View Details << Back

ਪੁਲਸ ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 28 ਅਪ੍ਰੈਲ (ਗੁਰਵਿੰਦਰ ਸਿੰਘ ): ਜਬਰ ਜ਼ੁਲਮ ਵਿਰੋਧੀ ਫ਼ਰੰਟ ਪੰਜਾਬ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਅਾਲੋਅਰਖ ਦੇ ਪ੍ਧਾਨ ਗੁਰਦਿੱਤ ਸਿੰਘ ਦੇ ਸਹਿਯੋਗ ਨਾਲ ਅੱਜ ਭਵਾਨੀਗੜ੍ ਸਰਕਾਰੀ ਹਸਪਤਾਲ ਵਿਖੇ ਲੋੜਵੰਦ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਣ ਲਈ ਮੂੰਹ ਢੱਕਣ ਲਈ ਮਾਸਕ ਅਤੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ ਦੇ ਕੈਂਪਰ ਵੰਡੇ ਗਏ। ਇਸ ਮੌਕੇ ਥਾਣਾ ਭਵਾਨੀਗੜ ਦੇ ਮੁਖ ਅਫ਼ਸਰ ਰਮਨਦੀਪ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਵਾਨੀਗੜ ਡਾ.ਪ੍ਰਵੀਨ ਗਰਗ ਸਮੇਤ ਸਿਹਤ ਵਿਭਾਗ ਦੇ ਹੋਰ ਮੁਲਾਜ਼ਮਾਂ ਨੂੰ ਕਰਫਿਊ ਦੌਰਾਨ ਵਧੀਆ ਤਰੀਕੇ ਨਾਲ ਡਿਊਟੀ ਨਿਭਾਉਣ ਦੇ ਬਦਲੇ ਫਰੰਟ ਦੇ ਨੁਮਾਇੰਦਿਆਂ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮਪਾਲ ਸਿੰਘ ਪ੍ਧਾਨ ਜਬਰ ਜ਼ੁਲਮ ਵਿਰੋਧੀ ਫ਼ਰੰਟ ਪੰਜਾਬ, ਨਿਰਮਲ ਸਿੰਘ ਭੜ੍ਹੋ, ਦਲਜੀਤ ਸਿੰਘ, ਰਾਮ ਸਿੰਘ, ਜਸਵਿੰਦਰ ਸਿੰਘ ਚੋਪੜਾ, ਮੇਵਾ ਸਿੰਘ ਖੇੜੀ ਗਿੱਲਾਂ, ਬਲਵਿੰਦਰ ਸਿੰਘ, ਭਰਪੂਰ ਸਿੰਘ ਸਰਪੰਚ, ਹਰਭਜਨ ਸਿੰਘ ਹੈਪੀ ਆਦਿ ਹਾਜ਼ਰ ਸਨ
ਥਾਣਾ ਮੁਖੀ ਰਮਨਦੀਪ ਸਿੰਘ ਨੂੰ ਸਨਮਾਨਿਤ ਕਰਦੇ ਪਤਵੰਤੇ।



   
  
  ਮਨੋਰੰਜਨ


  LATEST UPDATES











  Advertisements