View Details << Back

ਬਰਗਾੜੀ ਦੇ ਸ਼ਹੀਦਾ ਨੂੰ ਇਨਸਾਫ਼ ਦਵਾਉਣ ਲਈ 14 ਨੂੰ ਕੀਤਾ ਜਾਵੇਗਾ ਪ੍ਰਦਰਸ਼ਨ - ਬਾਜਵਾ

ਭਵਾਨੀਗੜ੍ਹ, 6 ਅਕਤੂਬਰ (ਗੁਰਵਿੰਦਰ ਸਿੰਘ) ਪੰਜਾਬ ਏਕਤਾ ਪਾਰਟੀ ਦੇ ਜਿਲ੍ਹਾ ਪ੍ਧਾਨ ਹਰਪ੍ਰੀਤ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ ਵੱਡੀ ਗਿਣਤੀ ਵਿਚ ਸਿੱਖ ਸੰਗਤ 14 ਅਕਤੂਬਰ ਨੂੰ ਬਰਗਾੜੀ ਵਿਖੇ ਪਹੁੰਚੇਗੀ। ਉਨ੍ਹਾਂ ਕਿਹਾ ਕਿ 2015 ਵਿੱਚ ਬਾਦਲ ਸਰਕਾਰ ਦੇ ਸਮੇਂ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾ ਹੋਈਆਂ। ਕੋਟਕਪੂਰਾ ਵਿਖੇ ਸ਼ਾਂਤਮਈ ਧਰਨਾ ਲਾਉਣ 'ਤੇ ਸਰਕਾਰ ਨੇ ਪੁਲਸ ਨੂੰ ਲਾਠੀਚਾਰਜ ਕਰਨ ਅਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਜਿਸ ਦੌਰਾਨ ਦੋ ਸਿੱਖ ਸ਼ਹੀਦ ਹੋ ਗਏ ਸਨ। ਬਾਜਵਾ ਨੇ ਕਿਹਾ ਕਿ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਇਨਸਾਫ ਦਵਾਉਣ ਲਈ ਅਤੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਸਖਤ ਸਜਾਵਾਂ ਦਵਾਉੰਣ ਲੲੀ ਉਨ੍ਹਾਂ ਦੀ ਪਾਰਟੀ ਵੱਲੋਂ ਸੂਬੇ ਦੀਆਂ ਇਨਸਾਫ ਪਸੰਦ ਜਥੇਬੰਦੀਆਂ ਨਾਲ ਮਿਲ ਕੇ ਬਰਗਾੜੀ ਵਿਖੇ ਇਨਸਾਫ ਲਈ ਪ੍ਰਦਰਸ਼ਨ ਕੀਤਾ ਜਾਵੇਗਾ। ਬਾਜਵਾ ਨੇ ਕਿਹਾ ਕਿ ਰੋਸ ਵੱਜੋਂ 7 ਅਕਤੂਬਰ ਤੋਂ 14 ਅਕਤੂਬਰ ਤੱਕ ਕਾਲਾ ਹਫਤਾ ਮਨਾਇਆ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਇਸ ਦੌਰਾਨ ਸਿੱਖ ਸੰਗਤ ਆਪਣੇ ਘਰਾਂ ਅਤੇ ਸਾਧਨਾਂ 'ਤੇ ਕਾਲੇ ਝੰਡੇ ਲਗਾ ਕੇ ਇਨਸਾਫ ਦੀ ਮੰਗ ਕਰਨ। ਇਸ ਸਮੇਂ ਉਨ੍ਹਾਂ ਨਾਲ ਕਾਮਰੇਡ ਮੇਵਾ ਸਿੰਘ, ਲਾਲਵਿੰਦਰ ਸਿੰਘ ਲਾਲੀ ਸਕਰੌਦੀ, ਗੁਰਪ੍ਰੀਤ ਸਿੰਘ ਘਰਾਚੋਂ, ਈਸ਼ਰ ਸਿੰਘ ਫੌਜੀ ਤੇ ਰਾਮ ਆਸਰਾ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀਈਪੀ ਦੇ ਜਿਲ੍ਹਾ ਪ੍ਧਾਨ ਬਾਜਵਾ ਤੇ ਹੋਰ।


   
  
  ਮਨੋਰੰਜਨ


  LATEST UPDATES











  Advertisements