View Details << Back

ਭਰਾਜ ਦੀ ਅਗਵਾਈ 'ਚ ਦਰਜਨਾਂ ਪਰਿਵਾਰ ਹੋਏ ਆਪ ਵਿੱਚ ਸ਼ਾਮਲ

ਭਵਾਨੀਗੜ 14 ਸਤਬਰ {ਗੁਰਵਿੰਦਰ ਸਿੰਘ} ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋ ਦੁਖੀ ਹਰ ਵਰਗ ਅੱਜ ਬਦਲਾਅ ਚਾਹੁੰਦਾ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਸੰਗਰੂਰ ਤੋਂ ਆਪ ਆਗੂ ਨਰਿੰਦਰ ਕੌਰ ਭਰਾਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਅਤੇ ਦੱਸਿਆ ਕਿ ਅਕਾਲੀ ਦਲ ਅਤੇ ਕਾਂਗਰਸ ਨੂੰ ਨਕਾਰ ਹੁਣ ਹਰ ਵਿਅਕਤੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦਾ ਹੈ ਕਿਉਂਕਿ ਦਿੱਲੀ ਵਿਚ ਜਿਸ ਤਰ੍ਹਾਂ ਕੇਜਰੀਵਾਲ ਸਰਕਾਰ ਲੋਕਾਂ ਨੂੰ ਸਹੂਲਤਾਂ ਦੇ ਰਹੀ ਉਸ ਤੋਂ ਪੂਰਾ ਹਿੰਦੋਸਤਾਨ ਪ੍ਰਭਾਵਿਤ ਹੈ। ਭ੍ਰਿਸ਼ਟਾਚਾਰ ਤੇ ਕਾਬੂ ਪਾਉਂਦਿਆਂ ਕੇਜਰੀਵਾਲ ਸਰਕਾਰ ਨੇ ਬਿਜਲੀ, ਪਾਣੀ, ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ ਵਿਚ ਬਹੁਤ ਜਿਆਦਾ ਚੰਗੇ ਕੰਮ ਕੀਤੇ ਹਨ ਜੋ ਕਿ ਹਰ ਇਕ ਆਮ ਵਰਗ ਦੀਆਂ ਮੁੱਖ ਲੋੜਾਂ ਹਨ।
ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਬਲਵਿੰਦਰ ਸਿੰਘ ਰੈਟਾਇਰਡ ਸੈਕਟਰੀ,ਕਰਨੈਲ ਸਿੰਘ ਪ੍ਰਧਾਨਾ, ਗੁਰਜੀਤ ਸਿੰਘ, ਹਰਜਿੰਦਰ ਸਿੰਘ, ਸੁਖਮਨਜੀਤ ਸਿੰਘ, ਨਿਰਮਲ ਸਿੰਘ, ਧਰਮਪਾਲ ਸਿੰਘ, ਮਨਜੀਤ ਕੌਰ, ਜਸਵੀਰ ਕੌਰ, ਰਾਣੀ ਕੌਰ ਆਦਿ ਵਿਅਕਤੀਆਂ ਨੇ ਦੱਸਿਆ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਆਮ ਲੋਕਾਂ ਲਈ ਕੁਝ ਨਹੀਂ ਕੀਤਾ ਅਤੇ ਹਮੇਸ਼ਾ ਸਾਨੂੰ ਲੁੱਟਿਆ ਹੈ ਇਸ ਲਈ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਿਲ ਹੋਏ ਹਨ ਅਤੇ 2022 ਵਿਚ ਆਪ ਦੀ ਸਰਕਾਰ ਬਣਾਉਣਗੇ। ਇਸ ਮੌਕੇ ਆਪ ਆਗੂ ਰਾਜਿੰਦਰ ਸਿੰਘ ਗੋਗੀ, ਅਵਤਾਰ ਤਾਰੀ, ਹਰਦੀਪ ਤੂਰ, ਮਨਦੀਪ ਲੱਖੇਵਾਲ, ਸਿੰਦਰਪਾਲ ਕੌਰ, ਇੰਦਰਜੀਤ ਕੌਰ, ਗੁਰਮੀਤ ਸਿੰਘ,ਸੁਰਜੀਤ ਕੌਰ, ਤੇਜਵਿੰਦਰ ਸਿੰਘ, ਸਵਰਨ ਸਿੰਘ, ਲਖਵਿੰਦਰ ਸਿੰਘ, ਸਲੀਮ ਖਾਨ ਹਾਜਰ ਰਹੇ।


   
  
  ਮਨੋਰੰਜਨ


  LATEST UPDATES











  Advertisements