View Details << Back

ਹੈਰੀਟੇਜ ਸਕੂਲ ਦੇ ਖਿਡਾਰੀਆਂ ਜਿਲਾ ਪੱਧਰੀ ਖੇਡਾਂ ਚ ਮਾਰੀਆਂ ਮੱਲਾਂ

ਭਵਾਨੀਗੜ 13 ਸਤੰਬਰ {ਗੁਰਵਿੰਦਰ ਸਿੰਘ} ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਵਲ ਰਹਿਣ ਵਾਲੇ ਸਥਾਨਕ ਹੈਰੀਟੇਜ਼ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ-ਪੱਧਰੀ ਖੇਡਾਂ ਦੇ ਤੀਰ-ਅੰਦਾਜ਼ੀ ਮੁਕਾਬਲਿਆਂ ਗਰੁੱਪ 14,17 (ਲੜਕੀਆਂ) ਵਿੱਚ ਭਾਗ ਲਿਆ। ਇਹਨਾਂ ਮੁਕਾਬਲਿਆਂ ਵਿੱਚ ਤਾਨੀਆ ਸ਼ਰਮਾ ਨੇ ਪਹਿਲਾ, ਗਗਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਸਾਹਿਲਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਰਾਜ-ਪੱੱਧਰੀ ਖੇਡਾਂ ਵਿੱਚ ਆਪਣੀ ਥਾਂ ਸੁਨਿਸ਼ਚਿਤ ਕੀਤੀ।ਸਕੂਲ ਮੁਖੀ ਸ੍ਰੀ ਮਤੀ ਮੀਨੂ ਸੂਦ ਜੀ ਨੇ ਕੋਚ ਤੁਸ਼ਾਰ ਗਰੋਵਰ ਅਤੇ ਵਿਦਿਆਰਥਣਾਂ ਦੀ ਮਿਹਨਤ ਦੀ ਪ੍ਸ਼ੰਸਾ ਕੀਤੀ ਅਤੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਸਕੂਲ ਪ੍ਰਬੰਧਕ ਸ੍ਰੀ ਅਨਿਲ ਮਿੱਤਲ ਅਤੇ ਸ੍ਰੀ ਮਤੀ ਆਸ਼ਿਮਾ ਮਿੱਤਲ ਜੀ ਨੇ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਉਹਨਾਂ ਦੀ ਹੌਸਲਾ ਅਫਜਾਈ ਕੀਤੀ।

   
  
  ਮਨੋਰੰਜਨ


  LATEST UPDATES











  Advertisements