View Details << Back

ਕਿਸਾਨਾਂ ਵਲੋਂ ਦੋ ਦਰਜਨ ਪਿੰਡਾਂ 'ਚ ਪ੍ਦਰਸ਼ਨ
ਮੁਫ਼ਤ ਇਲਾਜ ਤੇ ਮੁਫ਼ਤ ਖਾਧ ਖੁਰਾਕ ਦੇਣਾ ਯਕੀਨੀਬਣਾਵੇ ਸਰਕਾਰ : ਕਿਸਾਨ ਆਗੂ

ਭਵਾਨੀਗੜ, 25 ਅਪ੍ਰੈਲ (ਗੁਰਵਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਭਵਾਨੀਗੜ੍ਹ ਵੱਲੋਂ ਪੰਜਾਬ ਦੀਆਂ 16 ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਬਲਾਕ ਦੇ ਲਗਭਗ ਦੋ ਦਰਜਨ ਪਿੰਡਾਂ ਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਧਾਨ ਅਜੈਬ ਸਿੰਘ ਲੱਖੇਵਾਲ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਧਾਨ ਮਨਜੀਤ ਸਿੰਘ ਘਰਾਚੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਲਾਏ ਕਰਫਿਊ ਤੇ ਕੀਤੇ ਲਾਕਡਾਊਨ ਸਦਕਾ ਮੁਲਕ ਸਮੇਤ ਸੂਬੇ ਦੇ ਵਿੱਚ ਵੀ ਹਾਲਤ ਗੰਭੀਰ ਬਣੇ ਹੋਏ ਹਨ। ਆਗੂਆਂ ਨੇ ਕਿਹਾ ਕਿ ਕਰਫਿਊ ਤੇ ਲਾਕਡਾਊਨ ਕੀਤੇ ਨੂੰ ਚਾਰ ਹਫ਼ਤਿਆਂ ਤੋਂ ਜ਼ਿਆਦਾ ਸਮਾਂ ਬੀਤਣ ਦੇ ਬਾਵਜੂਦ ਅਜੇ ਤੱਕ ਘਰਾਂ 'ਚ ਬੰਦ ਹੋਏ ਗਰੀਬ ਲੋਕਾਂ ਲਈ ਪੂਰੀ ਮਾਤਰਾ 'ਚ ਸਰਕਾਰੀ ਰਾਸ਼ਨ ਵੀ ਨਹੀਂ ਪਹੁੰਚਾਇਆ ਗਿਆ। ਕਣਕ ਦੀ ਨਿਰਵਿਘਨ ਖਰੀਦ ਕਰਨ ਦੇ ਸਰਕਾਰੀ ਵਾਅਦੇ ਵੀ ਅਮਲ 'ਚ ਲਾਗੂ ਨਹੀਂ ਹੋ ਰਹੇ ਤੇ ਕਿਸਾਨਾਂ ਨੂੰ ਬੇਹੱਦ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਤ ਇਸ ਕਦਰ ਗੰਭੀਰ ਹਨ ਕਿ ਕੋਰੋਨਾ ਪੀੜਤਾਂ ਦੇ ਇਲਾਜ 'ਚ ਲੱਗੇ ਹੋਏ ਮੈਡੀਕਲ ਸਟਾਫ਼ ਨੂੰ ਵੀ ਸੁਰੱਖਿਆ ਕਿੱਟਾਂ ਤੇ ਹੋਰ ਜ਼ਰੂਰੀ ਸਮਾਨ ਲੋੜੀਂਦੀ ਮਾਤਰਾ 'ਚ ਨਹੀਂ ਦਿੱਤਾ ਜਾ ਰਿਹਾ। ਕੋਰੋਨਾ ਸਬੰਧੀ ਟੈਸਟ ਕਰਨ ਦੇ ਮਾਮਲੇ 'ਚ ਵੀ ਪ੍ਬੰਧ ਬੇਹੱਦ ਊੁਣੇ ਹਨ ਅਤੇ ਸਰਕਾਰੀ ਹਸਪਤਾਲਾਂ 'ਚ ਓ.ਪੀ.