View Details << Back

ਪਸ਼ਚਾਤਾਪ ਕਰਨ ਲਈ ਪਾਠ ਦੇ ਭੋਗ ਪਾਏ
ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਲਵਾਈ ਹਾਜਰੀ

ਭਵਾਨੀਗੜ੍ਹ, 28 ਜੁਲਾਈ {ਗੁਰਵਿੰਦਰ ਸਿੰਘ} ਇੱਥੋਂ ਨੇੜਲੇ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਕੁਝ ਦਿਨ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਵਾਪਰੀ ਘਟਨਾ ਤੇ ਪਸ਼ਚਾਤਾਪ ਕਰਨ ਲਈ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਿਸੇ ਡੂੰਘੀ ਸਾਜਿਸ਼ ਅਧੀਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਅਤੇ ਪ੍ਰਸਾਸ਼ਨ ਦੀਆਂ ਨੀਤਾਂ ਸਾਫ ਹੋਣ ਤਾਂ ਇਕ ਦਿਨ ਵਿਚ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਨੱਥ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਦੇ ਸਬਰ ਦਾ ਇਮਤਿਹਾਨ ਲੈ ਰਹੀਆਂ ਹਨ। ਭਾਈ ਮੰਡ ਨੇ ਕਿਹਾ ਕਿ ਕੋਈ ਵੀ ਵੱਡੇ ਤੋਂ ਵੱਡਾ ਦੁਸ਼ਮਣ ਕਦੇ ਵੀ ਸਿੱਖ ਪੰਥ ਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ, ਸਗੋਂ ਹਮੇਸ਼ਾ ਅੰਦਰਲੇ ਹੀ ਬੇੜੇ ਵਿੱਚ ਵੱਟੇ ਪਾਉਣ ਦਾ ਕੰਮ ਕਰਦੇ ਹਨ। ਪੰਥਕ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਆਪਸੀ ਮਤਭੇਦ ਭੁਲਾ ਕੇ ਪੰਥਕ ਮੁੱਦਿਆਂ ਤੇ ਸਿਰ ਜੋੜਕੇ ਚੱਲਣ ਦੀ ਅਪੀਲ ਕੀਤੀ। ਰਾਮਪੁਰਾ ਪਿੰਡ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੇ ਅਸਲੀ ਜਿੰਮੇਵਾਰ ਨੂੰ ਨੰਗਾ ਕਰਨ ਦੀ ਮੰਗ ਕੀਤੀ। ਇਸ ਮੌਕੇ ਗੁਰਨੈਬ ਸਿੰਘ ਰਾਮਪੁਰਾ, ਅਵਤਾਰ ਸਿੰਘ ਬਟੜਿਆਣਾ, ਸੁਖਵਿੰਦਰ ਸਿੰਘ ਬਲਿਆਲ, ਗੁਰਦੀਪ ਸਿੰਘ ਕਾਲਾਝਾੜ, ਬਚਿੱਤਰ ਸਿੰਘ ਸੰਗਰੂਰ, ਬਲਜੀਤ ਸਿੰਘ ਮੱਖਣ, ਪਰਮਜੀਤ ਸਿੰਘ ਸਹੌਲੀ ਅਤੇ ਮਨਜੀਤ ਸਿੰਘ ਰਾਮਪੁਰਾ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।

   
  
  ਮਨੋਰੰਜਨ


  LATEST UPDATES











  Advertisements