View Details << Back

ਲੈਫਟੀਨੈਂਟ ਰਣਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਦੇ ਰਹਿ ਚੁਕੇ ਨੇ ਵਿਦਿਆਰਥੀ

ਭਵਾਨੀਗੜ੍ਹ, 30 ਅਕਤੂਬਰ (ਗੁਰਵਿੰਦਰ ਸਿੰਘ): ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਤੋਂ ਪੜ੍ਹਾਈ ਕਰ ਚੁੱਕੇ ਲੈਫਟੀਨੈਂਟ ਰਣਵੀਰ ਸਿੰਘ ਅਧਿਆਪਕ ਸਟਾਫ ਤੇ ਬੱਚਿਆਂ ਨੂੰ ਮਿਲਣ ਲਈ ਵਿਸ਼ੇਸ਼ ਤੌਰ 'ਤੇ ਸਕੂਲ ਵਿਖੇ ਪਹੁੰਚੇ। ਜਿਸ ਦੌਰਾਨ ਉਨ੍ਹਾਂ ਸਕੂਲ ਦੇ ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਐਨਡੀਏ ਦੀ ਭਰਤੀ ਦੀ ਪ੍ਰਕਿਰਿਆ ਵਿੱਚ ਭਾਗ ਲੈਣ ਬਾਰੇ ਚਾਨਣਾ ਪਾਉਦਿਆ ਵਧੀਆ ਢੰਗ ਨਾਲ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਰੋਮਾ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਦੇ ਸਕੂਲ ਦਾ ਵਿਦਿਆਰਥੀ ਰਣਵੀਰ ਸਿੰਘ ਲੈਫਟੀਨੈਂਟ ਬਣ ਕੇ ਦੇਸ਼ ਦੀ ਸੇਵਾ ਕਰ ਰਿਹਾ ਹੈ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਲੈਫਟੀਨੈਂਟ ਰਣਵੀਰ ਸਿੰਘ ਦਾ ਸਕੂਲ ਪਹੁੰਚਣ ਤੇ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਹਰਮੀਤ ਸਿੰਘ ਗਰੇਵਾਲ, ਜਗਜੀਤ ਸਿੰਘ ਗਰਚਾ, ਗੁਰਵਿੰਦਰ ਸਿੰਘ ਤੇ ਸਕੂਲ ਦਾ ਸਟਾਫ ਮੌਜੂਦ ਸੀ।
ਲੈਫਟੀਨੈਂਟ ਰਣਵੀਰ ਸਿੰਘ ਨਾਲ ਸਕੂਲ ਸਟਾਫ।


   
  
  ਮਨੋਰੰਜਨ


  LATEST UPDATES











  Advertisements