ਡੀ. ਬੰਦ ਕਰਨ ਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਬੂਹੇ ਬੰਦ ਕਰਨ ਸਦਕਾ ਹੋਰਨਾਂ ਬਿਮਾਰੀਆਂ ਤੋਂ ਪੀੜਤ ਰੋਗੀਆਂ ਦਾ ਵੀ ਇਲਾਜ ਨਹੀਂ ਹੋ ਰਿਹਾ। ਇਸ ਹਾਲਤਾਂ ਨੂੰ ਮੁੱਖ ਰੱਖਦੇ ਹੋਏ ਜਥੇਬੰਦੀ ਸਰਕਾਰ ਤੋਂ ਕਣਕ ਦੀ ਤੁਰੰਤ ਖਰੀਦ ਤੇ ਅਦਾਇਗੀ ਨੂੰ 48 ਘੰਟਿਆਂ 'ਚ ਯਕੀਨੀ ਬਣਾਉਣ, ਸਰੀਰਕ ਦੂਰੀ ਬਣਾ ਕੇ ਰੱਖਣ ਲਈ ਕਿਸਾਨਾਂ ਦੇ ਘਰਾਂ 'ਚੋਂ ਹੀ ਕਣਕ ਚੁੱਕਣ ਦੀ ਤਜਵੀਜ ਬਣਾਉਣ ਤੇ ਘਰਾਂ 'ਚ ਕਣਕ ਰੱਖਣ ਤੋਂ ਅਸਮਰੱਥ ਕਿਸਾਨਾਂ ਦੀ ਕਣਕ ਪਹਿਲ ਦੇ ਅਧਾਰ 'ਤੇ ਮੰਡੀਆਂ 'ਚ ਲਿਆਉਣ ਦੇ ਪ੍ਰਬੰਧ ਕੀਤੇ ਜਾਣ, ਪਹਿਲੀਆਂ ਮੰਡੀਆਂ ਦੀ ਗਿਣਤੀ 'ਚ ਹੋਰ ਵਾਧਾ ਕਰਨ,ਇੱਕ ਵਾਰੀ ਇੱਕੋਂ ਟਰਾਲੀ ਮੰਡੀ 'ਚ ਲਿਆਉਣ ਦੀ ਸ਼ਰਤ ਖਤਮ ਕਰਨ ਆਦਿ ਦੀ ਮੰਗ ਕਰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿੰਦਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਲੱਖੇਵਾਲ, ਗੁਰਦੇਵ ਸਿੰਘ ਆਲੋਅਰਖ, ਕਰਮਚੰਦ ਪੰਨਵਾਂ, ਗਮਦੂਰ ਸਿੰਘ ਦਿਆਲਪੁਰਾ, ਹਰਜੀਤ ਸਿੰਘ ਮਹਿਲਾ, ਜੱਸੀ ਨਾਗਰਾ, ਜਸਵੀਰ ਗੱਗੜਪੁਰ ਮੌਜੂਦ ਸਨ। ਕੀ ਹਨ ਮੁੱਖ ਮੰਗਾਂ :ਦੁੱਧ ਉਤਪਾਦਕਾਂ ਦਾ ਦੁੱਧ ਖਰੀਦਣ ਦੀ ਗਰੰਟੀ ਦਿੱਤੀ ਜਾਵੇ, ਹਰੇਕ ਲਈ ਮੁਫ਼ਤ ਇਲਾਜ ਅਤੇ ਲੋੜਵੰਦਾਂ ਲਈ ਮੁਫ਼ਤ ਖਾਧ ਖੁਰਾਕ ਦੇਣਾ ਯਕੀਨੀ ਬਣਾਉਣ,-ਪੇਂਡੂ ਤੇ ਸ਼ਹਿਰੀ ਆਬਾਦੀ ਦੇ ਧੁਰ ਹੇਠਾਂ ਤੱਕ ਸਿਹਤ ਕੇਂਦਰਾਂ ਅਤੇ ਲੋਕ ਵੰਡ ਪ੍ਰਣਾਲੀ ਲਈ ਰਾਸ਼ਨ ਡਿੱਪੂਆਂ ਦੇ ਢਾਂਚੇ ਦਾ ਪਸਾਰਾ ਕੀਤੇ ਜਾਣ।-ਸਿਹਤ ਸੇਵਾਵਾਂ ਦਾ ਕੌਮੀਕਰਨ ਕਰਕੇ ਇਹਨਾਂ ਦਾ ਜੰਗੀ ਪੱਧਰ ਤੇ ਪਸਾਰਾ ਕੀਤੇ ਜਾਣ,ਨਿੱਜੀ ਹਸਪਤਾਲਾਂ ਤੇ ਲੈਬੋਰੇਟਰੀਆਂ ਆਦਿ ਨੂੰ ਸਰਕਾਰੀ ਹੱਥਾਂ 'ਚ ਲਿਆ ਜਾਵੇ। ਹੋਰਨਾਂ ਬਿਮਾਰੀਆਂ ਤੋਂ ਪੀੜਤ ਰੋਗੀਆਂ ਦੇ ਢੁੱਕਵੇਂ ਇਲਾਜ ਲਈ ਬੰਦ ਕੀਤੀ ਓ.ਪੀ.ਡੀ. ਚਾਲੂ ਕੀਤੀ ਜਾਵੇ।ਸਿਹਤ ਮਹਿਕਮੇ ਸਮੇਤ ਹੋਰਨਾਂ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਕੇ ਪੂਰੀ ਤਨਖ਼ਾਹ ਦਿੱਤੀ ਜਾਵੇ ਅਤੇ 50 ਲੱਖ ਦਾ ਬੀਮਾਂ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੀ ਰੋਕੀ ਤਨਖ਼ਾਹ ਜਾਰੀ ਕੀਤੀ ਜਾਵੇ।