View Details << Back

'ਸਵੱਛਤਾ ਦੇ ਪ੍ਰਸੰਗ ਚ ਵਾਤਾਵਰਣ ਚੇਤਨਾ' ਉੱਤੇ ਵਿਸ਼ੇਸ਼ ਲੈਕਚਰ
'ਵਿਦਿਆਰਥੀ ਸਵੱਛ ਮੁਹਿੰਮ ਦੇ ਬ੍ਰਾਂਡ ਅੰਬੈਸਡਰ ਬਣ ਕੇ ਚੁਗਿਰਦੇ ਨੂੰ ਸਾਫ ਰੱਖਣ'

ਭਵਾਨੀਗੜ੍ਹ, 28 ਫਰਵਰੀ (ਗੁਰਵਿੰਦਰ ਸਿੰਘ): ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਵਿਖੇ 'ਸਵੱਛ ਭਾਰਤ ਮੁਹਿੰਮ' ਤਹਿਤ ਨਗਰ ਕੌਂਸਲ ਭਵਾਨੀਗੜ੍ਹ ਦੇ ਸਹਿਯੋਗ ਨਾਲ ਸਵੱਛਤਾ ਦੇ ਪ੍ਰਸੰਗ ਵਿੱਚ ਵਾਤਾਵਰਣ ਚੇਤਨਾ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਨਗਰ ਕੌਂਸਲ ਭਵਾਨੀਗੜ੍ਹ ਦੇ ਸੈਨੇਟਰੀ ਇੰਸਪੈਕਟਰ ਗੁਰਿੰਦਰਪਾਲ ਸਿੰਘ ਅਤੇ ਸਵੱਛਤਾ ਮੁਹਿੰਮ ਦੇ ਪ੍ਰਪੱਕ ਮਾਹਿਰ ਅਸ਼ਵਨੀ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਅਸ਼ਵਨੀ ਕੁਮਾਰ ਨੇ ਵਿਦਿਆਰਥੀਆਂ ਨੂੰ ਸਵੱਛਤਾ ਮੁਹਿੰਮ ਨੂੰ ਆਪਣੀਆਂ ਨੈਤਿਕ ਜ਼ਿੰਮੇਵਾਰੀਆਂ ਦੇ ਘੇਰੇ ਵਿੱਚ ਲਿਆਉਣ ਲਈ ਪ੍ਰੇਰਿਤ ਕਰਦੇ ਹੋਏ ਆਖਿਆ ਕਿ ਸਾਨੂੰ ਆਪਣੇ ਘਰਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖਰੇ ਕੂੜਾਦਾਨ ਰੱਖ ਕੇ ਹੀ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਵੱਡੀ ਸਫਲਤਾ ਹਾਸਲ ਕਰ ਸਕਦੇ ਹਾਂ। ਉਨ੍ਹਾਂ ਆਪਣੇ ਚੁਗਿਰਦੇ ਨੂੰ ਸਾਫ ਸੁਥਰਾ ਰੱਖਣ ਲਈ ਵਿਦਿਆਰਥੀਆਂ ਨੂੰ ਸਵੱਛਤਾ ਮੁਹਿੰਮ ਦੇ ਬ੍ਰਾਂਡ ਅੰਬੈਸਡਰ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਵੱਧ ਤੋਂ ਵੱਧ ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕਰਨ। ਸੈਨੇਟਰੀ ਇੰਸਪੈਕਟਰ ਗੁਰਿੰਦਰਪਾਲ ਸਿੰਘ ਨੇ ਨਗਰ ਕੌਂਸਲ ਵੱਲੋਂ ਇਸ ਮੁਹਿੰਮ ਤਹਿਤ ਇਲਾਕਾ ਨਿਵਾਸੀਆਂ ਨੂੰ ਸਰਕਾਰੀ ਪੱਧਰ ਉੱਤੇ ਸਾਫ ਸਫਾਈ ਸੰਬੰਧੀ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਅਤੇ ਕੂੜਾ ਪ੍ਰਬੰਧਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਪ੍ਰਿੰਸੀਪਲ ਪਦਮਪ੍ਰੀਤ ਕੌਰ ਘੁਮਾਣ ਨੇ ਨਗਰ ਕੌਂਸਲ ਦੀ ਸਮੁੱਚੀ ਟੀਮ ਦਾ ਰਸਮੀ ਤੌਰ 'ਤੇ ਧੰਨਵਾਦ ਕੀਤਾ। ਇਸ ਮੌਕੇ ਨਗਰ ਕੌਂਸਲ ਦੇ ਰਿਤੂ ਸ਼ਰਮਾ, ਕਲਮੀਤ ਕੌਰ ਤੇ ਕੁਸੁਮ ਸ਼ਰਮਾ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ ਵੀ ਮੌਜੂਦ ਸੀ।
ਵਿਦਿਆਰਥੀਆਂ ਨੂੰ ਸਵੱਛਤਾ ਮੁਹਿੰਮ ਸਬੰਧੀ ਜਾਗਰੂਕ ਕਰਦੇ ਬੁਲਾਰੇ।


   
  
  ਮਨੋਰੰਜਨ


  LATEST UPDATES











  Advertisements