View Details << Back

ਅਲਪਾਇਨ ਸਕੂਲ ਦੇ ਵਿਦਿਆਰਥੀਆਂ ਜਿਲਾ ਪੱਧਰੀ ਖੇਡਾਂ ਚ ਮਾਰੀਆਂ ਮੱਲਾਂ
ਜੇਤੂ ਟੀਮਾਂ ਨੂੰ ਸਕੂਲ ਵੱਲੋਂ ਕੀਤਾ ਸਨਮਾਨਿਤ

ਭਵਾਨੀਗੜ੍ਹ, 17 ਅਗਸਤ (ਗੁਰਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਕਰਵਾਈਆਂ ਗਈਆਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਅਲਪਾਈਨ ਪਬਲਿਕ ਸਕੂਲ ਭਵਾਨੀਗੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਰੋਮਾ ਅਰੋੜਾ ਨੇ ਦੱਸਿਆ ਕਿ ਟੇਬਲ ਟੈਨਿਸ ਦੇ ਮੁਕਾਬਲਿਆਂ ਵਿੱਚ ਸਕੂਲ ਦੀਆਂ ਲੜਕੀਆਂ ਨੇ ਅੰਡਰ 17 ਤੇ ਅੰਡਰ 19 ਦੇ ਮੁਕਾਬਲਿਆਂ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ 19 ਲੜਕਿਆਂ ਦੇ ਮੁਕਾਬਲਿਆਂ ਵਿੱਚ ਸਕੂਲ ਦੀ ਟੀਮ ਨੇ ਪਹਿਲੇ ਸਥਾਨ 'ਤੇ ਕਬਜ਼ਾ ਜਮਾਇਆ। ਇਸ ਤੋਂ ਇਲਾਵਾ ਹਾਕੀ ਦੇ ਅੰਡਰ 14 ਲੜਕਿਆਂ ਦੇ ਮੁਕਾਬਲਿਆਂ ਵਿੱਚ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਅਤੇ ਸ਼ਤਰੰਜ ਦੇ ਅੰਡਰ 14 ਮੁਕਾਬਲਿਆਂ ਵਿੱਚ ਲੜਕਿਆਂ ਨੇ ਪਹਿਲਾ ਸਥਾਨ ਤੇ ਅੰਡਰ 17 ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਚਮਕਾਇਆ। ਸਕੂਲ ਦੇ ਪ੍ਬੰਧਕ ਹਰਮੀਤ ਸਿੰਘ ਗਰੇਵਾਲ ਅਤੇ ਸਮੂਹ ਸਟਾਫ਼ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਤੇ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ।
ਜੇਤੂ ਵਿਦਿਆਰਥੀਆਂ ਨਾਲ ਸਕੂਲ ਸਟਾਫ।


   
  
  ਮਨੋਰੰਜਨ


  LATEST UPDATES











  Advertisements