View Details << Back

ਸੇਂਟ ਥੋਮਸ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਭਵਾਨੀਗੜ 23 ਅਗਸਤ (ਗੁਰਵਿੰਦਰ ਸਿੰਘ) ਭਵਾਨੀਗੜ੍ਹ ਦੇ ਬਖੋਪੀਰ ਰੋਡ ਤੇ ਸਥਿਤ ਸੇਂਟ ਥੋਮਸ ਸਕੂਲ ਭਵਾਨੀਗੜ੍ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ ਜਨਮ ਅਸ਼ਟਮੀ ਦੇ ਤਿਉਹਾਰ ਦੇ ਸਬੰਧ ਵਿੱਚ ਛੋਟੇ ਬੱਚਿਆਂ ਵੱਲੋਂ ਸਭ ਤੋਂ ਪਹਿਲਾਂ ਸ੍ਰੀ ਕ੍ਰਿਸ਼ਨ ਜੀ ਦੀ ਮੂਰਤੀ ਅੱਗੇ ਆਰਤੀ ਕੀਤੀ .ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਛੋਟੇ ਬੱਚਿਆਂ ਦੇ ਫੈਂਸੀ ਡਰੈੱਸ ਅਤੇ ਡਾਂਸ ਮੁਕਾਬਲੇ ਵੀ ਕਰਵਾਏ ਗਏ ਸਕੂਲ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਨੇ ਬੱਚਿਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਜਾਣਕਾਰੀ ਦਿੱਤੀ ਅਤੇ ਸ੍ਰੀ ਕ੍ਰਿਸ਼ਨ ਜੀ ਵੱਲੋਂ ਕੀਤੀ ਗਈ ਬਾਲ ਲੀਲਾ ਦੇ ਕਿੱਸੇ ਵੀ ਸੁਣਾਏ .ਅਤੇ ਕ੍ਰਿਸ਼ਨ ਅਸ਼ਟਮੀ ਦੇ ਤਿਉਹਾਰ ਸਬੰਧੀ ਭਰਪੂਰ ਜਾਣਕਾਰੀ ਬੱਚਿਆਂ ਨਾਲ ਸਾਂਝੀ ਕੀਤੀ । ਇਸ ਮੌਕੇ ਡਾਂਸ ਅਤੇ ਫੈਂਸੀ ਡਰੈੱਸ ਵਿੱਚ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ । ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਰਮਨਦੀਪ ਕੌਰ ਤੋਂ ਇਲਾਵਾ ਸਕੂਲ ਮੈਨੇਜਮੈਂਟ ਮੈਂਬਰ ਸ੍ਰੀ ਅਰਵਿੰਦਰ ਸਿੰਘ ਪ੍ਰਵੇਸ਼ ਗੋਇਲ . ਰਾਜਿੰਦਰ ਮਿੱਤਲ ਮੋਹਿਤ ਮਿੱਤਲ ਰਾਜੇਸ਼ ਕੁਮਾਰ ਤੋਂ ਇਲਾਵਾ ਯੂਨੀਅਨ ਵਿੰਗ ਦਾ ਸਕੂਲ ਸਟਾਫ਼ ਵੀ ਮੌਜੂਦ ਸੀ ।
ਜਨਮ ਅਸ਼ਟਮੀ ਮਨਾਉਣ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ।


   
  
  ਮਨੋਰੰਜਨ


  LATEST UPDATES











  Advertisements