ੍ਸ਼ਾਸਨ ਨੇ ਨਸ਼ਿਆਂ ਖ਼ਿਲਾਫ਼ ਆਪਣੇ ਨਿਵੇਕਲੇ ਐਕਸ਼ਨ ਪਲਾਨ ਤਹਿਤ ਪਿੰਡ ਮਿਸ਼ਨ ਟੀਮਾਂ ਕਾਇਮ ਕਰਨ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਨਸ਼ਿਆਂ ਖਿਲਾਫ਼ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਪਿੰਡ ਪੱਧਰ ਉਤੇ ਮਿਸ਼ਨ ਟੀਮਾਂ ਕਾਇਮ ਕਰਨ ਦੇ ਫੈਸਲੇ ਨੂੰ ਹਰੀ ਝੰਡੀ ਦਿਖਾਈ। ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਆਪਣੇ ਪਲਾਨ ਉਤੇ ਰੌਸ਼ਨੀ ਪਾਉਂਦਿਆਂ ਸ੍ਰੀ ਦਿਆਲਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਲੜਾਈ ਹੁਣ ਨਿਰਣਾਇਕ ਦੌਰ ਵਿੱਚ ਪਹੁੰਚ ਗਈ ਹੈ। ਇਸ ਮੰਤਵ ਦੀ ਪੂਰਤੀ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਖ਼ਤਰੇ ਨਾਲ ਨਜਿੱਠਣ ਲਈ ਐਨਫੋਰਸਮੈਂਟ, ਨਸ਼ਾ ਮੁਕਤ ਤੇ ਰੋਕਥਾਮ ਉਤੇ ਆਧਾਰਤ ਤਿੰਨ ਦਿਸ਼ਾਵੀ ਰਣਨੀਤੀ ਬਣਾਈ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ 'ਪਿੰਡ ਮਿਸ਼ਨ ਟੀਮਾਂ ਤੇ ਨਸ਼ਾ ਨਿਗਰਾਨ ਕਮੇਟੀਆਂ' ਰਾਹੀਂ ਇਸ ਐਕਸ਼ਨ ਪਲਾਨ ਨੂੰ ਪਿੰਡ ਪੱਧਰ ਉਤੇ ਲਾਗੂ ਕਰਨਾ ਯਕੀਨੀ ਬਣਾਉਣ। ਇਨ੍ਹਾਂ ਟੀਮਾਂ ਵਿੱਚ ਪੰਚਾਇਤ ਸਕੱਤਰਾਂ ਤੇ ਪਟਵਾਰੀਆਂ ਨੂੰ ਵੀ ਸਿਖਲਾਈ ਦਿਵਾ ਕੇ ਸ਼ਾਮਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਵਿਭਾਗਾਂ ਤੇ ਟੀਮਾਂ ਨਸ਼ਾ ਮੁਕਤ ਪਿੰਡਾਂ ਤੇ ਖਿੱਤਿਆਂ ਵਿੱਚ ਕੀਤੇ ਕੰਮਾਂ ਦਾ ਰਿਕਾਰਡ ਰੱਖਣ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਤੋਂ ਇਲਾਵਾ ਇਸ ਸਬੰਧੀ ਕੋਈ ਰਹਿੰਦੀ ਤਰੁੱਟੀ ਉਤੇ ਬਾਜ ਅੱਖ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਐਕਸ਼ਨ ਪਲਾਨ ਨੂੰ ਡੈਪੋ ਤੇ ਬਡੀ ਪ੍ਰੋਗਰਾਮਾਂ ਦੀ ਤਰਜ਼ ਉਤੇ ਹੀ ਲਾਗੂ ਕੀਤਾ ਜਾ ਰਿਹਾ ਹੈ। ਸ੍ਰੀ ਦਿਆਲਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡ ਪੱਧਰ ਉਤੇ ਖੇਡ ਮੁਕਾਬਲਿਆਂ ਤੇ ਨੁੱਕੜ ਨਾਟਕਾਂ ਨੂੰ ਉਤਸ਼ਾਹਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ਿਆਂ ਕਾਰਨ ਸਭ ਤੋਂ ਵੱਧ ਪ੍ਰਭਾਵਤ, ਘੱਟ ਪ੍ਰਭਾਵਤ ਤੇ ਨਸ਼ਾ ਮੁਕਤ ਪਿੰਡਾਂ ਦੀਆਂ ਸੂਚੀਆਂ ਤਿਆਰ ਕਰਨ। ਜੇ ਲੋੜ ਪਈ ਤਾਂ ਐਸ.ਟੀ.ਐਫ. ਦੇ ਅਧਿਕਾਰੀਆਂ ਨੂੰ ਵੀ ਇਸ ਵਿੱਚ ਸ਼ਾਮਲ ਕਰ ਕੇ ਉਨ੍ਹਾਂ ਤੋਂ ਇਨ੍ਹਾਂ ਸੂਚੀਆਂ ਦਾ ਵਿਸ਼ਲੇਸ਼ਣ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਪੁਲੀਸ ਵਿਭਾਗ ਨੂੰ ਝੁੱਗੀਆਂ ਝੌਂਪੜੀਆਂ ਤੇ ਨਸ਼ਿਆਂ ਦੀ ਵਿਕਰੀ ਦੀ ਸੰਭਾਵਨਾ ਵਾਲੀਆਂ ਹੋਰ ਥਾਵਾਂ ਉਤੇ ਚੌਕਸੀ ਰੱਖਣ ਲਈ ਵੀ ਕਿਹਾ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਾਕਾਇਦਾ ਪ੍ਰਾਈਵੇਟ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਦੀ ਜਾਂਚ ਕਰਨ ਅਤੇ ਦਵਾਈਆਂ ਦੀ ਆਨਲਾਈਨ ਵਿਕਰੀ ਉਤੇ ਨਜ਼ਰ ਰੱਖਣ।ਇਸ ਮੀਟਿੰਗ ਦੌਰਾਨ ਏ.ਡੀ.ਸੀ. (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਏ.ਡੀ.ਸੀ.(ਡੀ) ਸ੍ਰੀ ਅਮਰਦੀਪ ਸਿੰਘ ਬੈਂਸ, ਐਸ.ਪੀ. (ਐਚ) ਸ੍ਰੀ ਗੁਰਸੇਵਕ ਸਿੰਘ, ਸਿਵਲ ਸਰਜਨ ਡਾ. ਮਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਯਸ਼ਪਾਲ ਸ਼ਰਮਾ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਰਵਿੰਦਰ ਰਾਹੀ ਹਾਜ਼ਰ ਸਨ।
ਨਿਵੇਕਲੇ ਐਕਸ਼ਨ ਪਲਾਨ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ।
ਮਨੋਰੰਜਨ
LATEST UPDATES
ਭਵਾਨੀਗੜ ਦੀ ਬੇਟੀ ਨੇ ਕੈਨੇਡਾ ਚ ਮਾਰੀ ਵੱਡੀ ਮੱਲ, ਵਿਦੇਸ਼ ਚ ਬਣੀ ਬੈਰੀਸਟਰ
ਭਵਾਨੀਗੜ (ਗੁਰਵਿੰਦਰ ਸਿੰਘ) ਸਿਆਣੇ ਕਿਹਾ ਕਰਦੇ ਨੇ ਕਿ ਓੁਸ ਮਾਲਕ ਦੀਆ ਲੀਖੀਆ ਓੁਹੀ ਜਾਣੇ ਤੇ ਰੱਬ ਪਤਾ ਨਹੀ ਕਦੋ ਕਿਵੇ ਅਤੇ ਕਿਥੇ ਤੁਹਾਡੀ ਬਾਹ ਫੜ ਲਵੇ ਤੇ ਓ...
ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਬਾਜਵਾ ਨੇ ਮਨਜੀਤ ਸਿੰਘ ਕਾਕਾ ਤੇ ਉਸ ਦੇ ਭਰਾ ਨੂੰ ਕਾਨੂੰਨੀ ਨੋਟਿਸ ਭੇਜਿਆ
ਭਵਾਨੀਗੜ (ਯੁਵਰਾਜ ਹਸਨ)ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਲਈ ਕਥਿਤ ਤੌਰ ਤੇ ਪੈਸੇ ਲੈਣ ਦੇਣ ਦੀ ਵੀਡੀਓ ਪ੍ਰਿੰਟ ਮੀਡੀਆ ਅਤੇ ਸੋਸ਼ਲ ਮੀਡੀਏ ਵਿੱਚ ਵਾਇਰਲ...
ਭਵਾਨੀਗੜ ਦੀ ਬੇਟੀ ਨੇ ਕੈਨੇਡਾ ਚ ਮਾਰੀ ਵੱਡੀ ਮੱਲ
ਭਵਾਨੀਗੜ (ਗੁਰਵਿੰਦਰ ਸਿੰਘ) ਸਿਆਣੇ ਕਿਹਾ ਕਰਦੇ ਨੇ ਕਿ ਓੁਸ ਮਾਲਕ ਦੀਆ ਲੀਖੀਆ ਓੁਹੀ ਜਾਣੇ ਤੇ ਰੱਬ ਪਤਾ ਨਹੀ ਕਦੋ ਕਿਵੇ ਅਤੇ ਕਿਥੇ ਤੁਹਾਡੀ ਬਾਹ ਫੜ ਲਵੇ ਤੇ ਓ...
ਇੰਦਰਜੀਤ ਸਿੰਘ ਮਾਝੀ ਨੂੰ ਸਦਮਾ.ਬੇਟੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ) ਇਲਾਕਾ ਭਵਾਨੀਗੜ ਦੀ ਨਾਮਵਾਰ ਵਿੱਦਿਅਕ ਸੰਸਥਾ ਨਿਓੂ ਗਰੇਸ਼ੀਅਸ ਦੇ ਮੁੱਖ ਪ੍ਰਬੰਧਕ ਇੰਦਰਜੀਤ ਸਿੰਘ ਮਾਝੀ ਨੂੰ ਅੱਜ ਓੁਸ ਵੇਲੇ ਭਾਰੀ ਸਦ...
ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ ਨੂੰ ਸਦਮਾ ਮਾਤਾ ਜੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ)ਬਲਾਕ ਸੰਮਤੀ ਭਵਾਨੀਗੜ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਰਿੰਦਰ ਪੰਨਵਾਂ ਨੂੰ ਓੁਸ ਵੇਲੇ ਭਾਰੀ ਸਦਮਾ ਲੱਗਿਆ ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਉਮੀਦਵਾਰਾਂ ਨੂੰ ‘ਸੁਵਿਧਾ ਐਪ‘ ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ
ਸੰਗਰੂਰ (ਗੁਰਵਿੰਦਰ ਸਿੰਘ)ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ‘ਸੁਵਿਧਾ ਐਪ‘ ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ...
ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ
ਸਿਰਸਾ: 29 ਅਕਤੂਬਰ:(ਬਿਓੂਰੋ)ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰ...
ਜੀਰੀ ਦੀ ਪਹਿਲੀ ਢੇਰੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹ ਤੇ ਲਿਆਦੀਆ ਰੋਣਕਾ
ਭਵਾਨੀਗੜ੍ਹ ,28ਸਤੰਬਰ (ਯੁਵਰਾਜ ਹਸਨ) ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਈ ਸਾਲਾਂ ਬਾਅਦ ਬਾਸਮਤੀ ਜੀਰੀ ਦੀ ਪਲੇਠੀ ਟਰਾਲੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹਾ ਤ...
Advertisements