View Details << Back

ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਸੂਬਾ ਪੱਧਰੀ ਸ਼ੰਘਰਸ਼ ਦਾ ਐਲਾਨ
26 ਨੂੰ ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਦਾ ਫੈਸਲਾ

ਭਵਾਨੀਗੜ, 22 ਜਨਵਰੀ (ਗੁਰਵਿੰਦਰ ਸਿੰਘ): ਮੰਗਾਂ ਸਬੰਧੀ ਬੀ.ਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਨੇ ਸੂਬਾ ਪੱਧਰੀ ਸ਼ੰਘਰਸ਼ ਵਿੱਢਣ ਦਾ ਐਲਾਨ ਕਰਦਿਆਂ 26 ਜਨਵਰੀ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ। B.ed ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਸੂਬਾ ਪ੍ਰਧਾਨ ਪੂਨਮ ਰਾਣੀ ਤੇ ਮੀਤ ਪ੍ਰਧਾਨ ਗਗਨਦੀਪ ਕੌਰ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਬਹੁਤ ਘੱਟ ਗਿਣਤੀ ਵਿੱਚ ਅਸਾਮੀਆਂ ਮਨਜੂਰ ਕਰਕੇ ਬੇਰੁਜ਼ਗਾਰਾਂ ਨਾਲ ਭੱਦਾ ਮਜਾਕ ਕੀਤਾ ਹੈ। ਆਗੂਆਂ ਨੇ ਕਿਹਾ ਕਿ ਸੂਬੇ 'ਚ 80 ਹਜ਼ਾਰ ਟੈੱਟ ਪਾਸ ਬੇਰੁਜ਼ਗਾਰਾਂ ਨੂੰ 2682 (ਬੀ.ਅਡ ਤੇ ਈ.ਟੀ.ਟੀ.) ਪੋਸਟਾਂ ਦੇ ਕੇ ਸਰਕਾਰ ਨੇ ਊਠ ਦੇ ਮੂੰਹ ਵਿੱਚ ਜ਼ੀਰੇ ਵਾਲੀ ਗੱਲ ਕੀਤੀ ਹੈ। ਆਗੂਆਂ ਨੇ ਦੱਸਿਆ ਕਿ ਅਪਣੀਆਂ ਮੰਗਾਂ ਮੰਨਵਾਉਣ ਅਤੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਗਲਤ ਨੀਤੀਆਂ ਖਿਲਾਫ਼ ਯੂਨੀਅਨ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਿੱਖਿਆ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਸ਼ੰਘਰਸ਼ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਬੇਰੁਜ਼ਗਾਰ ਅਧਿਅਪਕ ਸ਼ਮੂਲੀਅਤ ਕਰਨਗੇ। ਇਸ ਮੌਕੇ ਸੁਰਜੀਤ ਸਿੰਘ ਮਾਛੀਵਾੜਾ, ਵਿਕਾਸ ਸਿੰਘ ਮਾਛੀਵਾੜਾ, ਗੁਰਪ੍ਰੀਤ ਕੌਰ ਫ਼ਿਰੋਜ਼ਪੁਰ, ਹਰਦੀਪ ਸਿੰਘ ਲੁਧਿਆਣਾ, ਜਸਵਿੰਦਰ ਸਿੰਘ ਫ਼ਾਜ਼ਿਲਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕ ਸਾਥੀ ਹਾਜ਼ਰ ਸਨ। ਮੁੱਖ ਮੰਗਾਂ :ਮਾਸਟਰ ਕੇਡਰ ਤੇ ਈ.ਟੀ.ਟੀ ਦੀਆਂ ਪੋਸਟਾਂ ਦੀ ਗਿਣਤੀ ਵਧਾ ਕੇ ਕ੍ਰਮਵਾਰ 15 ਅਤੇ 10 ਹਜ਼ਾਰ ਕਰਨ, ਇਹਨਾਂ ਅਸਾਮੀਆਂ ਦਾ ਇਸ਼ਤਿਹਾਰ ਜਦਲ ਤੋਂ ਜਲਦ ਜਾਰੀ ਕਰਨ। ਬੀ.ਏ 'ਚੋਂ 55 ਫੀਸਦ ਵਾਲੀ ਸ਼ਰਤ ਖਤਮ ਕਰਨ , ਓਵਰਏਜ਼ ਹੋ ਚੁੱਕੇ ਬੇਰੁਜ਼ਗਾਰਾਂ ਨੂੰ ਉਮਰ ਵਿੱਚ ਵਾਧਾ ਕਰਨ ਆਦਿ।
ਮੀਟਿੰਗ 'ਚ ਹਾਜ਼ਰ ਅਧਿਆਪਕ।


   
  
  ਮਨੋਰੰਜਨ


  LATEST UPDATES











  Advertisements