View Details << Back

ਕਿਸਾਨ ਦਿਵਸ ਮੌਕੇ ਅਕਾਲੀ ਆਗੂਆਂ ਵਲੋਂ ਭੁੱਖ ਹੜਤਾਲ

ਭਵਾਨੀਗੜ੍ਹ, 22 ਦਸੰਬਰ (ਗੁਰਵਿੰਦਰ ਸਿੰਘ )- ਦੇਸ਼ 'ਚ ਅੱਜ ਮਨਾਏ ਜਾ ਰਹੇ ਕਿਸਾਨ ਦਿਵਸ ਦੌਰਾਨ ਭਵਾਨੀਗੜ੍ਹ ਵਿਖੇ ਹਲਕਾ ਇੰਚਾਰਜ ਬਾਬੂ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਦਿੱਲੀ 'ਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਇਕ ਰੋਜ਼ਾ ਭੁੱਖ ਹੜਤਾਲ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਕਰੀਬ ਇਕ ਮਹੀਨੇ ਤੋਂ ਪੈ ਕੜਾਕੇ ਦੀ ਠੰਢ 'ਚ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਬੈਠ ਕੇ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਵਲੋਂ ਕੋਈ ਸੁਣਵਾਈ ਨਾ ਕਰਨ ਕਰਕੇ ਦੇਸ਼ ਦੇ ਲੋਕਾਂ 'ਚ ਗ਼ੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਲੇ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਹਰਵਿੰਦਰ ਸਿੰਘ ਕਾਕੜਾ, ਜੋਗਾ ਸਿੰਘ ਫੱਗੂਵਾਲਾ, ਰਵਜਿੰਦਰ ਸਿੰਘ ਕਾਕੜਾ,ਐਡਵੋਕੇਟ ਦਲਜੀਤ ਸਿੰਘ, ਕੁਲਵੰਤ ਸਿੰਘ ,ਜਗਤਾਰ ਸਿੰਘ, ਹਰਦੇਵ ਸਿੰਘ ਕਾਲਾਝਾੜ, ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements