View Details << Back

ਭਾਕਿਯੂ ਡਕੌਂਦਾ ਨੇ ਤਿੰਨ ਆਰਡੀਨੈਂਸਾਂ ਖਿਲਾਫ ਰੋਸ਼ ਪ੍ਦਰਸ਼ਨ ਕੀਤੇ

ਭਵਾਨੀਗੜ੍ਹ, 17 ਅਗਸਤ {ਗੁਰਵਿੰਦਰ ਸਿੰਘ} ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਨੇੜਲੇ ਪਿੰਡ ਮੱਟਰਾਂ ਅਤੇ ਨਦਾਮਪੁਰ ਵਿਖੇ ਚੋਣ ਮੀਟਿੰਗਾਂ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ ਨੇ ਬੋਲਦਿਆਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਹੀ ਕਰਜੇ ਦੇ ਜਾਲ ਵਿੱਚ ਫਸ ਚੁੱਕੇ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਗਏ ਹਨ, ਪਰ ਹੁਣ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਨੇ ਪੰਜਾਬ ਦੀ ਕਿਸਾਨੀ ਅਤੇ ਸਮੁੱਚੀ ਆਰਥਿਕਤਾ ਤਬਾਹ ਹੋ ਜਾਵੇਗਾ ਨੂੰ ਬਰਬਾਦ ਕਰਕੇ ਰੱਖ ਦੇਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਧਕੇਸਾਹੀਆਂ ਖਿਲਾਫ ਸੰਘਰਸ਼ ਕਰਨ ਲਈ ਕਿਸਾਨਾਂ ਨੂੰ ਆਪਣੀ ਜਥੇਬੰਦਕ ਤਾਕਤ ਨੂੰ ਮਜਬੂਤ ਕਰਨ ਦੀ ਜਰੂਰਤ ਹੈ। ਇਸੇ ਦੌਰਾਨ ਪਿੰਡ ਮੱਟਰਾਂ ਵਿਖੇ ਇਕਾਈ ਦੀ ਚੋਣ ਕੀਤੀ ਗਈ ਜਿਸ ਵਿੱਚ ਪ੍ਰਗਟ ਸਿੰਘ ਪ੍ਰਧਾਨ, ਗੁਰਭਜਨੀਕ ਸਿੰਘ ਮੀਤ ਪ੍ਰਧਾਨ, ਅਮਨਦੀਪ ਸਿੰਘ ਜਨਰਲ ਸਕੱਤਰ, ਮਸਤਾਨ ਸਿੰਘ ਵਿੱਤ ਸਕੱਤਰ ਅਤੇ ਗੁਰਧਿਆਨ ਸਿੰਘ ਪ੍ਰਚਾਰ ਸਕੱਤਰ, ਚਮਕੌਰ ਸਿੰਘ, ਜਸਪਾਲ ਸਿੰਘ, ਗੁਰਦੇਵ ਸਿੰਘ ਅਤੇ ਸੁਖਦੇਵ ਸਿੰਘ ਮੈਂਬਰ ਚੁਣੇ ਗਏ।
ਇਸੇ ਤਰ੍ਹਾਂ ਪਿੰਡ ਨਦਾਮਪੁਰ ਵਿਖੇ ਅਮਰੀਕ ਸਿੰਘ ਪ੍ਰਧਾਨ, ਕੁਲਵੰਤ ਸਿੰਘ ਮੀਤ ਪ੍ਰਧਾਨ, ਲੱਖਾ ਸਿੰਘ ਜਨਰਲ ਸਕੱਤਰ, ਰਮਨਦੀਪ ਸਿੰਘ ਸਕੱਤਰ, ਕੁਲਦੀਪ ਸਿੰਘ ਪ੍ਰੈਸ ਸਕੱਤਰ ਅਤੇ ਦਲੀਪ ਸਿੰਘ ਵਿੱਤ ਸਕੱਤਰ ਚੁਣੇ ਗਏ।
ਮੱਟਰਾਂ ਵਿਖੇ ਮੋਦੀ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਕਿਸਾਨ।


   
  
  ਮਨੋਰੰਜਨ


  LATEST UPDATES











  Advertisements