View Details << Back

ਮਾਨ ਦੀਆਂ ਨੁੱਕੜ ਮੀਟਿਗਾਂ ਜਾਰੀ ਨੌਜਵਾਨਾਂ ਨੂੰ ਕੀਤਾ ਲਾਮਬੰਧ
ਧਰਮਸੋਤ ਦੀ ਬਰਖਾਸਤਗੀ ਤੱਕ ਸੰਘਰਸ਼ ਜਾਰੀ ਰਹੇਗਾ - ਤਲਵਿੰਦਰ ਸਿੰਘ ਮਾਨ

ਭਵਾਨੀਗੜ {ਗੁਰਵਿੰਦਰ ਸਿੰਘ} ਪਿਛਲੇ ਦਿਨੀਂ ਦਲਿਤ ਬੱਚਿਆਂ ਦੀ ਸਕਾਲਰਸ਼ਿਪ ਦੇ ਪੈਸਿਆਂ ਦੇ ਘੁਟਾਲੇ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜਿਸ ਲਈ ਕਿ ਲੋਕ ਇਨਸਾਫ ਪਾਰਟੀ ਲਗਾਤਾਰ ਸੰਘਰਸ਼ ਕਰ ਰਹੀ ਹੈ ਅਤੇ ਇਸੇ ਲੜੀ ਤਹਿਤ ਹੀ ਮੋਤੀ ਮਹਿਲ ਦੇ ਘਿਰਾਓ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਉੱਪਰ ਅਣਮਨੁੱਖੀ ਤਸ਼ੱਦਤ ਕਰਨਾ ਵੀ ਸ਼ਾਮਿਲ ਹੈ। ਹੁਣ ਲੋਕ ਇਨਸਾਫ ਪਾਰਟੀ "ਤਿੰਨ ਟਾਇਰ, ਦੋ ਪੈਰ, ਸਾਧੂ ਤੇਰੀ ਨਹੀਂ ਖੈਰ" ਦੇ ਬੈਨਰ ਹੇਠਾਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਦਲਿਤ ਭਾਈਚਾਰੇ ਨੂੰ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਗਏ ਬਹੁ ਕਰੋੜੀ ਘਪਲੇ ਸਬੰਧੀ ਜਾਗਰੂਕ ਕਰ ਰਹੀ ਹੈ। ਇਸੇ ਪ੍ਰੋਗਰਾਮ ਤਹਿਤ ਲੋਕ ਇਨਸਾਫ਼ ਪਾਰਟੀ (ਯੂਥ ਵਿੰਗ) ਦੇ ਕੌਮੀ ਪ੍ਧਾਨ ਤਲਵਿੰਦਰ ਸਿੰਘ ਮਾਨ ਵੱਲੋਂ ਹਲਕਾ ਸੰਗਰੂਰ ਦੇ ਪਿੰਡ ਕਾਕੜਾ ਵਿਖੇ ਰਵਿਦਾਸੀਆ ਧਰਮਸ਼ਾਲਾ ਵਿੱਚ ਦਲਿਤ ਭਾਈਚਾਰੇ ਨਾਲ ਸਬੰਧਤ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ। ਜਿਸ ਵਿੱਚ ਬੋਲਦਿਆਂ ਤਲਵਿੰਦਰ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭ੍ਰਿਸ਼ਟ ਮੰਤਰੀ ਧਰਮਸੋਤ ਨੂੰ ਬਚਾਉਣ ਲਈ ਪੂਰਾ ਜ਼ੋਰ ਲਾ ਰੱਖਿਆ ਹੈ ਅਤੇ ਇਸੇ ਕਰਕੇ ਹੀ ਧਰਮਸੋਤ ਆਪਣੀ ਹੀ ਸਰਕਾਰ ਦੇ ਸੀਨੀਅਰ ਆਈ ਏ ਐੱਸ ਅਧਿਕਾਰੀ ਵੱਲੋਂ ਆਪਣੀ ਰਿਪੋਰਟ ਵਿੱਚ ਘੁਟਾਲਾ ਉਜਾਗਰ ਹੋਣ ਦੇ ਬਾਵਜੂਦ ਵੀ ਆਪਣੇ ਮੰਤਰੀ ਦੇ ਅਹੁਦੇ ਤੇ ਜਿਉਂ ਦਾ ਤਿਉਂ ਬਣਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕ ਇਨਸਾਫ ਪਾਰਟੀ ਦਲਿਤ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਲੈ ਕੇ ਦੇਣ ਲਈ ਵਚਨਬੱਧ ਹੈ ਅਤੇ ਜਦੋਂ ਤੱਕ ਕੈਪਟਨ ਅਮਰਿੰਦਰ ਸਿੰਘ ਆਪਣੇ ਭ੍ਰਿਸ਼ਟ ਮੰਤਰੀ ਨੂੰ ਪੰਜਾਬ ਕੈਬਨਿਟ ਵਿੱਚੋਂ ਚੱਲਦਾ ਨਹੀਂ ਕਰਦਾ ਉਦੋਂ ਤੱਕ ਲੋਕ ਇਨਸਾਫ਼ ਪਾਰਟੀ ਵੱਲੋਂ ਸੰਘਰਸ਼ ਜਾਰੀ ਰਹੇਗਾ। ਇਸ ਲਈ ਭਾਵੇਂ ਉਨ੍ਹਾਂ ਨੂੰ ਕੋਈ ਵੀ ਤਸ਼ੱਦਦ ਆਪਣੇ ਤੇ ਹੰਢਾਉਣਾ ਪਵੇ ਤੇ ਚਾਹੇ ਜੇਲ੍ਹ ਯਾਤਰਾ ਕਰਨੀ ਪਵੇ ਪਰ ਉਹ ਆਪਣੇ ਇਸ ਸਟੈਂਡ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦਲਿਤ ਸਮਾਜ ਦੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਵੱਧ ਤੋਂ ਵੱਧ ਲੋਕ ਇਨਸਾਫ਼ ਪਾਰਟੀ ਦਾ ਸਾਥ ਦੇਣ ਤੇ ਕਾਂਗਰਸ ਪਾਰਟੀ ਦਾ ਬਾਈਕਾਟ ਕਰਕੇ ਸਰਕਾਰ ਨੂੰ ਮਜਬੂਰ ਕਰਨ ਕਿ ਕਾਂਗਰਸ ਆਪਣੇ ਸਪਸ਼ਟ ਮੰਤਰੀ ਨੂੰ ਕੈਬਨਿਟ ਵਿੱਚੋਂ ਚੱਲਦਾ ਕਰੇ।

   
  
  ਮਨੋਰੰਜਨ


  LATEST UPDATES











  Advertisements