View Details << Back

ਕਿਸਾਨਾਂ ਦੇ ਹੱਕਾਂ ਲਈ ਡਟਿਆ ਸ਼੍ਰੋਮਣੀ ਅਕਾਲੀ ਦਲ
ਪੰਜਾਬ ਦੇ ਹਿੱਤਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ :-ਗਰਗ

ਭਵਾਨੀਗੜ {ਗੁਰਵਿੰਦਰ ਸਿੰਘ} ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਬਾਬੂ ਪ੍ਕਾਸ਼ ਚੰਦ ਗਰਗ ਨੇ ਆਖਿਆ ਕਿ ਕੇਂਦਰ ਵੱਲੋਂ ਖੇਤੀਬਾੜੀ ਸਬੰਧੀ ਵਿਵਾਦਿਤ ਬਿੱਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਕੇ ਕਿਸਾਨਾਂ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਸਪੱਸਟ ਫੈਸਲਾ ਕੀਤਾ ਜਿੰਨਾ ਚਿਰ ਕੇਂਦਰ ਸਰਕਾਰ ਖੇਤੀਬਾੜੀ ਨਾਲ ਸੰਬੰਧਿਤ ਤਿੰਨਾਂ ਆਰਡੀਨੈਂਸਾਂ ਨੂੰ ਪਾਰਲੀਮੈਂਟ ਵਿੱਚ ਲਿਆਉਣ ਤੋਂ ਪਹਿਲਾਂ ਕਿਸਾਨ ਜਥੇਬੰਦੀ ਖੇਤੀਬਾੜੀ ਮਾਹਿਰ ਅਤੇ ਕਿਸਾਨ ਹਿਤੈਸ਼ੀ ਰਾਜਸੀ ਪਾਰਟੀਆਂ ਨਾਲ ਚਰਚਾ ਕਰਕੇ ਸਹਿਮਤੀ ਨਹੀਂ ਬਣਦੀ ਉਨ੍ਹਾਂ ਚਿਰ ਇਸ ਨੂੰ ਪਾਰਲੀਮੈਂਟ ਵਿੱਚ ਨਾ ਲਿਆਂਦਾ ਜਾਵੇ ਇਸ ਸਲਾਹ ਨੂੰ ਸਾਡੀ ਭਾਈਵਾਲ ਪਾਰਟੀ ਬੀਜੇਪੀ ਕੋਈ ਤਵੱਜੋ ਨਹੀਂ ਦਿੱਤੀ ਅਤੇ ਗੱਠਜੋੜ ਦੇ ਸਿਧਾਂਤ ਨੂੰ ਅਣਗੌਲਿਆ ਕਰ ਦਿੱਤਾ ਇਸ ਲਈ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਹਿੱਤਾਂ ਤੇ ਪਹਿਰਾ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਨੇ ਪਾਰਲੀਮੈਂਟ ਵਿੱਚ ਪਾਰਟੀ ਦਾ ਸਟੈਂਡ ਸਪੱਸ਼ਟ ਕਰਦੇ ਹੋਏ ਕਿਹਾ ਕਿ ਅਸੀਂ ਕਿਸਾਨਾਂ ਆੜ੍ਹਤੀਆਂ ਮਜ਼ਦੂਰਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਇਨ੍ਹਾਂ ਬਿਲਾਂ ਦਾ ਵਿਰੋੋਧ ਕਰਦੇ ਹਾਂ ਸਾਡੇ ਲਈ ਰਾਜਸੀ ਸੱਤਾ ਨਾਲੋਂ ਪੰਜਾਬ ਦੇ ਹਿੱਤ ਪਿਆਰੇ ਹਨ ਅਸੀਂ ਪੰਜਾਬ ਦੇ ਹਿੱਤਾਂ ਲਈ ਕੋਈ ਵੀ ਕੁਰਬਾਨੀ ਦੇ ਸਕਦੇ ਹਾਂ ਪਾਰਲੀਮੈਂਟ ਵਿੱਚ ਸਬੰਧਿਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨੂੰ ਜਾਰੀ ਕਰਨ ਤੋਂ ਪਹਿਲਾਂ ਅੱਠ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਜੋ ਹਾਈ ਪਾਵਰ ਕਮੇਟੀ ਬਣਾਈ ਸੀ ਉਨ੍ਹਾਂ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਆਰਡੀਨੈਂਸ ਲਾਗੂ ਕੀਤੇ ਹਨ ਇਸ ਹਾਈ ਪਾਵਰ ਕਮੇਟੀ ਵਿੱਚ ਦੂਜੇ ਰਾਜਾਂ ਦੇ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਪੰਜਾਬ ਦੀ ਨੁਮਾਇੰਦਗੀ ਕੀਤੀ ਇਸ ਨਾਲ ਇਹ ਗੱਲ ਜੱਗ ਜ਼ਾਹਰ ਹੋ ਗਈ ਤੇ ਕਾਂਗਰਸ ਦਾ ਦੋਗਲਾ ਚਿਹਰਾ ਸਾਹਮਣੇ ਆਇਆ ਕਾਂਗਰਸ ਨੇ ਕਿਸਾਨਾਂ ਨਾਲ ਧੋਖਾ ਕੀਤਾ ਇੱਕ ਪਾਸੇ ਆਰਡੀਨੈਂਸਾਂ ਲਈ ਲਿਆਉਣ ਲਈ ਸਹਿਮਤੀ ਦਿੱਤੀ ਤੇ ਦੂਜੇ ਪਾਸੇ ਵਿਰੋਧ ਕਰਨ ਦਾ ਢਕਵੰਜ ਕਰ ਰਹੇ ਹਨ ਕਾਂਗਰਸ ਨੂੰ ਇਸ ਗੁਨਾਹ ਦੀ ਜਨਤਕ ਤੌਰ ਤੇ ਮਾਫ਼ੀ ਮੰਗਣੀ ਚਾਹੀਦੀ ਹੈ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਇਕਲੌਤੇ ਮੈਂਬਰ ਭਗਵੰਤ ਸਿੰਘ ਮਾਨ ਜੋ ਕਦੇ ਵੀ ਕਿਸੇ ਕਿਸੇ ਵੀ ਮਾਮਲੇ ਪ੍ਰਤੀ ਗੰਭੀਰ ਨਹੀਂ ਰਹੇ ਉਨ੍ਹਾਂ ਨੇ ਪਾਰਲੀਮੈਂਟ ਵਿੱਚ ਇਸ ਮਹੱਤਵਪੂਰਨ ਬਿੱਲ ਦੇ ਤੇ ਗ਼ੈਰ ਸੰਜੀਦਗੀ ਦਿਖਾਉਂਦੇ ਹੋਏ ਇਸ ਬਿੱਲ ਦੇ ਜੁਬਾਨੀ ਪਾਸ ਹੋਣ ਸਮੇਂ ਪਾਰਲੀਮੈਂਟ ਵਿੱਚ ਗੈਰ ਹਾਜ਼ਰ ਹੋਏ ਅਤੇ ਕਾਂਗਰਸ ਦਾ ਕੋਈ ਪਾਰਲੀਮੈਂਟ ਮੈਂਬਰ ਭੀ ਵੋਟਿੰਗ ਸਮੇਂ ਹਾਜ਼ਰ ਨਹੀਂ ਸੀ ਇਸ ਨਾਲ ਦੋਨੋਂ ਪਾਰਟੀਆਂ ਦਾ ਦੋਹਰਾ ਚਿਹਰਾ ਸਾਹਮਣੇ ਆਇਆ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਵੱਲੋਂ ਕਿਸਾਨਾਂ ਦੇ ਹਿੱਤਾਂ ਤੇ ਪਹਿਰਾ ਦਿੰਦੇ ਹੋਏ ਇਸ ਸਟੈਂਡ ਨੇ ਕਿਸਾਨਾਂ ਦੇ ਸੰਘਰਸ਼ ਨੂੰ ਵੱਡੀ ਤਾਕਤ ਮਿਲੀ ਹੈ ਗਰਗ ਜੀ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹਿੱਤ ਲਈ ਸੰਘਰਸ਼ ਕੀਤਾ ਹੈ ਅਤੇ ਕਿਸਾਨਾਂ ਵਿਰੋਧ ਕਿਸੇ ਵੀ ਫ਼ੈਸਲੇ ਖ਼ਿਲਾਫ਼ ਆਖਰੀ ਦਮ ਤੱਕ ਲੜਾਈ ਲੜੇਗਾ .

   
  
  ਮਨੋਰੰਜਨ


  LATEST UPDATES











  Advertisements