View Details << Back

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਲੌਂਗੋਵਾਲ,27 ਫਰਵਰੀ (ਜਗਸੀਰ ਸਿੰਘ ) - ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਗੁਰਪੁਰਬ ਜਿੱਥੇ ਪੂਰੇ ਵਿਸ਼ਵ ਦੇ ਕੋਨੇ ਕੋਨੇ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਸ਼ਹੀਦਾਂ ਦੀ ਪਵਿੱਤਰ ਅਤੇ ਪਾਵਨ ਨਗਰੀ ਕਸਬਾ ਲੌਂਗੋਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਥਾਨਕ ਪੱਤੀ ਸੁਨਾਮੀ ਵਾਰਡ ਨੰਬਰ 1 ਦੀ ਡਾ ਭੀਮ ਰਾਓ ਅੰਬੇਦਕਰ ਭਵਨ ਕਮੇਟੀ ਵੱਲੋਂ ਸਜਾਇਆ ਗਿਆ ਇਹ ਨਗਰ ਕੀਰਤਨ ਕਸਬੇ ਦੇ ਵੱਖ ਵੱਖ ਪੜਾਵਾਂ ਵਿੱਚੋਂ ਦੀ ਹੁੰਦਾ ਹੋਇਆ ਸ਼ਾਮ ਸਮੇਂ ਡਾ ਅੰਬੇਦਕਰ ਭਵਨ ਵਿਖੇ ਆ ਕੇ ਸਮਾਪਤ ਹੋਇਆ
ਨਗਰ ਕੀਰਤਨ ਵਿੱਚ ਸਾਮਿਲ ਸੰਗਤਾਂ ਲਈ ਕਸਬੇ ਦੀਆਂ ਵੱਖ ਵੱਖ ਪੱਤੀਆਂ ਵਿੱਚ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ ।ਇਸ ਮੌਕੇ ਢਾਡੀ ਅਤੇ ਰਾਗੀ ਜਥਿਆਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨੀ ਸਬੰਧੀ ਵਾਂਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਇਸ ਸਮੇਂ ਗੱਤਕਾ ਪਾਰਟੀ ਨੇ ਵੀ ਆਪਣੀ ਕਲਾ ਦੇ ਜੌਹਰ ਦਿਖਾਏ। ਨਗਰ ਕੀਰਤਨ ਵਿਚ ਸ਼ਾਮਲ ਬੈਂਡ ਪਾਰਟੀ ਨੇ ਮਧੁਰ ਧੁਨਾਂ ਰਾਹੀਂ ਸੰਗਤਾਂ ਦਾ ਭਰਪੂਰ ਮਨੋਰੰਜਨ ਕੀਤ । ਇਸ ਮੌਕੇ ਸਟੇਜ ਸਕੱਤਰ ਦੀ ਜੁੰਮੇਵਾਰੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਂਗੋਵਾਲ ਅਤੇ ਗੁਰਸੇਵਕ ਸਿੰਘ ਨੇ ਬਾਖੂਬੀ ਨਿਭਾਈ । ਇਸ ਮੌਕੇ ਡਾ.ਭੀਮ ਰਾਓ ਅੰਬੇਦਕਰ ਕਮੇਟੀ ਦੇ ਪ੍ਰਧਾਨ ਗੁਲਜ਼ਾਰ ਸਿੰਘ, ਕੁਲਵੰਤ ਸਿੰਘ, ਦਰਬਾਰਾ ਸਿੰਘ, ਜਸਪਾਲ ਸਿੰਘ, ਮਲੂਕ ਸਿੰਘ ,ਨਛੱਤਰ ਸਿੰਘ, ਮਾਲਵਿੰਦਰ ਸਿੰਘ ਸੀਟੂ, ਮੇਜਰ ਸਿੰਘ, ਸੁਖਪ੍ਰੀਤ ਸਿੰਘ ਬਾਈ,ਬੇਅੰਤ ਸਿੰਘ, ਹਰਬੰਸ ਸਿੰਘ ਫੌਜੀ, ਅਜੈਬ ਸਿੰਘ ,ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆ, ਕੌਂਸਲਰ ਨਸੀਬ ਕੌਰ ਚੋਟੀਆਂ, ਰਮਨਦੀਪ ਸਿੰਘ ਚੋਟੀਆਂ, ਕੌਂਸਲਰ ਬਲਵਿੰਦਰ ਸਿੰਘ ਕਾਲਾ ਗੁਰੂ ਰਵਿਦਾਸ ਨੌਜਵਾਨ ਕਮੇਟੀ ਦੇ ਪ੍ਰਧਾਨ ਨੈਬ ਸਿੰਘ, ਪਰਮਿੰਦਰ ਸਿੰਘ ਪੱਪੀ ,ਕਾਮਰੇਡ ਦਰਸ਼ਨ ਸਿੰਘ, ਪਰਗਟ ਸਿੰਘ ,ਮਾਸਟਰ ਗੁਰਵਿੰਦਰ ਸਿੰਘ, ਪ੍ਰੈੱਸ ਕਲੱਬ ਲੌਂਗੋਵਾਲ (ਰਜਿ:) ਦੇ ਪ੍ਰਧਾਨ ਜਗਸੀਰ ਲੌਂਗੋਵਾਲ, ਜਨਰਲ ਸਕੱਤਰ ਸ਼ੇਰ ਸਿੰਘ ਖੰਨਾ,ਮੀਤ ਪ੍ਰਧਾਨ ਜੁੰਮਾ ਸਿੰਘ ਲੌਂਗੋਵਾਲ, ਕੌਂਸਲਰ ਗੁਰਮੀਤ ਸਿੰਘ ਫੌਜੀ, ਬਾਬਾ ਕਸ਼ਮੀਰਾ ਸਿੰਘ, ਜਰਨੈਲ ਸਿੰਘ, ਸੁਖਚੈਨ ਸਿੰਘ, ਗੁਰਧਿਆਨ ਸਿੰਘ, ਸੁਖਵਿੰਦਰ ਸਿੰਘ ,ਕੌਂਸਲਰ ਬਲਵਿੰਦਰ ਸਿੰਘ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।


   
  
  ਮਨੋਰੰਜਨ


  LATEST UPDATES











  Advertisements