- ਸਿਹਤ ਮਹਿਕਮੇ 'ਚ ਡਾਕਟਰਾਂ, ਸਟਾਫ਼ ਨਰਸਾਂ ਤੇ ਹੋਰ ਕਰਮਚਾਰੀਆਂ ਦੀ ਵੱਡੇ ਪੱਧਰ 'ਤੇ ਪੱਕੀ ਭਰਤੀ ਕੀਤੀ ਜਾਵੇ। ਵੱਡੇ ਪੱਧਰ ਤੇ ਲੋੜੀਂਦੇ ਫੰਡ ਜਾਰੀ ਕੀਤੇ ਜਾਣ।
--ਵੱਡੇ ਉਦਯੋਗਪਤੀਆਂ ਤੇ ਵੱਡੇ ਭੌਂ ਮਾਲਕਾਂ ਦੀ ਉੱਪਰਲੀ 5-7 ਫੀਸਦੀ ਪਰਤ ਤੇ ਮੋਟਾ ''ਮਹਾਂਮਾਰੀ ਟੈਕਸ'' ਲਾ ਕੇ ਤੁਰੰਤ ਵਸੂਲੀ ਕੀਤੀ ਜਾਵੇ।- ਪੁਲਸ ਸਖਤੀ, ਪ੍ਰਸ਼ਾਸਕੀ ਢਿੱਲ ਮੱਠ ਤੇ ਅੜੀਅਲ ਵਤੀਰੇ ਤੋਂ ਇਲਾਵਾ ਸਿਆਸੀ ਬੇਰੁਖੀ ਨੂੰ ਵੀ ਨੱਥ ਪਾਈ ਜਾਵੇ।- ਕੋਰੋਨਾ ਕਾਰਨ ਕੀਤੇ ਲਾਕਡਾਊਨ ਦੇ ਪੂਰੇ ਸਮੇਂ ਦੀ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਦੇ ਪੱਕੇ ਤੇ ਕੱਚੇ ਮਜ਼ਦੂਰਾਂ, ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦੇਣ ਦੀ ਗਰੰਟੀ ਕੀਤੀ ਜਾਵੇ ਅਤੇ ਕਿਸੇ ਦੀ ਵੀ ਛਾਂਟੀ ਨਾ ਕੀਤੀ ਜਾਵੇ।-ਮਨਰੇਗਾ ਮਜ਼ਦੂਰਾਂ ਦੇ ਸਾਰੇ ਖੜੇ ਬਕਾਏ ਤੁਰੰਤ ਜਾਰੀ ਕੀਤੇ ਜਾਣ ਅਤੇ ਸਾਵਧਾਨੀਆਂ ਵਰਤਕੇ ਮਨਰੇਗਾ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇ।-ਮੁਸਲਮਾਨਾਂ ਤੇ ਗੁੱਜਰ ਭਾਈਚਾਰੇ ਖਿਲਾਫ਼ ਕੋਰੋਨਾ ਫੈਲਾਉਣ ਦੇ ਗੁੰਮਰਾਹਕੁੰਨ ਪ੍ਰਚਾਰ ਰਾਹੀਂ ਫਿਰਕਾਪ੍ਰਸਤੀ ਫੈਲਾਉਣ 'ਤੇ ਸਖਤੀ ਨਾਲ ਰੋਕ ਲਾਈ ਜਾਵੇ।
--ਕੇਂਦਰ ਸਰਕਾਰ ਵੱਲੋਂ ਕੋਰੋਨਾ ਦੀ ਆੜ ਹੇਠ ਗ੍ਰਿਫਤਾਰ ਕੀਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਅਤੇ ਸੀ.ਏ.ਏ. ਤੇ ਐਨ.ਆਰ.ਸੀ. ਵਿਰੋਧੀ ਸੰਘਰਸ਼ 'ਚ ਸ਼ਾਮਲ ਲੋਕਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਅੱਗੇ ਤੋਂ ਗ੍ਰਿਫਤਾਰੀਆਂ ਤੇ ਰੋਕ ਲਾਈ ਜਾਵੇ।


   
  
  ਮਨੋਰੰਜਨ


  LATEST UPDATES











  Advertisements