View Details << Back

ਦੁਸਹਿਰੇ ਮੌਕੇ ਅਧਿਆਪਕਾਂ ਸਰਕਾਰ ਵਿਰੁੱਧ ਭੜਾਸ ਕੱਢੀ ਭੜਾਸ
ਰਾਵਣ ਦੇ ਰੂਪ ‘ਚ ਕੈਪਟਨ ਦਾ ਪੁਤਲਾ ਫ਼ੂਕ ਕੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਕੀਤਾ ਰੋਸ ਪ੍ਦਰਸ਼ਨ

ਸੰਗਰੂਰ : (ਯਾਦਵਿੰਦਰ ) ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਲਾਲ ਬੱਤੀ ਚੌਂਕ, ਸੰਗਰੂਰ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਸਿਆਸਤ ਦੇ ਰਾਵਣ, ਮੇਘਨਾਥ, ਕੁੰਭਕਰਨ ਕਰਾਰ ਦਿੰਦਿਆਂ ਪੁਤਲੇ ਫੂਕ ਕੇ ਰੋਸ-ਪ੍ਰਦਰਸ਼ਨ ਕੀਤਾ। ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ 8 ਸਤੰਬਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ 'ਤੇ ਆਪਣਾ ਪੱਕਾ ਮੋਰਚਾ ਲਾਇਆ ਹੋਇਆ ਹੈ। ਦੁਸਹਿਰੇ ਮੌਕੇ ਸਰਕਾਰ ਵਿਰੁੱਧ ਆਪਣੇ ਗੁੱਸੇ ਦੀ ਭੜਾਸ ਕੱਢਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੱਕੇ ਮੋਰਚੇ ਨੂੰ ਪੂਰਾ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਸਾਡੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਨੇ ਕੋਈ ਹੱਲ ਨਹੀਂ ਕੀਤਾ, ਸਗੋਂ ਜ਼ਿਮਨੀ ਚੋਣ ਹਲਕਿਆਂ 'ਚ ਕਾਂਗਰਸੀ ਆਗੂਆਂ ਵੱਲੋਂ ਮੁੜ ਲਾਰੇ ਲਾਉਂਦਿਆਂ ਲੋਕਾਂ ਨੂੰ ਭਰਮਾਉਣ ਦਾ ਯਤਨ ਕੀਤਾ ਜਾ ਰਿਹਾ, ਜਿਸਦਾ "ਰੁਜ਼ਗਾਰ ਨਹੀਂ-ਵੋਟ ਨਹੀਂ" ਮੁਹਿੰਮ ਚਲਾਕੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ, ਨੇ ਕਿਹਾ ਕਿ ਪੰਜਾਬ ਵਿੱਚ ਅਧਿਆਪਕਾਂ ਦੀਆਂ ਕਰੀਬ 30 ਹਜ਼ਾਰ ਅਸਾਮੀਆਂ ਖਾਲੀ ਹਨ, ਜਿਹਨਾਂ ਦੀ ਭਰਤੀ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਇਨਕਲਾਬੀ ਲੋਕ ਮੋਰਚਾ ਦੇ ਸਵਰਨਜੀਤ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਮਨਧੀਰ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੁਖਜਿੰਦਰ ਸਿੰਘ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਕੱਤਰ ਜੁਝਾਰ ਲੌਂਗੋਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਵਿਮਲਾ ਰਾਣੀ, 6060 ਅਧਿਆਪਕ ਯੂਨੀਅਨ ਦੇ ਪ੍ਰਧਾਨ ਰਘਵੀਰ ਭਵਾਨੀਗੜ੍ਹ, ਗੁਰਪ੍ਰੀਤ ਖੇੜੀ, ਯੁੱਧਜੀਤ ਬਠਿੰਡਾ, ਨਵਜੀਵਨ ਬਰਨਾਲਾ, ਅਮਨ ਸੇਖ਼ਾ, ਸੰਦੀਪ ਗਿੱਲ, ਜਸਵਿੰਦਰ ਸ਼ਾਹਪੁਰ, ਰਣਜੀਤ ਕੋਟੜਾ, ਕੁਲਵੰਤ ਲੌਂਗੋਵਾਲ ਅਤੇ ਗੁਰਜੀਤ ਖਾਈ ਨੇ ਵੀ ਸੰਬੋਧਨ ਕੀਤਾ।ਰਾਵਣ ਦੇ ਰੂਪ ‘ਚ ਕੈਪਟਨ ਦਾ ਪੁਤਲਾ ਫ਼ੂਕ ਕੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਕੀਤਾ ਰੋਸ ਪ੍ਰਗਟ ਕੀਤਾ ।

   
  
  ਮਨੋਰੰਜਨ


  LATEST UPDATES











  Advertisements