View Details << Back

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ

ਭਵਾਨੀਗੜ੍ਹ (ਗੁਰਵਿੰਦਰ ਸਿੰਘ )ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿਖੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਗੁਰਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਭਾਸ਼ਨ ਮੁਕਾਬਲੇ ਕਰਵਾਏ । ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਜੀ ਦੇ ਆਦੇਸ਼ ਅਨੁਸਾਰ ਸ੍ਰੀਮਤੀ ਸ਼ੀਨੂ ਜੀ ਦੀ ਅਗਵਾਈ ਵਿੱਚ ਮੈਡਮ ਜਸਵੀਰ ਕੌਰ ਨੇ ਬੱਚਿਆਂ ਨੂੰ ਭਾਸ਼ਣ ਮੁਕਾਬਲੇ ਦੀ ਤਿਆਰੀ ਕਰਵਾਈ । ਇਸ ਮੁਕਾਬਲੇ ਵਿਚ 6ਵੀ ਜਮਾਤ ਤੋਂ 10ਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਮੁਕਾਬਲੇ ਦੀ ਜੇਤੂ ਅਰਸ਼ਦੀਪ ਕੌਰ ਨੇ ਬਹੁਤ ਵਧੀਆ ਤਰੀਕੇ ਨਾਲ ਬੱਚਿਆਂ ਨੂੰ ਹਿੰਦੂ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਬਾਰੇ ਜਾਣੂ ਕਰਵਾਇਆ । ਮੁਕਾਬਲੇ ਵਿੱਚ ਅਰਸ਼ਦੀਪ ਕੌਰ ਕਲਾਸ ਦਸਵੀਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਦੂਜਾ ਅਮਨਪ੍ਰੀਤ ਕੌਰ ਕਲਾਸ ਦਸਵੀਂ ,ਲਵਪ੍ਰੀਤ ਕੌਰ ਕਲਾਸ ਨੌਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਮੈਡਮ ਸ਼ੀਨੂੰ ਨੇ ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਬਾਰੇ ਜਾਣੂ ਕਰਵਾਉਂਦਿਆਂ ਬੱਚਿਆਂ ਨੂੰ ਗੁਰੂ ਜੀ ਦੀ ਦੀਆਂ ਦਿੱਤੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ ।

   
  
  ਮਨੋਰੰਜਨ


  LATEST UPDATES











  Advertisements