View Details << Back

ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਦਸੰਬਰ ( ਗੁਰਵਿੰਦਰ ਸਿੰਘ ਰੋਮੀ ) ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਕਮਾਸਕਾ ਵਿਖੇ ਅੱਜ ਵਿਦਿਅਕ ਅਤੇ ਸਹਿ ਵਿਦਿਅਕ ਮੁਕਾਬਲਿਆਂ ਵਿੱਚ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਮੁਖੀ ਤੇ ਸਟੇਟ ਅਵਾਰਡੀ ਜਸਵਿੰਦਰ ਸਿੰਘ ਵੱਲੋਂ ਸਵੇਰ ਦੀ ਸਭਾ ਵਿੱਚ ਉਕਤ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਕਾਪੀਆਂ ਅਤੇ ਪੈਨ ਆਦਿ ਨਾਲ਼ ਸਨਮਾਨਿਤ ਕਰਕੇ ਉਨ੍ਹਾਂ ਦੀ ਹੋਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਸਕੂਲ ਮੁਖੀ ਜਸਵਿੰਦਰ ਸਿੰਘ ਨੇ ਕਿਹਾ ਕਿ ਉਹ ਜ਼ਿੰਦਗੀ ਵਿਚ ਉਚੇਚੇ ਆਦਰਸ਼ਾਂ ਦੀ ਪ੍ਰਾਪਤੀ ਲਈ ਯਤਨਸ਼ੀਲ ਰਹਿਣ ਤਾਂ ਜ਼ੋ ਚੰਗੇਰੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਹਾਜ਼ਰ ਪੰਜਾਬੀ ਅਧਿਆਪਕਾ ਅਮਨਦੀਪ ਕੌਰ ਨੇ ਦੱਸਿਆ ਕਿ ਦਸੰਬਰ ਮਹੀਨੇ ਹੋਈਆਂ ਘਰੇਲੂ ਪ੍ਰੀਖਿਆਵਾਂ ਅਤੇ ਸਿਖਿਆ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੇ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਤੇ ਕਰਵਾਏ ਮੁਕਾਬਲਿਆਂ ਦੋਰਾਨ ਪਹਿਲੀਆਂ ਤਿੰਨ ਪੁਜੀਸ਼ਨਾਂ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਅੱਜ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਅਧਿਆਪਕਾ ਬਲਵਿੰਦਰ ਕੌਰ, ਰਵਨੀਤ ਕੌਰ, ਰੁਪਿੰਦਰ ਕੌਰ ਅਤੇ ਬਲਵਿੰਦਰ ਕੌਰ ਆਦਿ ਮੌਜੂਦ ਸਨ। ਸਕੂਲ ਮੁਖੀ ਵੱਲੋਂ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਤਨਿਸਾ ਕੋਰ, ਜਸ਼ਨਦੀਪ ਸਿੰਘ, ਹਰਪ੍ਰੀਤ ਕੌਰ, ਰਣਜੀਤ ਕੌਰ, ਰਾਜਵੀਰ ਕੌਰ, ਗੁਰਭੇਜ ਸਿੰਘ, ਨਿਸ਼ਾ ਕੋਰ, ਸੁਮਨਪ੍ਰੀਤ ਕੋਰ, ਸਿਮਰਨ ਕੋਰ, ਸਿਮਰਨਜੀਤ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ, ਪਰਮਜੀਤ ਕੌਰ, ਜਸਪ੍ਰੀਤ ਕੌਰ, ਹਰਮਨਦੀਪ ਕੌਰ,ਸੁਖਮਪ੍ਰੀਤ ਕੋਰ,ਕਾਜਲ ਕੋਰ, ਰਾਜਵੀਰ ਕੌਰ, ਰਾਜਵਿੰਦਰ ਕੌਰ ਤੇ ਗੁਰਵਿੰਦਰ ਸਿੰਘ ਆਦਿ ਨੁੰ ਸਨਮਾਨਿਤ ਕੀਤਾ ਗਿਆ।

   
  
  ਮਨੋਰੰਜਨ


  LATEST UPDATES











  Advertisements