View Details << Back

ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਬੇਰੁਜ਼ਗਾਰ ਅਧਿਆਪਕਾਂ ਕੀਤਾ ਰੋਸ ਮੁਜ਼ਾਹਰਾ
55 ਪ੍ਰਤੀਸ਼ਤ ਦੀ ਸ਼ਰਤ ਹਟਾ ਕੇ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਦੀ ਕੀਤੀ ਮੰਗ

ਭਵਾਨੀਗੜ੍ਹ, 27 ਨਵੰਬਰ (ਗੁਰਵਿੰਦਰ ਸਿੰਘ) ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਬੁੱਧਵਾਰ ਨੂੰ ਸ਼ਹਿਰ ਦੇ ਭਗਤ ਸਿੰਘ ਚੌਕ ਵਿਖੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਜਬਰ-ਜੁਲਮ ਦੇ ਖਿਲਾਫ ਨਾਅਰੇਬਾਜੀ ਕਰਦਿਆਂ ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਅਪਣੀਆਂ ਹੱਕੀ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਗਰੂਰ 'ਚ ਸਿੱਖਿਆ ਮੰਤਰੀ ਦੀ ਰਿਹਾਇਸ਼ ਨੇੜੇ ਲਗਾਤਾਰ ਧਰਨੇ ਪ੍ਰਦਰਸ਼ਨ ਕਰਕੇ ਸ਼ੰਘਰਸ਼ ਕਰਦੇ ਆ ਰਹੇ ਹਨ ਪਰ ਸਿੱਖਿਆ ਮੰਤਰੀ ਨੇ ਹੱਕਾਂ ਅਤੇ ਮੰਗਾਂ ਦੀ ਜਗਾ ਬੇਰੁਜ਼ਗਾਰ ਅਧਿਆਪਕਾਂ ਦੀ ਝੋਲੀ ਤੇ ਪਿੰਡੇ ਤੇ ਲਾਠੀਆਂ, ਪਾਣੀਆਂ ਦੀ ਬੋਛਾੜਾ ਅਤੇ ਅੱਥਰੂ ਗੈਂਸ ਦੇ ਗੋਲੇ ਹੀ ਦਿੱਤੇ ਹਨ। ਇਸ ਦੌਰਾਨ ਪੁਲਸ ਪ੍ਰਸ਼ਾਸ਼ਨ ਵੱਲੋਂ ਸਰਕਾਰ ਦੇ ਇਸ਼ਾਰੇ 'ਤੇ ਢਾਹੇ ਗਏ ਜਬਰ ਜੁਲਮ ਕਾਰਨ ਕਈ ਅਧਿਆਪਕ ਸਾਥੀਆਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ। ਯੂਨੀਅਨ ਆਗੂਆਂ ਨੇ ਦੋਸ਼ ਲਾਉੰਦਿਆ ਆਖਿਆ ਕਿ ਪੰਜਾਬ ਸਰਕਾਰ ਨੇ ਚੋਣਾਂ ਦੇ ਸਮੇਂ ਘਰ-ਘਰ ਨੌਕਰੀ ਦਾ ਵਾਅਦਾ ਲੋਕਾਂ ਲਈ ਠੁੱਸ ਸਾਬਤ ਹੋਇਆ। ਅਧਿਆਪਕ ਆਗੂਆਂ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਵੱਲੋਂ ਭਰਤੀ ਸੰਬੰਧੀ ਬਣਾਏ ਗਏ ਨਵੇਂ ਨਿਯਮਾਂ ਤੋਂ ਬੁਰੀ ਤਰਾਂ ਨਾਲ ਪੀੜਤ ਹਨ ਕਿਉਂਕਿ ਸਰਕਾਰ ਨੇ ਮਾਸਟਰ ਕੇਡਰ ਦੀ ਨਵੀਂ ਭਰਤੀ ਲਈ ਬੀ.ਏ 'ਚੋਂ 55 ਪ੍ਰਤੀਸ਼ਤ ਨੰਬਰ ਹੋਣਾ ਲਾਜ਼ਮੀ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਫੈਸਲਾ ਕਰਕੇ ਅਧਿਆਪਕਾਂ ਦੀਆਂ ਡਿਗਰੀਆਂ ਅਤੇ ਪ੍ਰੋਫੇਸ਼ਨਲ ਕੋਰਸਾਂ ਦੀਆਂ ਡਿਗਰੀਆਂ ਰੱਦੀ ਬਣ ਗਏ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਨੇ 55 ਪ੍ਰਤੀਸ਼ਤ ਦਾ ਫਰਮਾਨ ਜਾਰੀ ਕਰ ਦਿੱਤਾ ਹੈ ਤੇ ਦੂਜੇ ਪਾਸੇ ਪੰਜਾਬ ਸਰਕਾਰ ਗਰੀਬ ਘਰ ਦੇ ਵਿਦਿਆਰਥੀਆਂ ਤੋਂ ਲੱਖਾਂ ਰੁਪਏ ਫੀਸ ਭਰਵਾ ਕੇ ਬੀ.ਏ ਵਿੱਚੋਂ 45-50 ਪ੍ਰਤੀਸ਼ਤ 'ਤੇ ਹੀ ਬੀ.ਐੱਡ ਕਰਵਾ ਕੇ ਅਧਿਆਪਕ ਬਣਨ ਦਾ ਲਾਲਚ ਦੇ ਰਹੀ ਹੈ। ਜੇ ਭਰਤੀ ਸਮੇਂ 55 ਪ੍ਰਤੀਸ਼ਤ ਦੀ ਸ਼ਰਤ ਲਾਜ਼ਮੀ ਕੀਤੀ ਹੀ ਹੈ ਤਾਂ ਫਿਰ ਇਹਨਾਂ ਗਰੀਬ ਘਰ ਦੇ ਵਿਦਿਆਰਥੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਮੌਕੇ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਭਰਤੀ ਸੰਬੰਧੀ ਇਹਨਾਂ ਨਵੇਂ ਨਿਯਮਾਂ ਨੂੰ ਖਾਰਜ ਕਰਕੇ ਤੁਰੰਤ ਮਾਸਟਰ ਕੇਡਰ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਕੀਤੀ। ਨਾਲ ਹੀ ਚਿਤਾਵਨੀ ਵੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਇਹਨਾਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਅਧਿਆਪਕ ਪੰਜਾਬ ਭਰ ਵਿੱਚ ਸਰਕਾਰ ਦੇ ਮੰਤਰੀਆਂ ਦੀਆਂ ਕੋਠੀਆਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਅਧਿਆਪਕ ਯੂਨੀਅਨ ਦੇ ਆਗੂਆਂ ਸਮੇਤ ਪਰਗਟ ਸਿੰਘ, ਜਗਸੀਰ ਸਿੰਘ, ਭੁਪਿੰਦਰ ਸਿੰਘ, ਦਲਬਾਰਾ ਸਿੰਘ, ਜੋਗਿੰਦਰ ਸਿੰਘ, ਗੁਰਦੇਵ ਸਿੰਘ, ਸੰਦੀਪ ਕੌਰ ਸੌਖਲ, ਰਘਬੀਰ ਸਿੰਘ, ਪ੍ਰਦੀਪ ਰਾਜਪੁਰਾ, ਕੁਲਵਿੰਦਰ ਨਦਾਮਪੁਰ, ਨਰਿੰਦਰ ਕੌਰ ਭਰਾਜ ਆਦਿ ਮੌਜੂਦ ਸਨ।
ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ ਅਧਿਆਪਕ।


   
  
  ਮਨੋਰੰਜਨ


  LATEST UPDATES











  Advertisements