View Details << Back

ਸਰਕਾਰ ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਪਰਾਲੀ ਸਾੜਨਾ ਕਿਸਾਨਾਂ ਦੀ ਮਜਬੂਰੀ
ਕਿਸਾਨਾਂ ਕੀਤੀ ਸਰਕਾਰ ਵਿਰੁੱਧ ਨਾਰੇਬਾਜੀ

ਭਵਾਨੀਗੜ੍ਹ, 4 ਅਕਤੂਬਰ (ਗੁਰਵਿੰਦਰ ਸਿੰਘ): ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਨਿਪਟਾਰੇ ਪੰਜਾਬ ਸਰਕਾਰ ਵੱਲੋਂ ਕੋੲੀ ਢੁੱਕਵਾਂ ਹੱਲ ਨਾਲ ਲੱਭ ਕੇ ਦੇਣ ਅਤੇ ਛੋਟੇ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਸਮੇਂ ਮਸ਼ੀਨਰੀ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਰੋਸ ਵੱਜੋਂ ਅੱਜ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਗੁਰਮੀਤ ਸਿੰਘ ਕਪਿਆਲ ਅਤੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਨੇ ਕਿਹਾ ਕਿ ਕਿਸਾਨ ਵੀ ਵਾਤਾਵਰਨ ਪ੍ਰੇਮੀ ਹਨ ਅਤੇ ਕੋਈ ਵੀ ਕਿਸਾਨ ਆਪਣੇ ਖੇਤਾਂ ਵਿਚ ਪਾਰਲੀ ਨੂੰ ਸਾੜਨਾ ਨਹੀਂ ਚਾਹੁੰਦਾ ਪਰ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਪਾਰਲੀ ਦੇ ਨਿਪਟਾਰੇ ਲਈ ਕੋਈ ਬਦਲਵਾਂ ਪ੍ਰਬੰਧ ਨਾ ਕੀਤੇ ਜਾਣ ਅਤੇ ਕਿਸਾਨ ਨੂੰ ਕੋਈ ਮਦਦ ਨਾ ਦਿੱਤੇ ਜਾਣ ਕਾਰਨ ਕਿਸਾਨਾਂ ਨੂੰ ਅਖੀਰ ਮਜਬੂਰਨ ਪਰਾਲੀ ਨੂੰ ਸਾੜਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਮ 'ਤੇ ਇਸ਼ਤਿਹਾਰਬਾਜ਼ੀ ਉਪਰ ਤਾਂ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ ਪਰ ਇਸ ਪਰਾਲੀ ਨੂੰ ਸਾੜੇ ਬਿਨਾਂ ਇਸ ਦਾ ਕੋਈ ਵੀ ਹੋਰ ਪੱਕਾ ਹੱਲ ਨਹੀਂ ਕੀਤਾ ਜਾ ਰਿਹਾ ਤੇ ਉਲਟਾ ਕਿਸਾਨਾਂ ਵਿਰੁੱਧ ਮੁਕੱਦਮੇ ਦਰਜ ਕਰਕੇ ਕਿਸਾਨਾਂ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜੇਕਰ ਸੱਚਮੁਚ ਵਿਚ ਹੀ ਵਾਤਾਵਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਉਹ ਨਹੀਂ ਚਾਹੁੰਦੀ ਕਿ ਕੋਈ ਵੀ ਕਿਸਾਨ ਆਪਣੇ ਖੇਤਾਂ ਵਿਚ ਪਾਰਲੀ ਨਾ ਸਾੜੇ ਤਾਂ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਪ੍ਰਤੀ ਕੁਇੰਟਲ 200 ਰੁਪਏ ਬੋਨਸ ਦੇਣ ਦਾ ਪ੍ਰਬੰਧ ਕਰੇ, ਜਿਸ ਨਾਲ ਕਿਸਾਨ ਪਰਾਲੀ ਦਾ ਖੁੱਦ ਪ੍ਰਬੰਧ ਕਰ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ੍ਰੀਨ ਟ੍ਰਿਬਿਊਨਲ ਦੇ ਫੈਸਲੇ ਮੁਤਾਬਕ ਛੋਟੇ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਵਿਚ ਮਦਦ ਕਰਨ ਲਈ ਮਸ਼ੀਨਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਵੱਲੋਂ ਇਹ ਵਾਅਦਾ ਵੀ ਪੂਰਾ ਨਹੀ ਕੀਤਾ ਗਿਆ। ਕਿਸਾਨਾਂ ਨੇ ਸੀਜ਼ਨ ਦੌਰਾਨ ਮੰਡੀ ਬੋਰਡ ਦੇ ਅਧਿਕਾਰੀ ਤੋਂ ਖ੍ਰੀਦ ਕੇਂਦਰਾਂ ਵਿਚ ਕਿਸਾਨ ਆਗੂਆਂ ਦੀ ਹਾਜ਼ਰੀ ਵਿਚ ਆੜ੍ਹਤੀਆਂ ਦੇ ਕੰਡਿਆਂ ਦੀ ਜਾਂਚ ਕਰਨ, ਖ਼ਰੀਦ ਕੇਂਦਰਾਂ ਵਿਚ ਚੰਗੀ ਤਰ੍ਹਾਂ ਸਫ਼ਾਈ ਕਰਵਾਉਣ ਦੇ ਨਾਲ-ਨਾਲ ਕਿਸਾਨਾਂ ਲਈ ਪੀਣ ਵਾਲੇ ਪਾਣੀ ਦੇ ਉਚੇਚੇ ਪ੍ਰਬੰਧ ਕਰਨ ਆਦਿ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਝੋਨਾ ਵੇਚਣ ਸਮੇਂ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਯੂਨੀਅਨ ਵੱਡਾ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰੇਗੀ। ਇਸ ਮੌਕੇ 'ਤੇ ਮਾਲਵਿੰਦਰ ਸਿੰਘ , ਮੇਜਰ ਸਿੰਘ ਲੱਖੇਵਾਲ, ਸੁਖਦੇਵ ਸਿੰਘ ਕਪਿਆਲ ਆਦਿ ਸਮੇਤ ਕਈ ਕਿਸਾਨ ਮੌਜੂਦ ਸਨ।

   
  
  ਮਨੋਰੰਜਨ


  LATEST UPDATES











  Advertisements