View Details << Back

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਬੱਚਿਆਂ ਨੂੰ ਮਾਸਕ ਪਾਉਣਾ ਜ਼ਰੂਰੀ
ਬੱਚਿਆਂ ਦੀ ਪੜ੍ਹਾਈ ਦੇ ਨਾਲ ਸਿਹਤ ਦਾ ਵੀ ਰੱਖਿਆ ਜਾਵੇਗਾ ਧਿਆਨ : ਤਰਵਿੰਦਰ ਕੌਰ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਕੋਰੋਨਾ ਮਹਾਂਮਾਰੀ ਦੇ ਚਲਦਿਆਂ ਜਿਥੇ ਕਿ ਸਿਹਤ ਵਿਭਾਗ ਵੱਲੋਂ ਵੀ ਲੋਕਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ ਉਥੇ ਹੀ ਸਕੂਲਾਂ ਵਿੱਚ ਵੀ ਬੱਚਿਆਂ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਬੱਚਿਆਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਕੋਲ ਰੱਖਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਨਾ ਖ਼ਰਾਬ ਹੋ ਸਕੇ ਅਤੇ ਕੋਰੋਨਾ ਮਹਾਂਮਾਰੀ ਤੋਂ ਵੀ ਬਚਾਇਆ ਜਾ ਸਕੇ । ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ (ਲੜਕੇ) ਵਿਖੇ ਹਰ ਕਲਾਸ ਵਿਚ ਪੜ੍ਹਾਈ ਦੇ ਸਮੇਂ ਬੱਚਿਆਂ ਨੂੰ ਮਾਸਕ ਪਾਉਣਾ ਅਤੇ ਜ਼ਿਆਦਾ ਤੋਂ ਜ਼ਿਆਦਾ ਦੂਰੀ ਬਣਾਏ ਰੱਖਣਾ ਜ਼ਰੂਰੀ ਵੀ ਕੀਤਾ ਗਿਆ ਹੈ । ਇਸ ਮੌਕੇ ਪ੍ਰਿੰਸੀਪਲ ਮੈਡਮ ਤਰਵਿੰਦਰ ਕੌਰ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਕਰੋਨਾ ਮਹਾਮਾਰੀ ਦੇ ਮੁੜ ਤੋ ਲੱਛਣ ਦਿਖਣ ਤੇ ਜਿੱਥੇ ਕਿ ਸਿਹਤ ਵਿਭਾਗ ਵੱਲੋ ਆਮ ਜਨਤਾ ਦਾ ਧਿਆਨ ਰੱਖਿਅਾ ਜਾ ਰਿਹਾ ਹੈ ਉੱਥੇ ਹੀ ਸਾਡੀ ਵੀ ਅਹਿਮ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਕਰੋਨਾ ਮਹਾਂਮਾਰੀ ਦੇ ਚਲਦਿਆਂ ਬੱਚਿਆਂ ਦਾ ਧਿਆਨ ਰੱਖਿਏ ‍ਤਾਂ ਜੋ ਕੋਰੋਨਾ ਮਹਾਂਮਾਰੀ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ ਅਤੇ ਬੱਚਿਅਾਂ ਨੂੰ ਬਿਮਾਰੀ ਤੋਂ ਬਚਾਅ ਰੱਖ ਸਕੀਏ ।

   
  
  ਮਨੋਰੰਜਨ


  LATEST UPDATES











  Advertisements