View Details << Back

ਆਪ ਤੇ ਅਕਾਲੀ ਦਲ ਦੀ ਬਿੱਲੀ ਥੈਲਿਓ ਬਾਹਰ :ਮਾਨ
ਬੀਬਾ ਬਾਦਲ ਤੇ ਭਗਵੰਤ ਮਾਨ ਨੇ ਕਿਸਾਨਾਂ ਦੀ ਪਿੱਠ ਵਿੱਚ ਮਾਰਿਆ ਛੁਰਾ - ਤਲਵਿੰਦਰ ਮਾਨ

ਭਵਾਨੀਗੜ (ਗੁਰਵਿੰਦਰ ਸਿੰਘ)ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਨਾਲ ਕਾਲੇ ਕਾਨੂੰਨਾਂ ਦੇ ਮੁੱਦੇ ਉੱਪਰ ਵੱਡਾ ਧੋਖਾ ਕੀਤਾ ਹੈ। ਇਹ ਦੋਵੇਂ ਬਾਹਰ ਆ ਕੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਬੋਲਦੇ ਸਨ ਜਦਕਿ ਪਾਰਲੀਮੈਂਟ ਦੇ ਅੰਦਰ ਇਨ੍ਹਾਂ ਦੋਵੇਂ ਆਗੂਆਂ ਨੇ ਭਾਜਪਾ ਅੱਗੇ ਸਰੰਡਰ ਕੀਤਾ ਹੋਇਆ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਲੀਡਰ ਅਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਨੇ ਬੀਤੇ ਦਿਨੀਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਹਰਸਿਮਰਤ ਬਾਦਲ ਅਤੇ ਬਾਦਲ ਪਰਿਵਾਰ ਬਾਰੇ ਬੋਲਦਿਆਂ ਕਿਹਾ ਕਿ ਜਦੋਂ ਇਹ ਕਾਲੇ ਕਾਨੂੰਨ ਪਾਰਲੀਮੈਂਟ ਵਿਚ ਪਾਸ ਹੋ ਰਹੇ ਸਨ ਉਸ ਸਮੇਂ ਹਰਸਿਮਰਤ ਬਾਦਲ ਉਸੇ ਕੈਬਨਿਟ ਦਾ ਹਿੱਸਾ ਸੀ ਜਿਸ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਪਾਸ ਕੀਤਾ ਅਤੇ ਉਸ ਸਮੇਂ ਸਮੁੱਚਾ ਬਾਦਲ ਪਰਿਵਾਰ ਇਨ੍ਹਾਂ ਕਾਨੂੰਨਾਂ ਦਾ ਗੁਣਗਾਨ ਕਰਦਾ ਨਹੀਂ ਸੀ ਥੱਕਦਾ ਅਤੇ ਜਦੋਂ ਕਿਸਾਨਾਂ ਦੇ ਭਾਰੀ ਵਿਰੋਧ ਕਰਕੇ ਹਰਸਿਮਰਤ ਬਾਦਲ ਨੂੰ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇਣਾ ਪਿਆ ਉਸ ਤੋਂ ਬਾਅਦ ਵੀ ਆਪਣੇ ਬਿਆਨਾਂ ਵਿਚ ਕਈ ਵਾਰ ਹਰਸਿਮਰਤ ਬਾਦਲ ਨੇ ਕਿਹਾ ਕਿ ਮੈਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਮਾੜਾ ਨਹੀਂ ਮੰਨਦੀ ਜਿਸ ਤੋਂ ਬਾਦਲ ਪਰਿਵਾਰ ਦਾ ਦੋਗਲਾ ਚਿਹਰਾ ਲੋਕਾਂ ਸਾਹਮਣੇ ਆਉਂਦਾ ਹੈ। ਉਨ੍ਹਾਂ ਅੱਗੇ ਭਗਵੰਤ ਮਾਨ ਬਾਰੇ ਬੋਲਦਿਆਂ ਕਿਹਾ ਕਿ ਭਗਵੰਤ ਮਾਨ ਨੇ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿੱਚ ਜ਼ਰੂਰੀ ਵਸਤਾਂ ਐਕਟ ਨੂੰ ਲਾਗੂ ਕਰਨ ਸਮੇਂ ਕਮੇਟੀ ਦਾ ਮੈਂਬਰ ਹੁੰਦਿਆਂ ਇੱਕ ਵਾਰ ਵੀ ਇਸ ਐਕਟ ਦਾ ਵਿਰੋਧ ਨਹੀਂ ਕੀਤਾ ਬਲਕਿ ਸਿਰਫ਼ ਸਪੱਸ਼ਟੀਕਰਨ ਦੀ ਮੰਗ ਕੀਤੀ। ਜਿਸ ਨਾਲ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਡਰਾਮਾ ਕਰਨ ਵਾਲੇ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਦੋਗਲੇ ਚਿਹਰੇ ਵੀ ਲੋਕਾਂ ਸਾਹਮਣੇ ਆ ਚੁੱਕੇ ਹਨ। ਮਾਨ ਨੇ ਅਖ਼ੀਰ ਵਿੱਚ ਬੋਲਦਿਆਂ ਕਿਹਾ ਕਿ ਹੁਣ ਭਗਵੰਤ ਮਾਨ ਅਤੇ ਹਰਸਿਮਰਤ ਬਾਦਲ ਇੱਕ ਦੂਸਰੇ ਨੂੰ ਲੋਕਾਂ ਅੱਗੇ ਕੋਸਦੇ ਨਜ਼ਰ ਆਉਂਦੇ ਹਨ ਅਤੇ ਆਪਣੇ ਆਪ ਨੂੰ ਦੁੱਧ-ਧੋਤਾ ਸਾਬਤ ਕਰਨਾ ਚਾਹੁੰਦੇ ਹਨ। ਪਰ ਹੁਣ ਲੋਕ ਇਨ੍ਹਾਂ ਦੀਆਂ ਲੂੰਬੜ ਚਾਲਾਂ ਵਿਚ ਨਹੀਂ ਆਉਣਗੇ ਅਤੇ ਆਉਣ ਵਾਲੀਆਂ ਆਉਣ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਇਨ੍ਹਾਂ ਦੋਨਾਂ ਪਾਰਟੀਆਂ ਦਾ ਸੁਪੜਾ ਸਾਫ਼ ਕਰ ਦੇਣਗੇ।
ਤਲਵਿੰਦਰ ਸਿੰਘ ਮਾਨ


   
  
  ਮਨੋਰੰਜਨ


  LATEST UPDATES











  Advertisements