View Details << Back

ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਅੜੀਅਲ ਰਵੱਈਆ ਦੇਸ਼ ਲਈ ਖ਼ਤਰਨਾਕ: ਘਾਬਦੀਆ

ਗੁਰਵਿੰਦਰ ਸਿੰਘ (ਭਵਾਨੀਗੜ ) ਸਰਕਾਰ ਦਾ ਖੇਤੀਬਾੜੀ ਸੁਧਾਰ ਦੇ ਨਾਮ ਤੇ ਲਿਆਂਦੇ ਗਏ ਕਾਲੇ ਕਾਨੂੰਨਾਂ ਤੇ ਕਿਸਾਨਾਂ ਦੇ ਖਿਲਾਫ਼ ਅੜੀਅਲ ਰਵੱਈਆ ਅਖਤਿਆਰ ਕਰਨਾ ਦੇਸ਼ ਦੇ ਲੋਕਤੰਤਰਿਕ ਢਾਂਚੇ ਲਈ ਬੇਹੱਦ ਖ਼ਤਰਨਾਕ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੋਆਰਡੀਨੇਟਰ ਜਿਲ੍ਹਾ ਕਾਂਗਰਸ ਸੰਗਰੂਰ ਬਲਵਿੰਦਰ ਸਿੰਘ ਘਾਬਦੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਬੁਲਾਕੇ ਉਨ੍ਹਾਂ ਨਾਲ ਕੇਂਦਰ ਸਰਕਾਰ ਦੇ ਕਿਸੇ ਕੈਬਨਿਟ ਮੰਤਰੀ ਦੀ ਜਗਾ ਸੈਕਟਰੀ ਪੱਧਰ ਦੇ ਅਧਿਕਾਰੀਆਂ ਨੂੰ ਮੀਟਿੰਗ ਵਿੱਚ ਭੇਜ ਕੇ ਕਿਸਾਨ ਜੱਥੇਬੰਦੀਆਂ ਦੇ ਸੰਘਰਸ਼ ਨੂੰ ਅਣਗੌਲਿਆਂ ਕੀਤਾ ਗਿਆ ਹੈ ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨੀ ਖਦਸ਼ਿਆਂ ਨੂੰ ਦੂਰ ਕਰਨ ਲਈ ਰੱਤੀ ਭਰ ਵੀ ਗੰਭੀਰ ਨਹੀਂ ਹੈ ਜੇਕਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਨੀਅਤ ਅਤੇ ਨੀਤੀ ਵਿੱਚ ਖੋਟ ਨਹੀਂ ਹੈ ਤਾਂ ਉਨ੍ਹਾਂ ਵੱਲੋਂ ਫਸਲ ਐਮ.ਐਸ.ਪੀ. ਅਤੇ ਬਾਕੀ ਖਦਸ਼ਿਆਂ ਨੂੰ ਦੂਰ ਕਰਨ ਲਈ ਕਾਨੂੰਨ ਬਣਾਉਣ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ।ਖੇਤੀਬਾੜੀ ਸੰਕਟ ਦੇ ਇਸ ਗੰਭੀਰ ਮਸਲੇ ਤੇ ਅਪਣੇ ਆਪ ਨੂੰ ਕਿਸਾਨ ਹਮਾਇਤੀ ਪਾਰਟੀ ਅਖਵਾਉਣ ਵਾਲੇ ਅਕਾਲੀ ਦਲ ਦਾ ਵੀ ਕਿਸਾਨ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ।ਸੰਕਟ ਦੀ ਇਸ ਘੜੀ ਵਿੱਚ ਕਾਂਗਰਸ ਪਾਰਟੀ ਕਿਸਾਨ ਜੱਥੇਬੰਦੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਇਨ੍ਹਾਂ ਕਾਲੇ ਕਾਨੂੰਨਾਂ ਅਤੇ ਖੇਤੀਬਾੜੀ ਸੰਕਟ ਦਾ ਠੋਸ ਹੱਲ ਲੱਭਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਮਿਤੀ 19 ਅਕਤੂਬਰ ਨੂੰ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਸੱਦਿਆ ਗਿਆ ਹੈ।

   
  
  ਮਨੋਰੰਜਨ


  LATEST UPDATES











  Advertisements