View Details << Back

ਨਾਗਰਿਕਤਾ ਸੋਧ ਕਾਨੂੰਨ ਖਿਲਾਫ ਮੁਸਲਿਮ ਭਾਈਚਾਰੇ ਨੇ ਦਿੱਤਾ ਮੰਗ ਪੱਤਰ

ਲੌਂਗੋਵਾਲ, 3 ਜਨਵਰੀ (ਜਗਸੀਰ ਲੌਂਗੋਵਾਲ) - ਭਾਰਤ ਸਰਕਾਰ ਵੱਲੋਂ ਦੇਸ਼ ਅੰਦਰ ਪਾਸ਼ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਵਿੱਚ ਕਸਬੇ ਦੇ ਮੁਸਲਿਮ ਭਾਈਚਾਰੇ ਨੇ ਅੱਜ ਜੁੰਮੇ ਦੀ ਨਮਾਜ਼ ਤੋਂ ਬਾਅਦ ਕਾਲੇ ਬਿੱਲੇ ਲਾਕੇ ਅਤੇ ਅੱਜ ਦੇ ਦਿਨ ਨੂੰ ਕਾਲੇ ਦਿਨ ਦੇ ਰੂਪ ਵਿਚ ਮਨਾਂ ਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਤਹਿਸੀਲਦਾਰ ਕੇ. ਕੇ ਮਿੱਤਲ ਰਾਹੀਂ ਮੰਗ ਪੱਤਰ ਦਿੱਤਾ । ਇਸ ਮੌਕੇ ਥਾਣਾ ਲੌਂਗੋਵਾਲ ਦੇ ਐਸ ਐਚ ਓ ਬਲਵੰਤ ਸਿੰਘ ਵੀ ਹਾਜ਼ਰ ਸਨ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਲੌਂਗੋਵਾਲ ਨੇ ਕਿਹਾ ਕਿ ਜਦੋਂ ਦੀ ਮੋਦੀ ਸਰਕਾਰ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਆਪਣੇ ਹਿੰਦੂਤਵੀ ਫਾਸ਼ੀਵਾਦ ਏਜੰਡੇ ਰਾਹੀਂ ਦੇਸ਼ ਨੂੰ ਫਿਰਕੂ ਆਧਾਰ ਉੱਪਰ ਵੰਡ ਰਹੀ ਹੈ ਪਹਿਲਾਂ ਆਸਾਮ ਚ ਲਾਗੂ ਕੀਤੇ ਗਏ ਐਨ ਆਰ ਸੀ ਜਿਸ ਤਹਿਤ 1971 ਤੋਂ ਪਹਿਲਾਂ ਆਸਾਮ ਵਿੱਚ ਰਹਿੰਦੇ ਲੋਕਾਂ ਨੂੰ ਇਹ ਸ਼ਾਬਤ ਕਰਨਾ ਪਵੇਗਾ ਕਿ ਉਹ ਭਾਰਤ ਦੇ ਨਾਗਰਿਕ ਹਨ ਜੋ ਕਿ ਆਸਾਮ ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਹੈ । ਅਤੇ ਹੁਣ ਭਾਰਤ ਦੇ ਘੱਟ ਗਿਣਤੀ ਮੁਸਲਿਮ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਦੇਸ਼ ਅੰਦਰ ਫਿਰਕੂ ਤਨਾਵ ਵਾਲਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਅਤੇ ਅੱਜ ਸਮੇਂ ਦੀ ਲੋੜ ਹੈ ਕਿ ਲੋਕ ਦੇਸ਼ ਦੇ ਹਾਕਮਾਂ ਦੀਆਂ ਕੋਝੀਆਂ ਚਾਲਾ ਨੂੰ ਸਮਝ ਕੇ ਆਪਣੀ ਭਾਈਚਾਰਕ ਸਾਂਝ ਨੂੰ ਹੋਰ ਵੀ ਮਜ਼ਬੂਤ ਕਰਨ ।ਇਸ ਸਮੇਂ ਮੁਸਲਿਮ ਭਾਈਚਾਰੇ ਦੇ ਪ੍ਰਧਾਨ ਦਾਰਾ ਖਾਨ , ਹਰਬੰਸ ਖਾਨ, ਸਮਸਾਦ ਦੀਨ, ਗੁਰਜੰਟ ਖਾਨ,ਅਤੇ ਅਹਿਮ ਖਾਨ ਤੋੰ ਇਲਾਵਾ ਹੋਰ ਲੋਕ ਵੀ ਹਾਜ਼ਰ ਸਨ ।
ਤਹਿਸੀਲਦਾਰ ਨੂੰ ਮੰਗ ਪੱਤਰ ਸੌਪਦੇ ਮੁਸਲਿਮ ਭਾਈਚਾਰੇ ਦੇ ਲੋਕ. {ਜਗਸੀਰ}


   
  
  ਮਨੋਰੰਜਨ


  LATEST UPDATES











  Advertisements