View Details << Back

ਸਰਕਾਰੀ ਹਾਈ ਸਕੂਲ ਕਮਾਸਕਾ ਵਿਖੇ ਲੱਗਾ ਗਣਿਤ ਮੇਲਾ

ਅੰਮ੍ਰਿਤਸਰ (ਲਖਵਿੰਦਰ) ਪੰਜਾਬ ਸਰਕਾਰ ਦੇ ਸਿਖਿਆ ਵਿਭਾਗ ਵੱਲੋਂ ਪੜੋ ਪੰਜਾਬ,ਪੜਾਉ ਪੰਜਾਬ ਪ੍ਰੋਜੈਕਟ ਤਹਿਤ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਅੰਦਰ ਗਣਿਤ ਵਿਸ਼ੇ ਪ੍ਰਤਿ ਵਧੇਰੇ ਰੂਚੀ ਪੈਦਾ ਕਰਨ ਲਈ ਸਕੂਲ ਪੱਧਰ ਤੇ ਗਣਿਤ ਮੇਲੇ ਕਰਵਾਏ ਜਾ ਰਹੇ ਹਨ। ਇਸੇ ਲੜ੍ਹੀ ਦੇ ਤਹਿਤ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਹਾਈ ਸਕੂਲ ਕਮਾਸਕਾ ਵਿਖੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਜਸਵਿੰਦਰ ਸਿੰਘ ਤੇ ਗਣਿਤ ਅਧਿਆਪਕਾ ਬਲਵਿੰਦਰ ਕੌਰ, ਮੈਡਮ ਅਮਨਦੀਪ ਕੌਰ, ਮੈਡਮ ਰਵਨੀਤ ਕੌਰ, ਮੈਡਮ ਨਵਦੀਪ ਕੌਰ, ਮੈਡਮ ਦੀ ਦੇਖ ਰੇਖ ਹੇਠ ਬੱਚਿਆਂ ਨੂੰ ਗਣਿਤ ਵਿਸ਼ੇ ਨਾਲ਼ ਸਬੰਧਤ ਸਮੱਗਰੀ, ਪ੍ਰੋਜੈਕਟ, ਮਾਡਲ,ਚਾਰਟ, ਪ੍ਰਯੋਗ ਅਤੇ ਵਿਸੇ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਸਾਇੰਸ ਮੇਲੇ ਵਿੱਚ ਸਮੂਹ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਪੁਜ ਕੇ ਗਣਿਤ ਵਿਸੇ ਨਾਲ ਸਬੰਧਤ ਪ੍ਰਦਰਸ਼ਨੀ ਅਤੇ ਮਾਡਲਾਂ ਨੂੰ ਵੇਖਿਆ। ਸਕੂਲ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਅਜਿਹੇ ਗਣਿਤ ਵਿਸ਼ੇ ਨਾਲ਼ ਸਬੰਧਤ ਮੇਲੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ ਤੇ ਉਨ੍ਹਾਂ ਨੂੰ ਗਣਿਤ ਬਾਰੇ ਭਰਪੂਰ ਜਾਣਕਾਰੀ ਹਾਸਲ ਹੁੰਦੀ ਹੈ। ਇਸ ਮੌਕੇ ਗਣਿਤ ਵਿਸ਼ੇ ਨਾਲ਼ ਸਬੰਧਤ ਮਾਡਲ, ਚਾਰਟ ਤੇ ਪ੍ਦਰਸ਼ਨੀ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੈਡਮ ਬਲਵਿੰਦਰ ਕੌਰ ਅਤੇ ਰੁਪਿੰਦਰ ਕੌਰ ਵੀ ਮੌਜੂਦ ਸਨ।

   
  
  ਮਨੋਰੰਜਨ


  LATEST UPDATES











  Advertisements