View Details << Back

ਸਲਾਈਟ ਸੰਸਥਾ ਦੇ ਤਕਨੀਸੀਅਨ ਮਦਨ ਮੋਹਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ
ਦੋਵੇਂ ਬੇਟੀਆਂ ਦੀ ਹਾਲਤ ਗੰਭੀਰ, ਪਤਨੀ ਖਤਰੇ ਤੋਂ ਬਾਹਰ

ਲੌਂਗੋਵਾਲ,6 ਨਵੰਬਰ (ਜਗਸੀਰ ਲੌਂਗੋਵਾਲ ) - ਸਲਾਈਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਵਿਖੇ ਬਤੌਰ ਤਕਨੀਸ਼ੀਅਨ ਮਦਨ ਮੋਹਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜੋ ਕਿ ਪਟਨਾ (ਬਿਹਾਰ) ਦੇ ਰਹਿਣ ਵਾਲੇ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਫ਼ਰੀਦ ਇੰਚਸੀਟਿਚੂਟ ਦੇ ਚੇਅਰਮੈਨ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਉਹ ਬੀਤੀ ਰਾਤ ਲੁਧਿਆਣਾ ਤੋਂ ਆਪਣੇ ਪਰਿਵਾਰ ਸਮੇਤ ਕਿਸੇ ਵਿਆਹ ਸਮਾਗਮ ਵਿੱਚੋਂ ਵਾਪਸ ਆ ਰਹੇ ਸਨ ਅਤੇ ਉਨ੍ਹਾਂ ਦੀ ਕਾਰ ਦੀ ਪਿੰਡ ਭਸੌੜ ਦੇ ਨਜ਼ਦੀਕ ਪਰਾਲੀ ਦੇ ਧੂੰਏ ਕਾਰਨ ਟਰੱਕ ਨਾਲ ਟੱਕਰ ਹੋ ਜਾਣ ਤੇ ਮਦਨ ਮੋਹਨ ਦੀ ਮੌਤ ਹੋ ਗਈ ਉਨ੍ਹਾਂ ਦੀਆਂ ਦੋਵੇਂ ਬੇਟੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਦਕਿ ਉਨ੍ਹਾਂ ਦੀ ਧਰਮ ਪਤਨੀ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ । ਜੋ ਕਿ ਲੁਧਿਆਣਾ ਦੇ ਦਿਆਨੰਦ ਮੈਡੀਕਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਉਨ੍ਹਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਸਲਾਈਟ ਸੰਸਥਾ ਅਤੇ ਕਸਬਾ ਲੌਂਗੋਵਾਲ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ ।
ਮਦਨ ਮੋਹਨ ਦੀ ਪੁਰਾਣੀ ਤਸਵੀਰ


   
  
  ਮਨੋਰੰਜਨ


  LATEST UPDATES











  Advertisements