View Details << Back

ਸਮਾਜਿਕ ਗਤੀਵਿਧੀਆਂ ਲਈ ਫੰਡਾਂ ਦੀ ਵੰਡ
ਸਿਹਤ ਮੰਤਰੀ ਸਿੱਧੂ ਨੇ 6 ਲੱਖ 63 ਹਜ਼ਾਰ ਰੁਪਏ ਦੇ ਵੰਡੇ ਚੈੱਕ

ਐਸ. ਏ. ਐਸ. ਨਗਰ, 28 ਜੁਲਾਈ (ਗੁਰਵਿੰਦਰ ਸਿੰਘ ਮੋਹਾਲੀ) ਰੈਂਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਸਮਾਜਿਕ ਗਤੀਵਿਧੀਆਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਹ ਪ੍ਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 13 ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਸਮਾਜਿਕ ਗਤੀਵਿਧੀਆਂ ਲਈ ਕੁੱਲ 6 ਲੱਖ 63 ਹਜ਼ਾਰ ਰੁਪਏ ਦੇ ਚੈੱਕ ਵੰਡਣ ਮੌਕੇ ਕੀਤਾ। ਸਿਹਤ ਮੰਤਰੀ ਨੇ ਸਮਾਰਟ ਵੰਡਰ ਸਕੂਲ ਸੈਕਟਰ-71 ਵਿਖੇ ਕਰਵਾਏ ਗਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸੈਕਟਰ 77 ਦੀ ਇਕ ਅਤੇ ਸੈਕਟਰ-71 ਦੀਆਂ 12 ਰੈਂਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਸਮਾਜ ਭਲਾਈ ਦੇ ਕੰਮਾਂ ਵਾਸਤੇ 51-51 ਹਜ਼ਾਰ ਰੁਪਏ ਦੇ ਚੈਕ ਵੰਡੇ। ਕੈਬਨਿਟ ਮੰਤਰੀ ਨੇ ਇਸ ਮੌਕੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ, ਜਿਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ ਵਿੱਚ 550 ਬੂਟੇ ਲਾਉਣ ਦੀ ਮੁਹਿੰਮ ਵਿੱਢੀ ਹੋਈ ਹੈ। ਓਹਨਾ ਰੈਂਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਕਿਹਾ ਕਿ ਉਹ ਵੀ ਅਜਿਹੀ ਮੁਹਿੰਮ ਆਪਣੇ ਇਲਾਕੇ ਵਿੱਚ ਸ਼ੁਰੂ ਕਰਨ। ਓਹਨਾ ਇਸ ਮੌਕੇ ਗੁਰੂ ਸਾਹਿਬ ਵੱਲੋਂ ਦਿੱਤੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸੰਕਲਪ ਨੂੰ ਬੁਲੰਦ ਕਰਨ ਦਾ ਸੱਦਾ ਵੀ ਦਿੱਤਾ।ਓਹਨਾ ਕਿਹਾ ਕਿ ਸਿਹਤ ਸੇਵਾਵਾਂ ਨੂੰ ਸੁਚਾਰੂ ਰੱਖਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਪੰਜਾਬ ਸਰਕਾਰ ਦਾ ਯਤਨ ਹੈ ਕਿ ਰਾਜ ਦੇ ਹਰੇਕ ਵਿਅਕਤੀ ਨੂੰ ਵਧੀਆ ਸਿਹਤ ਸਹੂਲਤਾਂ ਮਿਲਣ। ਵਿਸ਼ੇਸ਼ ਕਰਕੇ ਪੇਂਡੂ ਅਤੇ ਦੂਰ ਦਰਾਜ ਦੇ ਖੇਤਰ ਵਿੱਚ ਰਹਿਣ ਵਾਲੇ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਓਹਨਾ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਇਹਨਾਂ ਦੋਵਾਂ ਖੇਤਰਾਂ ਦੇ ਵਿਕਾਸ ਵਿੱਚ ਸਰਕਾਰ ਵੱਲੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ ਇਸ ਮੌਕੇ ਗਰੀਨ ਪਾਰਕ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ (ਰਜਿ.), ਪੀਪਲਸ ਵੈੱਲਫੇਅਰ ਐਸੋਸੀਏਸ਼ਨ, ਸ਼ੁਭ ਕਰਮਨ ਐਸੋਸੀਏਸ਼ਨ, ਨਾਰਥ ਐਂਡ ਵੈੱਲਫੇਅਰ ਸੁਸਾਇਟੀ, ਨਾਰਥ ਈਸਟ ਬਲਾਕ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ, ਐਚ. ਆਈ. ਜੀ. ਰੈਜ਼ੀਡੈਂਟਜ਼ ਐਸੋਸੀਏਸ਼ਨ, ਨਿਊ ਰੈਜ਼ੀਡੈਂਟਲ ਵੈੱਲਫੇਅਰ ਕਮੇਟੀ (ਰਜਿ.), ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ (8 ਮਰਲਾ) (ਰਜਿ.), ਗੋਲਡਨ ਐਰੋ ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀ, ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ, ਗਰੀਨ ਪਾਰਕ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ, ਰੈਜ਼ੀਡੈਂਟ ਵੈੱਲਫੇਅਰ ਐਂਡ ਡਿਵੈਲਪਮੈਂਟ ਐਸੋਸੀਏਸ਼ਨ (ਰਜਿ.) ਸਮੇਤ 13 ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਚੈਕ ਵੰਡੇ ਗਏ।
ਇਸ ਦੌਰਾਨ ਸਟੇਜ ਸਕੱਤਰ ਦੀ ਭੁਮਿਕਾ ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਬਾਖੂਬੀ ਨਿਭਾਈ। ਇਸ ਮੌਕੇ ਸ. ਅਮਰੀਕ ਸਿੰਘ ਸੋਮਲ ਕੌਂਸਲਰ, ਸ੍ਰੀ ਸ਼ਾਮ ਸਿੰਘ, ਸ੍ਰੀ ਜਸਪਾਲ ਸਿੰਘ, ਸ੍ਰੀ ਕੁਲਦੀਪ ਸਿੰਘ, ਸ੍ਰੀ ਬਚਨ ਸਿੰਘ ਬੋਪਾਰਾਏ, ਸ੍ਰੀ ਜਸਵੀਰ ਸਿੰਘ ਕੰਗ, ਸ੍ਰੀ ਮਨਮੋਹਨ ਸਿੰਘ ਚੀਮਾ, ਕਰਨਲ ਡੀ. ਪੀ. ਸਿੰਘ, ਕਮਾਂਡੈਂਟ ਡੀ. ਪੀ. ਐਸ. ਢਿੱਲੋਂ, ਸ੍ਰੀ ਅਜੈਬ ਸਿੰਘ ਪੂਨੀਆ, ਸ੍ਰੀ ਦਿਆਲ ਚੰਦ, ਸ੍ਰੀ ਸੁੱਚਾ ਸਿੰਘ ਅਤੇ ਮਹਿੰਦਰ ਚੌਧਰੀ ਸਮੇਤ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਜ਼ ਦੇ ਹੋਰ ਵੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
ਐਸੋਸੀਏਸ਼ਨਜ਼ ਦੇ ਅਹੁਦੇਦਾਰਾਂ ਨੂੰ ਚੈਕ ਦਿੰਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ


   
  
  ਮਨੋਰੰਜਨ


  LATEST UPDATES











  Advertisements