View Details << Back

ਸੂਬਾ ਸਰਕਾਰ ਖਿਲਾਫ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ
ਵਰਕਰਾਂ ਦੀ ਹਲਕਾ ਪੱਧਰੀ ਮੀਟਿੰਗ 18 ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿਖੇ :ਬਾਬੂ ਗਰਗ

ਭਵਾਨੀਗੜ੍ਹ, 13 ਜਨਵਰੀ (ਗੁਰਵਿੰਦਰ ਸਿੰਘ):ਪਾਰਟੀ ਵਰਕਰਾਂ ਦੀ ਹਲਕਾ ਪੱਧਰੀ ਇੱਕ ਮੀਟਿੰਗ 18 ਜਨਵਰੀ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿਖੇ ਕੀਤੀ ਜਾਵੇਗੀ ਜਿਸ ਵਿੱਚ ਪਾਰਟੀ ਦੇ ਜਰਨਲ ਸਕੱਤਰ ਮਹੇਸ਼ਇੰਦਰ ਸਿੰਘ ਗਰੇਵਾਲ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਪਾਰਟੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੀ ਵਾਅਦਾ ਖਿਲਾਫੀ ਅਤੇ ਸੂਬੇ ਦੇ ਲੋਕਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਰੋਸ ਰੈਲੀ ਕੈਪਟਨ ਸਰਕਾਰ ਦੀਆਂ ਜੜਾਂ ਹਿਲਾ ਕੇ ਰੱਖ ਦੇਵੇਗੀ। ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਸਬੰਧੀ ਪਾਰਟੀ ਵਰਕਰਾਂ ਦੀ ਹਲਕਾ ਪੱਧਰੀ ਇੱਕ ਮੀਟਿੰਗ 18 ਜਨਵਰੀ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿਖੇ ਕੀਤੀ ਜਾਵੇਗੀ ਜਿਸ ਵਿੱਚ ਪਾਰਟੀ ਦੇ ਜਰਨਲ ਸਕੱਤਰ ਮਹੇਸ਼ਇੰਦਰ ਸਿੰਘ ਗਰੇਵਾਲ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਪਾਰਟੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨਗੇ। ਇਸ ਮੌਕੇ ਗਰਗ ਨੇ ਸੂਬੇ ਦੀ ਕੈਪਟਨ ਸਰਕਾਰ 'ਤੇ ਵਰਦਿਆਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਪੰਜਾਬ ਵਿਕਾਸ ਦੀਆਂ ਲੀਹਾਂ ਤੋਂ ਉਤਰ ਚੁੱਕਿਆ ਹੈ। ਕਿਸਾਨੀ ਡੁੱਬਦੀ ਜਾ ਰਹੀ ਹੈ ਤੇ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਅਪਣਾ ਹੱਕ ਅਤੇ ਰੁਜਗਾਰ ਮੰਗਦੇ ਬੇਰੁਜ਼ਗਾਰਾਂ 'ਤੇ ਡਾਂਗਾਂ ਵਰਾ ਕੇ ਤਸੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਵਾਉੰਦਿਆ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ ਵਿੱਚ ਆਉਣ 'ਤੇ ਸੂਬੇ ਦੇ ਕਿਸੇ ਵੀ ਵਰਗ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਸਖਤ ਲਹਿਜੇ ਵਿੱਚ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਖਿਲਾਫ਼ ਸਰਕਾਰ ਦੀ ਸ਼ਹਿ ਤੇ ਪਰਚੇ ਦਰਜ ਕਰਨ ਵਾਲੇ ਅਧਿਕਾਰੀਆਂ ਨੂੰ ਅਕਾਲੀ ਸਰਕਾਰ ਆਉਣ 'ਤੇ ਬਖਸ਼ਿਆ ਨਹੀ ਜਾਵੇਗਾ। ਅਕਾਲੀ ਦਲ ਵਿੱਚ ਚੱਲ ਰਹੀ ਉਥਲ ਪੁਥਲ ਸਬੰਧੀ ਪੁਛੇ ਗਏ ਸਵਾਲ ਦੇ ਜਵਾਬ ਵਿੱਚ ਗਰਗ ਨੇ ਸਿਰਫ ਇਨ੍ਹਾਂ ਹੀ ਕਿਹਾ ਕਿ ਉਨ੍ਹਾਂ ਲਈ ਪਾਰਟੀ ਹੀ ਸਭ ਕੁੱਝ ਹੈ ਤੇ ਉਹ ਢੀੰਸਡਾ ਪਿਉ ਪੁੱਤਰ ਸਬੰਧੀ ਸਵਾਲਾਂ ਦੇ ਜਵਾਬ ਦੇਣ ਤੋਂ ਬਚਦੇ ਰਹੇ। ਗਰਗ ਨੇ ਕਿਹਾ ਕਿ ਪਾਰਟੀ ਦੇ ਢਾਂਚੇ ਦਾ ਗਠਨ ਹਾਲੇ ਕੀਤਾ ਜਾ ਰਿਹਾ ਹੈ ਇਸ ਲਈ ਇੱਕਾ ਦੁੱਕਾ ਪਾਰਟੀ ਵਰਕਰਾਂ ਵੱਲੋਂ ਅਸਤੀਫੇ ਦੇਣਾ ਕੋਈ ਅਹਿਮੀਅਤ ਨਹੀ ਰੱਖਦਾ। ਇਸ ਮੌਕੇ ਕੁਲਵੰਤ ਸਿੰਘ ਜੌਲੀਆਂ ਸਾਬਕਾ ਚੇਅਰਮੈਨ, ਹਰਦੇਵ ਸਿੰਘ ਕਾਲਾਝਾੜ, ਗਮਦੂਰ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਖੰਗੂੜਾ, ਮਾਸਟਰ ਜੋਗਿੰਦਰ ਸਿੰਘ, ਸੁਖਦੇਵ ਬਰਾੜ, ਹਰਜੀਤ ਸਿੰਘ, ਪ੍ਰਗਟ ਸਿੰਘ ਕਲੇਰ, ਦਰਸ਼ਨ ਮਿੱਤਲ, ਸਾਲਗ ਰਾਮ ਕਾਂਸਲ, ਜਗਤਾਰ ਸਿੰਘ ਖਟੜਾ ਆਦਿ ਪਾਰਟੀ ਵਰਕਰ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪ੍ਰਕਾਸ਼ ਚੰਦ ਗਰਗ।


   
  
  ਮਨੋਰੰਜਨ


  LATEST UPDATES











  Advertisements