View Details << Back

ਰਾਸਟਰੀ ਬਾਲੜੀ ਦਿਵਸ ਮਨਾਇਆ

ਸੰਗਰੂਰ, 23 ਜਨਵਰੀ {ਗੁਰਵਿੰਦਰ ਸਿੰਘ}ਪੂਰੇ ਦੇਸ ਵਿੱਚ 24 ਜਨਵਰੀ ਨੂੰ ਰਾਸਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਦੀਆਂ ਬਾਲੜੀਆਂ ਨੂੰ ਸਮਾਰਟ ਫੋਨ ਦਾ ਤੋਹਫਾ ਦਿੱਤਾ ਹੈ ਜੋ ਡਿਜੀਟਲ ਸਿੱਖਿਆ ਦਾ ਆਧਾਰ ਬਣ ਕੇ ਉੱਭਰ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਰਾਸਟਰੀ ਬਾਲੜੀ ਦਿਵਸ ਸਬੰਧੀ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜਦੇ ਬਾਰਵੀ ਜਮਾਤ ਦੇ ਬੱਚਿਆਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਯੋਜਨਾ ‘ਪੰਜਾਬ ਸਮਾਰਟ ਕੁਨੈਕਟ ਸਕੀਮ‘ ਸੁਰੂ ਕੀਤੀ ਹੋਈ ਹੈ। ਇਸ ਯੋਜਨਾ ਤਹਿਤ ਜ਼ਿਲਾ ਸੰਗਰੂਰ ਦੇ 11165 ਵਿਦਿਆਰਥੀਆਂ ਨੂੰ ਇਨਾਂ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ ਹੈ ਜਿਹਨਾਂ ਵਿੱਚ 5520 ਕੁੜੀਆਂ ਸਾਮਿਲ ਹਨ। ਉਹਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 1 ਲੱਖ 75 ਹਜ਼ਾਰ 443 ਵਿਦਿਆਰਥੀਆਂ (ਲੜਕੇ-ਲੜਕੀਆਂ) ਨੂੰ ਇਹ ਸਮਾਰਟ ਫੋਨ ਵੰਡੇ ਜਾ ਚੁੱਕੇ ਹਨ, ਜਿਹਨਾਂ ਵਿੱਚ ਲਗਭਗ 86915 ਕੁੜੀਆਂ ਹਨ। ਉਨਾਂ ਕਿਹਾ ਕਿ ਇਹ ਸਕੀਮ ਸਮਾਰਟ ਫੋਨ ਜਰੀਏ ਨੌਜਵਾਨਾਂ ਦਾ ਖਾਸ ਕਰਕੇ ਕੁੜੀਆਂ ਦੇ ਡਿਜ਼ੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਤ ਹੋਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਮਾਰਟ ਫੋਨ ਦੇਣ ਦਾ ਉਪਰਾਲਾ ਕੀਤਾ ਹੈ, ਜਿਸ ਲਈ ਸਾਲ 2018-19 ਦੇ ਬਜ਼ਟ ਵਿੱਚ ਹੀ 92 ਕਰੋੜ ਰੁਪਏ ਵਿਸੇਸ਼ ਤੌਰ ਤੇ ਰੱਖੇ ਗਏ ਸਨ। ਸਮਾਰਟ ਫੋਨ ਦੇ ਨਾਲ ਬੱਚੇ ਆਧੁਨਿਕ ਸਿੱਖਿਆ, ਕਿੱਤੇ ਦੀ ਚੋਣ, ਕਿੱਤਾਮੁੱਖੀ ਸਿੱਖਿਆ, ਰੋਜ਼ਗਾਰ ਮੌਕਿਆਂ ਅਤੇ ਹੋਰ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣਗੇ। ਇਹ ਸਮਾਰਟ ਫੋਨ ਪ੍ਰਸਿੱਧ ਮੋਬਾਇਲ ਨਿਰਮਾਤਾ ਕੰਪਨੀ ਲਾਵਾ ਵੱਲੋ ਤਿਆਰ ਕੀਤੇ ਗਏ ਹਨ। ਆਧੁਨਿਕ ਸਹੂਲਤਾਂ ਨਾਲ ਲੈਸ ਇਸ ਮੋਬਾਇਲ ਵਿੱਚ ਸਿੱਖਿਆ ਨਾਲ ਸਬੰਧਤ ਸਾਰੇ ਐਪ, ਐਮ-ਸੇਵਾ, ਕੈਪਟਨ ਕੁਨੈਕਟ ਅਤੇ ਹੋਰ ਫੀਚਰ ਪਹਿਲਾਂ ਹੀ ਇੰਨਸਟਾਲ ਹਨ।ਇਸ ਮੌਕੇ ਸਮਾਰਟ ਫੋਨ ਪ੍ਰਾਪਤ ਕਰਨ ਵਾਲੀਆਂ ਸਰਕਾਰੀ ਸੀਨੀਅਰ ਸੈਕੰਡਰੀ ਲੜਕੀਆਂ ਦੀਆਂ ਵਿਦਿਆਰਥਣ ਸਿਮਰਨਪ੍ਰੀਤ ਕੌਰ, ਸ਼ਾਕਸੀ, ਅਸ਼ਵੀਨ ਕੌਰ, ਅੰਕਿਤਾ ਦਾ ਕਹਿਣਾ ਹੈ ਕਿ ਇਸ ਯੋਜਨਾ ਨਾਲ ਉਨਾਂ ਨੂੰ ਕੋਵਿਡ 19 ਦੌਰਾਨ ਘਰ ਬੈਠ ਕੇ ਆਪਣੀ ਪੜਾਈ ਨੂੰ ਜਾਰੀ ਰੱਖਣ ਵਿੱਚ ਬਹੁਤ ਸਹਾਰਾ ਮਿਲੇਗਾ। ਉਨਾਂ ਕਿਹਾ ਕਿ ਅੱਜ ਇਸ ਤਕਨੀਕ ਦੇ ਯੁੱਗ ਵਿੱਚ ਬਿਨਾਂ ਮੋਬਾਇਲ ਫੋਨ ਅਤੇ ਇੰਟਰਨੈਟ ਸੁਵਿਧਾ ਤੋ ਸਮੇ ਦੇ ਹਾਣੀ ਬਣਨ ਵਿੱਚ ਕਾਫੀ ਮੁਸ਼ਕਿਲਾਂ ਪੇਸ਼ ਆਉਦੀਆਂ ਹਨ

   
  
  ਮਨੋਰੰਜਨ


  LATEST UPDATES











  Advertisements