View Details << Back

ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ਨੂੰ ਵਾਪਸ ਕਰਵਾਉਣ ਲਈ ਇਕੱਤਰਤਾ
ਫੱਗੂਵਾਲਾ ਤੇ ਜੌਲੀਆਂ ਵਿਖੇ ਗਰਾਮ ਸਭਾਵਾਂ ਰਾਹੀਂ ਪਾਏ ਮਤੇ : ਆਗੂ

{ਗੁਰਵਿੰਦਰ ਸਿੰਘ} ਭਵਾਨੀਗੜ : ਪਿੰਡ ਬਚਾਓ ਪੰਜਾਬ ਬਚਾਓ ਪੰਜਾਬ ਵੱਲੋਂ ਭਵਾਨੀਗੜ ਬਲਾਕ ਅੰਦਰ ਪਿੰਡ ਫੱਗੂਵਾਲਾ ਅਤੇ ਜੌਲੀਆਂ ਵਿਖੇ ਗਰਾਮ ਸਭਾ ਦੇ ਇਜ਼ਲਾਸ ਅੰਦਰ ਖੇਤੀਬਾੜੀ ਸੰਬੰਧੀ ਦੇਸ਼ ਦੀ ਪਾਰਲੀਮੈਂਟ ਦੇ ਅੰਦਰ ਪਾਸ ਕੀਤੇ ਖੇਤੀਬਾੜੀ ਆਰਡੀਨੈਂੱਸਾਂ ਅਤੇ ਬਿਜਲੀ ਸੋਧ ਬਿੱਲ 2020 ਨੂੰ ਵਾਪਿਸ ਕਰਾਉਣ ਲਈ ਮਤਾ ਪਾਸ ਕੀਤਾ ਗਿਆ। ਪਿੰਡਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਪਿੰਡ ਬਚਾਓ ਪੰਜਾਬ ਬਚਾਓ ਪੰਜਾਬ ਦੇ ਆਗੂ ਕਰਨੈਲ ਸਿੰਘ ਜਖੇਪਲ, ਤਰਲੋਚਨ ਸਿੰਘ ਸੂਲਰ ਘਰਾਟ, ਤਾਰਾ ਸਿੰਘ ਫੱਗੂਵਾਲਾ ਅਤੇ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀਬਾੜੀ ਨਾਲ ਸਬੰਧਿਤ ਤਿੰਨ ਆਰਡੀਨੈਂੱਸਾਂ ਨੂੰ ਪਾਰਲੀਮੈਂਟ ਅੰਦਰ ਪਾਸ ਕਰਨ ਅਤੇ ਬਿਜਲੀ ਸੋਧ ਬਿੱਲ 2020 ਨੂੰ ਪਾਸ ਕਰਨ ਦੇ ਰਾਹ ਪੈ ਕੇ ਰਾਜ ਸਰਕਾਰਾਂ ਦੇ ਸੰਵਿਧਾਨਕ ਹੱਕਾਂ ਨੂੰ ਖਤਮ ਕਰਨ ਦੇ ਰਾਹ ਪੈ ਗਈ ਹੈ, ਜਿਸ ਸਬੰਧੀ ਜਨਤਕ ਇਕੱਠ ਅੰਦਰ ਇਹਨਾਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਤੀਬਾੜੀ ਦੇ ਮੰਡੀਕਰਨ, ਠੇਕਾ ਪ੍ਰਣਾਲੀ ਲਾਗੂ ਕਰਨ ਅਤੇ ਅਨਾਜ ਦੇ ਭੰਡਾਰਨ ਸਬੰਧੀ ਕੀਤੇ ਫ਼ੈਸਲੇ ਪਿੰਡਾਂ ਨੂੰ ਤਬਾਹੀ ਵੱਲ ਲੈ ਜਾਣਗੇ, ਬਿਜਲੀ ਸੋਧ ਬਿੱਲ 2020 ਸਬੰਧੀ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਨੂੰ ਮਿਲਦੀਆਂ ਸਬਸਿਡੀਆਂ ਖ਼ਤਮ ਕਰਕੇ ਪਹਿਲਾਂ ਤੋਂ ਹੀ ਸੰਕਟ ਵਿੱਚੋਂ ਲੰਘ ਰਹੇ ਲੋਕਾਂ ਦੀ ਪਰੇਸ਼ਾਨੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਪਹਿਲਾਂ ਹੀ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਅਤੇ ਮਜਦੂਰਾਂ ਨੂੰ ਖੁਦਕੁਸ਼ੀਆਂ ਦੇ ਰਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਫੌਰੀ ਤੌਰ ਤੇ ਕਿਸਾਨਾਂ ਅਤੇ ਮਜਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਖੁਦਕੁਸ਼ੀ ਪੀੜਤ ਪਰਿਵਾਰਾਂ ਦੇ ਕੇਸਾਂ ਦੇ ਨਬੇੜੇ, ਸਭ ਲਈ ਰੁਜ਼ਗਾਰ ਦੀ ਨੀਤੀ ਅਤੇ ਬੱਚਿਆਂ ਦੀ ਮੁਫ਼ਤ ਪੜ੍ਹਾਈ ਅਤੇ ਲੋੜੀਦੀਆਂ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣੀਆਂ ਜਰੂਰੀ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ, ਪੰਜਾਬ ਦਾ ਪਾਣੀ ਖੋਹਿਆ ਜਾ ਰਿਹਾ ਹੈ, ਸੰਵਿਧਾਨ ਨਾਲ ਖਿਲਵਾੜ ਕਰਕੇ ਲੋਕਾਂ ਨੂੰ ਮਿਲੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਹਨਾਂ ਇਕੱਠਾਂ ਵਿੱਚ ਹਰਜੀਤ ਸਿੰਘ ਫੱਗੂਵਾਲਾ, ਕਿਸਾਨ ਆਗੂ ਬਲਜੀਤ ਸਿੰਘ ਜੌਲੀਆ, ਗੁਰਚਰਨ ਸਿੰਘ ਪੰਨਵਾਂ ਅਤੇ ਪਵਿੱਤਰ ਸਿੰਘ ਸਰਪੰਚ ਜੌਲੀਆ ਨੇ
ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ


   
  
  ਮਨੋਰੰਜਨ


  LATEST UPDATES











  Advertisements