View Details << Back

ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ
ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਮੁਲਾਜ਼ਮ ਵਰਗ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ

ਗੁਰਵਿੰਦਰ ਸਿੰਘ ਰੋਮੀ (ਭਵਾਨੀਗੜ) ਨਿਊ ਪੈਨਸ਼ਨ ਸਟੇਟ ਇੰਪਲਾਈਜ਼ ਯੂਨੀਅਨ (ਐਨ.ਪੀ.ਐਸ.ਈ.ਯੂ.) ਪੰਜਾਬ ਦੇ ਸੱਦੇ 'ਤੇ ਅੱਜ ਤਹਿਸੀਲ ਦਫ਼ਤਰ ਭਵਾਨੀਗੜ੍ਹ ਵਿਖੇ ਐਨ.ਪੀ.ਐਸ.ਈ.ਯੂ. ਪੰਜਾਬ ਦੀ ਸਥਾਨਕ ਇਕਾਈ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਜਥੇਬੰਦੀ ਦੇ ਬਲਾਕ ਪ੍ਰਧਾਨ ਸੁਮਨਦੀਪ ਸਿੰਘ, ਸਕੱਤਰ ਮਨੀਸ਼ ਕੁਮਾਰ, ਅਮਰਿੰਦਰ ਸਿੰਘ, ਮੰਗਤ ਰਾਏ, ਹਰਦੀਪ ਸਿੰਘ ਨੇ ਦੱਸਿਆ ਕਿ 2004 ਤੋਂ ਬਾਅਦ ਰੈਗੂਲਰ ਭਰਤੀ ਹੋਏ ਕਰਮਚਾਰੀਆਂ ਲਈ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ। ਇਹ ਪੈਨਸ਼ਨ ਸਕੀਮ ਮੁਲਾਜ਼ਮ ਵਿਰੋਧੀ ਹੋਣ ਕਾਰਨ ਸਮੁੱਚੇ ਮੁਲਾਜ਼ਮ ਵਰਗ ਵੱਲੋਂ ਇਸ ਸਕੀਮ ਦੇ ਲਾਗੂ ਹੋਣ ਦੇ ਸਮੇਂ ਤੋਂ ਹੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੁਰਾਣੀ ਪੈਨਸ਼ਨ ਲਾਗੂ ਨਾ ਕਰਨ ਕਰਕੇ 2004 ਤੋਂ ਬਾਅਦ ਭਰਤੀ ਹੋਏ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਜਥੇਬੰਦੀ ਵੱਲੋਂ ਅੱਜ ਸਾਰੇ ਸੂਬੇ ਵਿੱਚ ਤਹਿਸੀਲ ਪੱਧਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜ ਕੇ ਰੋਸ ਦਾ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਜੇਕਰ ਮੈਂਬਰ ਪਾਰਲੀਮੈਂਟ ਅਤੇ ਵਿਧਾਇਕਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਜਾ ਸਕਦਾ ਹੈ ਤਾਂ ਦੇਸ਼ ਦੇ ਸਮੁੱਚੇ ਮੁਲਾਜ਼ਮਾਂ ਨੂੰ ਕਿਉਂ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਦਾ ਮੁੱਖ ਏਜੰਡਾ ਨਿੱਜੀ ਖੇਤਰ ਦਾ ਵਿਸਥਾਰ ਕਰਨਾ ਹੈ। ਦੇਸ਼ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆ ਸਿਹਤ ਅਤੇ ਸਿੱਖਿਆ ਸੇਵਾਵਾਂ ਤੋਂ ਲਗਾਤਾਰ ਹੱਥ ਪਿੱਛੇ ਖਿੱਚਿਆ ਜਾ ਰਿਹਾ ਹੈ। ਸਰਕਾਰਾਂ ਲਗਾਤਾਰ ਮੁਲਾਜ਼ਮ ਮਾਰੂ ਫ਼ੈਸਲੇ ਲੈ ਰਹੀਆਂ ਹਨ। ਆਗੂਆਂ ਨੇ ਅੱਗੇ ਕਿਹਾ ਕਿ ਇੱਕ ਮੁਲਾਜ਼ਮ ਆਪਣੀ ਜਵਾਨੀ ਸਮੇਤ 58 ਸਾਲ ਦੀ ਉਮਰ ਤੱਕ ਦੇਸ਼ ਨੂੰ ਆਪਣੀਆਂ ਸੇਵਾਵਾਂ ਦਿੰਦਾ ਹੈ ਪੈਨਸ਼ਨ ਨੂੰ ਮੁਲਾਜ਼ਮ ਦੀ ਬੁਢਾਪੇ ਦੀ ਡੰਗੋਰੀ ਮੰਨਿਆਂ ਜਾਂਦਾ ਹੈ ਪਰ ਸਰਕਾਰਾਂ ਦੇ ਮਾੜੇ ਫ਼ੈਸਲਿਆਂ ਦੀ ਬਦੌਲਤ ਪੈਨਸ਼ਨ ਬੰਦ ਕਰਕੇ ਬੁਢਾਪੇ ਵਿੱਚ ਮੁਲਾਜ਼ਮਾਂ ਦੇ ਜੀਵਨ ਨੂੰ ਧੁੰਦਲਾ ਕਰ ਦਿੱਤਾ ਹੈ।ਪੰਜਾਬ ਸਰਕਾਰ ਨੇ ਪੰਜਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਤਹਿਤ ਸਾਲ 2009 ਅਤੇ 2011 ਵਿੱਚ ਮਿਲੇ ਤਨਖਾਹ ਸਕੇਲਾਂ ਅਤੇ ਗਰੇਡਾਂ ਦਾ ਸਫਾਇਆ ਕਰਕੇੇ ਨਵੀਂ ਭਰਤੀ ਲਈ ਕੇਂਦਰੀ ਸਕੇਲ ਲਾਗੂ ਕਰਨ ਦਾ ਫ਼ੈਸਲਾ ਸਰਕਾਰੀ ਬੇਇਮਾਨੀ ਦਾ ਸਿਖਰ ਹੈ। ਉਨ੍ਹਾਂ ਕਿਹਾ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ-ਮਜਦੂਰ ਵਿਰੋਧੀ ਕੀਤੇ ਜਾ ਰਹੇ ਫ਼ੈਸਲਿਆਂ ਦੀ ਤਰਜ਼ ‘ਤੇ ਪੰਜਾਬ ਦੀ ਕੈਪਟਨ ਸਰਕਾਰ ਵੀ ਨਿੱਜੀਕਰਨ ਦੀ ਨੀਤੀ ਤਹਿਤ ਸੂਬੇ ਦੇ ਸਰਕਾਰੀ ਵਿਭਾਗਾਂ ਅਤੇ ਮੁਲਾਜ਼ਮਾਂ ਦਾ ਖਾਤਮਾ ਕਰ ਰਹੀ ਹੈ। ਇਸ ਮੌਕੇ ਅਧਿਆਪਕ ਆਗੂ ਕਰਮਜੀਤ ਨਦਾਮਪੁਰ, ਰਵਿੰਦਰ ਸਿੰਘ, ਹਰੀਸ਼ ਕੁਮਾਰ, ਏਕਮ ਸਿੰਘ, ਦਵਿੰਦਰ, ਪਟਵਾਰੀ ਪਰਮਜੀਤ ਸਿੰਘ, ਰਾਜ ਕੁਮਾਰ, ਪ੍ਰੇਮ ਕੁਮਾਰ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਕਲਰਕ ਮਨਦੀਪ ਸਿੰਘ, ਰਮਨਦੀਪ ਸ਼ਰਮਾ,ਸੋਹਨ ਸਿੰਘ, ਜਸਪ੍ਰੀਤ ਸਿੰਘ, ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements