View Details << Back

ਸਵੈ-ਰੁਜ਼ਗਾਰ ਲੋਨ ਮੇਲਾ ਭਵਾਨੀਗੜ੍
47 ਲਾਭਪਾਤਰੀਆਂ ਨੂੰ ਮੌਕੇ ’ਤੇ ਹੀ ਦਿੱਤੇ ਮਨਜ਼ੂਰੀ ਪੱਤਰ

ਭਵਾਨੀਗੜ 29 ਦਸੰਬਰ {ਗੁਰਵਿੰਦਰ ਸਿੰਘ}ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੁਜ਼ਗਾਰ’ ਯੋਜਨਾ ਤਹਿਤ 31 ਮਾਰਚ 2021 ਤੱਕ ਵੱਖ-ਵੱਖ ਮਹਿਕਮਿਆਂ ’ਚ 1 ਲੱਖ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ ਜਿਨਾਂ ’ਚੋਂ ਹੁਣ ਤੱਕ ਲਗਭਗ 50,000 ਆਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਵੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਸਿੰਗਲਾ ਅੱਜ ਸਥਾਨਕ ਗੁਰੂ ਤੇਗ ਬਹਾਦਰ ਕਾਲਜ ਵਿਖੇ ਲਗਾਏ ਗਏ ‘ਸਵੈ-ਰੁਜ਼ਗਾਰ ਲੋਨ ਮੇਲੇ’ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਇੱਥੇ ਪਹੁੰਚੇ ਸਨ। ਇਸ ਮੌਕੇ ਉਨਾਂ 47 ਲਾਭਪਾਤਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਕਰਜ਼ੇ ਦੇ ਮਨਜ਼ੂਰੀ ਪੱਤਰ ਵੀ ਵੰਡੇ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਸਰਕਾਰ ਬਣਾਉਣ ਤੋਂ ਲੈ ਕੇ ਅੱਜ ਤੱਕ ਪੰਜਾਬ ਸਰਕਾਰ ਦੇ ਹਰ ਇੱਕ ਮਹਿਕਮੇ ’ਚ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਉਣੀ ਯਕੀਨੀ ਬਣਾਈ ਗਈ ਹੈ ਅਤੇ ਭਵਿੱਖ ਵਿਚ ਵੀ ਇਸ ਨੁਕਤੇ ਨੂੰ ਕਿਸੇ ਵੀ ਪੱਖੋਂ ਅਣਗੌਲਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਹਰ ਇੱਕ ਆਸਾਮੀ ’ਤੇ ਭਰਤੀ ਲਈ ਯੋਗਤਾ ਨੂੰ ਹੀ ਤਰਜੀਹ ਦਿੱਤੀ ਜਾਂਦੀ ਹੈ ਤਾਂ ਜੋ ਹਰ ਯੋਗ ਉਮੀਦਵਾਰ ਨਾਲ ਪੂਰਾ ਇਨਸਾਫ਼ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਸਦੇ ਨਾਲ ਹੀ ਕਾਂਗਰਸ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੈਰਾਂ ’ਤੇ ਖੜਾ ਕਰਨ ਲਈ ਰੋਜ਼ਗਾਰ ਮੇਲੇ ਲਗਵਾਉਣ ਦਾ ਬੀੜਾ ਚੁੱਕਿਆ ਗਿਆ ਹੈ ਜਿਨਾਂ ਵਿਚ ਸਰਕਾਰੀ ਨੌਕਰੀਆਂ ਤੋਂ ਇਲਾਵਾ ਪ੍ਰਾਈਵੇਟ ਆਸਾਮੀਆਂ ਅਤੇ ਸਵੈ-ਰੁਜ਼ਗਾਰ ਦੇ ਸਾਧਨ ਸ਼ੁਰੂ ਕਰਨ ਲਈ ਵੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਭਵਾਨੀਗੜ ਡਾ. ਕਰਮਜੀਤ ਸਿੰਘ, ਰੁਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਰਵਿੰਦਰਪਾਲ ਸਿੰਘ, ਪ੍ਰਧਾਨ ਜਗਮੀਤ ਭੋਲਾ, ਜਗਤਾਰ ਨਮਾਦਾਂ ਵੀ ਹਾਜ਼ਰ ਸਨ।


   
  
  ਮਨੋਰੰਜਨ


  LATEST UPDATES











  Advertisements