View Details << Back

ਪਿੰਡ ਜੌਲੀਆਂ 'ਚ ਪੁਲਸ ਪਬਲਿਕ ਮੀਟਿੰਗ
ਨਸ਼ੇ ਦੇ ਖਾਤਮੇ ਲਈ ਲੋਕ ਦੇਣ ਪੁਲਸ ਨੂੰ ਸਹਿਯੋਗ: ਥਾਣਾ ਮੁਖੀ

ਭਵਾਨੀਗੜ੍ਹ, 27 ਫਰਵਰੀ (ਗੁਰਵਿੰਦਰ ਸਿੰਘ)- ਇਲਾਕੇ 'ਚ ਨਸ਼ਾ ਤਸਕਰੀ ਨੂੰ ਰੋਕਣ ਲਈ ਭਵਾਨੀਗੜ ਦੇ ਥਾਣਾ ਮੁਖੀ ਸਬ ਇੰਸਪੈਕਟਰ ਰਮਨਦੀਪ ਸਿੰਘ ਵੱਲੋਂ ਅੱਜ ਜੌਲੀਆਂ ਵਿਖੇ ਪਿੰਡ ਦੇ ਲੋਕਾਂ ਨਾਲ ਮੀਟਿੰਗ ਕਰਕੇ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਵਾਉੰਣ ਦੀ ਅਪੀਲ ਕੀਤੀ। ਇਸ ਮੌਕੇ ਥਾਣਾ ਮੁਖੀ ਰਮਨਦੀਪ ਸਿੰਘ ਨੇ ਦੱਸਿਆ ਕਿ ਇਲਾਕੇ 'ਚ ਨਸ਼ਿਆਂ 'ਤੇ ਠੱਲ ਪਾਉਣ ਲਈ ਪੁਲਸ ਪ੍ਰਸ਼ਾਸ਼ਨ ਵਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਤਾਂ ਕਿ ਨਸ਼ਾ ਰਹਿਤ ਸਮਾਜ ਸਿਰਜਿਆ ਜਾ ਸਕੇ ਤੇ ਲੋਕ ਖੁਸ਼ਹਾਲ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਅੱਜ ਇਸ ਸਬੰਧੀ ਪਿੰਡ ਜੌਲੀਆਂ ਵਿਖੇ ਪਤਵੰਤਿਆਂ ਨਾਲ ਮੀਟਿੰਗ ਕਰਕੇ ਪੁਲਸ ਨੂੰ ਸਹਿਯੋਗ ਦੇਣ ਦੀ ਮੰਗ ਕੀਤੀ ਗਈ ਹੈ ਅਤੇ ਨਾਲ ਹੀ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਨਸ਼ਾ ਨਾ ਵੇਚਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਫ਼ਿਰ ਵੀ ਨਸ਼ਾ ਤਸਕਰ ਬਾਜ ਨਹੀਂ ਆਉਂਦੇ ਤਾਂ ਪੁਲਸ ਵਲੋਂ ਵਿਸ਼ੇਸ਼ ਮੁਹਿੰਮ ਆਰੰਭ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ 'ਤੇ ਸਹਾਇਕ ਸਬ ਇੰਸਪੈਕਟਰ ਰਣਜੀਤ ਸਿੰਘ, ਪਿੰਡ ਦੇ ਜੀ.ਓ.ਜੀ. ਰਣਜੀਤ ਸਿੰਘ, ਹਰਦੇਵ ਸਿੰਘ ਜੌਲੀਆਂ, ਨੰਬਰਦਾਰ ਦਰਬਾਰਾ ਸਿੰਘ ਜੌਲੀਆਂ, ਸੂਬੇਦਾਰ ਪ੍ਰੇਮ ਸਿੰਘ, ਭਰਭੂਰ ਸਿੰਘ ਨੰਬਰਦਾਰ ਫਤਿਹਗੜ੍ਹ ਭਾਦਸੋਂ, ਬਘੇਲ ਸਿੰਘ ਕੋਟ ਕਲਾਂ, ਕੁਲਵਿੰਦਰ ਸਿੰਘ, ਮੇਹਰ ਸਿੰਘ ਸਰਪੰਚ ਬਖਤੜਾ ਜੌਲੀਆਂ, ਪਵਿੱਤਰ ਸਿੰਘ , ਮਨਦੀਪ ਸਿੰਘ, ਜਸਪ੍ਰੀਤ ਸਿੰਘ, ਹਰਜੀਤ ਕੌਰ, ਪਰਮਜੀਤ ਕੌਰ, ਰਣਜੀਤ ਕੌਰ ਆਦਿ ਹਾਜ਼ਰ ਸਨ।
ਪਿੰਡ ਜੌਲੀਆ ਵਿਖੇ ਲੋਕਾਂ ਨਾਲ ਮੀਟਿੰਗ ਕਰਦੇ ਪੁਲਸ ਅਧਿਕਾਰੀ।


   
  
  ਮਨੋਰੰਜਨ


  LATEST UPDATES











  Advertisements