View Details << Back

ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਭਵਾਨੀਗੜ੍ਹ, 30 ਜਨਵਰੀ (ਗੁਰਵਿੰਦਰ ਸਿੰਘ): ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਵਿਖੇ ਗਿਆਨ ਤੇ ਸੰਗੀਤ ਦੀ ਦੇਵੀ ਮਾਂ ਸਰਸਵਤੀ ਦਾ ਜਨਮ-ਦਿਵਸ, ਵੀਰ ਹਕੀਕਤ ਰਾਏ ਦਾ ਬਲੀਦਾਨ ਦਿਵਸ ਅਤੇ ਰੁੱਤ ਪਰਿਵਰਤਨ ਨੂੰ ਦਰਸਾਉਂਦੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾ ਡਾ. ਮੀਨਾਕਸ਼ੀ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮੱਹਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਅਧਿਆਪਕ ਪੀਲ਼ੇ ਰੰਗ ਦੇ ਕੱਪੜੇ ਪਾ ਕੇ ਆਏ ਅਤੇ ਉਹਨਾਂ ਨੇ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਦੀ ਪੂਜਾ ਅਰਚਨਾ ਕਰਦੇ ਹੋਏ ਗਾਇਤਰੀ ਮੰਤਰ ਦਾ ਉਚਾਰਣ ਕੀਤਾ। ਪਲੇਅ-ਵੇ ਜਮਾਤ ਦੇ ਬੱਚੇ ਪੀਲੇ ਰੰਗ ਦੇ ਕੱਪੜਿਆਂ ਵਿੱਚ ਬਹੁਤ ਸੋਹਣੇ ਨਜ਼ਰ ਆਏ ਅਤੇ ਸਾਰਿਆਂ ਨੇ ਮਿਲ ਕੇ ਪੀਲ਼ੇ ਰੰਗ ਦੇ ਵੱਖ-ਵੱਖ ਪਕਵਾਨਾਂ ਦਾ ਅਨੰਦ ਮਾਣਿਆ। ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਅਸਮਾਨ ਵਿੱਚ ਰੰਗ-ਬਰੰਗੀਆਂ ਪਤੰਗਾਂ ਉਡਾ ਕੇ ਪਤੰਗਬਾਜ਼ੀ ਦਾ ਲੁਤਫ ਲਿਆ। ਸਕੂਲ਼ ਮੁਖੀ ਮੀਨੂ ਸੂਦ ਨੇ ਵਿਦਿਆਰਥੀਆਂ ਨੂੰ ਫੁਰਤੀ ਨਾਲ ਆਪਣੀ ਪੜ੍ਹਾਈ ਵਿੱਚ ਜੁੱਟ ਜਾਣ ਤੇ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਪ੍ਰੇਰਿਆ। ਸਕੂਲ ਪ੍ਰਬੰਧਕ ਅਨਿਲ ਮਿੱਤਲ ਅਤੇ ਆਸ਼ਿਮਾ ਮਿੱਤਲ ਨੇ ਸਾਰਿਆਂ ਨੂੰ ਬਸੰਤ-ਪੰਚਮੀ ਦੀ ਵਧਾਈ ਦਿੰਦਿਆਂ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ।
ਹੈਰੀਟੇਜ ਸਕੂਲ ਵਿਖੇ ਮਾਂ ਸਰਸਵਤੀ ਦੀ ਪੂਜਾ ਕਰਦੇ ਅਧਿਆਪਕ ਤੇ ਬੱਚੇ.


   
  
  ਮਨੋਰੰਜਨ


  LATEST UPDATES











  Advertisements