View Details << Back

ਸਕੂਲ ਵਿੱਚ ਗਿਆਨ ਉਤਸਵ ਮੁਕਾਬਲੇ ਕਰਵਾਏ

ਅੰਮ੍ਰਿਤਸਰ ( ਗੁਰਵਿੰਦਰ ਸਿੰਘ ਰੋਮੀ) ਸਿੱਖਿਆ ਵਿਭਾਗ ਵਲੋਂ ਵਿਦਿਆਰਥੀ ਜੀਵਨ ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਿਧਾਂਤਾਂ, ਉਪਦੇਸ਼ਾਂ ਅਤੇ ਸਿੱਖਿਆਵਾਂ ਤੋਂ ਸੇਧ ਲੈਣ ਲਈ ਰਾਜ ਦੇ ਸਮੂਹ ਸਕੂਲਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿਆਨ ਉਤਸਵ ਤਹਿਤ ਵਿਦਿਅਕ ਮੁਕਾਬਲੇ 21 ਨਵੰਬਰ ਨੂੰ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਹਾਈ ਸਕੂਲ ਕਮਾਸਕਾ ਵਿਖੇ ਵੀ ਪੰਜਾਬੀ ਅਧਿਆਪਕਾ ਅਮਨਦੀਪ ਕੌਰ ਦੀ ਅਗਵਾਈ ਹੇਠ ਉਕਤ ਮੁਕਾਬਲੇ ਕਰਵਾਏ ਗਏ। ਸਕੂਲ ਵਿੱਚ ਕਰਵਾਏ ਗਏ ਇਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਤੇ ਛੇਵੀਂ ਤੋਂ ਲੈਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਡਿਊਲ ਅਨੁਸਾਰ ਪੰਜਾਬੀ ਵਿਸੇ ਦੀ ਬੋਲ ਲਿਖਤ ਮੁਕਾਬਲੇ ਵਿਚ ਹਿੱਸਾ ਲਿਆ। ਮੁਕਾਬਲਿਆਂ ਦੀ ਆਯੋਜਕ ਅਧਿਆਪਕਾਂ ਅਮਨਦੀਪ ਕੌਰ ਨੇ ਕਿਹਾ ਕਿ ਗਿਆਨ ਉਤਸਵ ਮੁਕਾਬਲੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਲਾਹੇਵੰਦ ਸਾਬਤ ਹੋਏ ਹਨ ਕਿਉਂਕਿ ਇਨ੍ਹਾਂ ਮੁਕਾਬਲਿਆਂ ਰਾਹੀਂ ਜਿੱਥੇ ਵਿਦਿਆਰਥੀਆਂ ਨੇ ਆਪਣੀ ਲਿਖਤ ਨੂੰ ਹੋਰ ਵਧੀਆ ਕਰਨ ਦਾ ਯਤਨ ਕੀਤਾ ਉਥੇ ਉਨ੍ਹਾਂ ਦੇ ਸ਼ਬਦ ਭੰਡਾਰ ਵਿਚ ਵੀ ਵਾਧਾ ਹੋਇਆ ਹੈ। ਇਸ ਮੌਕੇ ਸਕੂਲ ਮੁਖੀ ਜਸਵਿੰਦਰ ਸਿੰਘ ਵੀ ਮੌਜੂਦ ਸਨ ‌। ਮੁਕਾਬਲੇ ਵਿਦਿਆਰਥੀਆਂ ਲਈ ਮਦਦਗਾਰ -- ਜ਼ਿਲ੍ਹਾ ਸਿੱਖਿਆ ਅਫ਼ਸਰ:- ਅੰਮ੍ਰਿਤਸਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਨੇ ਕਿਹਾ ਕਿ ਸਿਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲਾਂ ਅੰਦਰ ਕਰਵਾਏ ਜਾ ਰਹੇ ਉਕਤ ਮੁਕਾਬਲੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਉਚੇਰਾ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਮਾਸਕਾ ਸਕੂਲ ਵਿੱਚ ਅੱਜ ਹੋਏ ਗਿਆਨ ਉਤਸਵ ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਉਹ ਆਪ ਇਨਾਮ ਦੇਕੇ ਵਿਦਿਆਰਥੀਆਂ ਦੀ ਹੋਂਸਲਾ ਅਫ਼ਜ਼ਾਈ ਕਰਨਗੇ।

   
  
  ਮਨੋਰੰਜਨ


  LATEST UPDATES











  Advertisements