View Details << Back

ਕਿਸਾਨਾਂ ਕੇਦਰ ਸਰਕਾਰਦੀ ਅਰਥੀ ਸਾੜ ਕੀਤਾ ਪ੍ਰਦਰਸ਼ਨ
ਕਾਲੇ ਕਾਨੂੰਨ ਨੂੰ ਵਾਪਸ ਲਵੇ ਮੋਦੀ ਸਰਕਾਰ : ਕਿਸਾਨ ਆਗੂ -

ਭਵਾਨੀਗੜ੍ਹ,5 ਫਰਵਰੀ (ਗੁਰਵਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ ਸ਼ਹਿਰ ਦੇ ਨਵੇਂ ਬੱਸ ਸਟੈੰਡ ਨੇੜੇ ਬਠਿੰਡਾ ਜੀਰਕਪੁਰ ਨੈਸ਼ਨਲ ਹਾਈਵੇ 'ਤੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਕੇਂਦਰ ਸਰਕਾਰ ਤੇ ਦਿੱਲੀ ਪੁਲਸ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅਰਥੀ ਫੂਕੀ ਗੲੀ। ਇਸ ਮੌਕੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਤੇ ਜਬਰੀ ਮੜ੍ਹੇ ਗੲ ਸੀਏਏ,ਅਨਸੀਆਰ ਤੇ ਅਨਪੀਆਰ ਵਰਗੇ ਲੋਕ ਵਿਰੋਧੀ ਕਾਨੂੰਨ ਦੇ ਵਿਰੋਧ 'ਚ ਦਿੱਲੀ ਦੇ ਸ਼ਾਹੀਨ ਬਾਗ਼ ਵਿਚ ਬੈਠੀਆਂ ਮੁਸਲਮਾਨ ਭਾਈਚਾਰੇ ਦੀਆਂ ਔਰਤਾਂ, ਮਰਦਾਂ, ਬੱਚਿਆਂ ਅਤੇ ਹੋਰਨਾਂ ਸੰਘਰਸ਼ਸ਼ੀਲ ਲੋਕਾਂ ਦੀ ਹਮਾਇਤ 'ਚ ਕੱਲ੍ਹ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਸ ਬੱਸਾਂ ਕਿਸਾਨਾਂ ਦੀਆਂ ਭੇਜੀਆਂ ਗਈਆਂ ਸਨ ਪਰ ਦਿੱਲੀ ਪੁਲਸ ਪ੍ਰਸ਼ਾਸਨ ਵਲੋਂ ਬੱਸਾਂ ਨੂੰ ਸ਼ਾਹੀਨ ਬਾਗ਼ ਜਾਣ ਤੋਂ ਪਹਿਲਾਂ ਹੀ ਗੁਰੂਦੁਆਰਾ ਬਾਲਾ ਸਾਹਿਬ ਵਿੱਚ ਹੀ ਰੋਕ ਲਿਆ ਗਿਆ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਦਿੱਲੀ ਪੁਲਸ ਪ੍ਰਸ਼ਾਸਨ ਵਲੋਂ ਧਰਨੇ 'ਚ ਸ਼ਾਂਤਮਈ ਰੂਪ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਪੰਜਾਬ ਦੇ ਕਿਰਤੀ ਲੋਕਾਂ ਨੂੰ ਰੋਕਣਾ ਜਮਹੂਰੀਅਤ ਦੇ ਬਿਲਕੁਲ ਉਲਟ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੋਂ ਕੇੰਦਰ 'ਚ ਭਾਜਪਾ ਦੀ ਮੋਦੀ ਸਰਕਾਰ ਸੱਤਾ ਵਿਚ ਆੲ ਹੈ ਉਦੋਂ ਤੋਂ ਦੇਸ਼ ਦੇ ਕਿਰਤੀ ਲੋਕਾਂ ਤੇ ਜ਼ਬਰ ਦਾ ਹੱਲਾ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਗਏ ਨਾਗਰਿਕਤਾ ਸੋਧ ਕਾਨੂੰਨ ਵਰਗੇ ਕਾਲੇ ਕਾਨੂੰਨਾਂ ਨਾਲ ਲੋਕਾਂ ਦਾ ਕਿਸੇ ਵੀ ਹਾਲਤ ਵਿੱਚ ਭਲਾ ਨਹੀਂ ਹੋ ਸਕਦਾ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਜ ਪੂਰੇ ਦੇਸ਼ ਅੰਦਰ ਫੈਲੀ ਬੇਰੁਜਗਾਰੀ, ਭੁਖਮਰੀ, ਮਹਿੰਗਾਈ, ਭ੍ਰਿਸ਼ਟਾਚਾਰ, ਗਰੀਬੀ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਤੇ ਨਾ ਹੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਹੀ ਪੂਰ ਚਾੜਿਆ ਜਾ ਰਿਹਾ ਹੈ। ਜਿਸ ਕਰਕੇ ਦੇਸ਼ ਦੇ ਕਿਰਤੀ ਅਤੇ ਸਮੂਹ ਧਰਮਾਂ ਦੇ ਲੋਕਾਂ ਨੂੰ ਹਾਕਮਾਂ ਵੱਲੋਂ ਲੋਕਾਂ 'ਚ ਪਾਈਆਂ ਜਾ ਰਹੀਆਂ ਵੰਡੀਆਂ ਦੇ ਵਿਰੁੱਧ ਡੱਟ ਕੇ ਖੜਨਾ ਚਾਹੀਦਾ ਹੈ ਅਤੇ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਕੋਣ ਕੋਣ ਸਨ ਹਾਜ਼ਰ:- ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਗੁਰਦੇਵ ਸਿੰਘ ਆਲੋਅਰਖ, ਨਿਰਭੈ ਸਿੰਘ ਆਲੋਅਰਖ, ਗਮਦੂਰ ਸਿੰਘ, ਜਗਤਾਰ ਸਿੰਘ ਲੱਡੀ, ਸੁਖਵਿੰਦਰ ਸਿੰਘ ਬਲਿਆਲ, ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਲੱਖੇਵਾਲ ਆਦਿ ਆਗੂ ਹਾਜਰ ਸਨ।
ਬਠਿੰਡਾ - ਜੀਰਕਪੁਰ ਨੈਸ਼ਨਲ ਹਾਈਵੇ 'ਤੇ ਅਰਥੀ ਫੂਕ ਪ੍ਰਦਰਸ਼ਨ ਕਰਦੇ ਕਿਸਾਨ।


   
  
  ਮਨੋਰੰਜਨ


  LATEST UPDATES











  Advertisements