View Details << Back

ਤਾਇਕਵਾਂਡੋ ਮੁਕਾਬਲਿਆਂ 'ਚ ਚਮਕੇ ਹੈਰੀਟੇਜ ਦੇ ਵਿਦਿਆਰਥੀ
ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਭਵਾਨੀਗੜ੍ਹ, 10 ਫਰਵਰੀ (ਗੁਰਵਿੰਦਰ ਸਿੰਘ): ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਦੇ ਵਿਦਿਆਰਥੀਆਂ ਨੇ ਤੀਜੇ ਪੰਜਾਬ ਤਾਇਕਵਾਂਡੋ ਕੱਪ ਮੁਕਾਬਲੇ ਵਿੱਚ ਭਾਗ ਲਿਆ ਜਿਸ ਵਿੱਚ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਡਰ-11 ਲੜਕੀਆਂ ਵਿੱਚ ਗੁਨਤਾਸ਼ ਤੇ ਮਾਨਸੀ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-11 ਲੜਕਿਆਂ ਵਿੱਚ ਏਕਮਨੂਰ ਨੇ ਦੂਜਾ ਸਥਾਨ, ਅੰਡਰ-14 ਲੜਕੀਆਂ ਵਿੱਚ ਤਰਨਵੀਰ ਕੌਰ, ਨਵਪ੍ਰੀਤ ਕੌਰ ਤੇ ਅਰਸ਼ਪ੍ਰੀਤ ਕੌਰ ਅਤੇ ਅੰਡਰ-14 ਲੜਕਿਆਂ ਵਿੱਚ ਹਰਸ਼ਦੀਪ ਸਿੰਘ ਤੇ ਰਾਹੁਲਦੀਪ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੈਅਰਮੈਨ ਅਨਿਲ ਮਿੱਤਲ, ਆਸ਼ਿਮਾ ਮਿੱਤਲ ਅਤੇ ਪ੍ਰਿੰਸੀਪਲ ਮੀਨੂ ਸੂਦ ਨੇ ਕੋਚ ਬਾਲੀ ਰਾਮ ਅਤੇ ਖਿਡਾਰੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
ਖਿਡਾਰੀ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਸਕੂਲ ਪ੍ਰਬੰਧਕ।


   
  
  ਮਨੋਰੰਜਨ


  LATEST UPDATES











  Advertisements