View Details << Back

ਪਿੰਡ ਘਰਾਚੋ ਕਿਸਾਨੀ ਝੰਡਿਆਂ ਹੇਠ ਨੌਜਵਾਨ ਦੀ ਬਰਾਤ ਹੋਈ ਰਵਾਨਾ

ਭਵਾਨੀਗੜ੍ਹ(ਗੁਰਵਿੰਦਰ ਸਿੰਘ)  
ਇੱਥੋਂ ਨੇੜਲੇ ਪਿੰਡ ਘਰਾਚੋਂ ਦਾ ਨੌਜਵਾਨ ਮਤਵਾਲ ਸਿੰਘ ਪੁੱਤਰ ਰਣਧੀਰ ਸਿੰਘ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਝੰਡੇ ਲੈ ਕੇ ਬਰਾਤ ਚੜਿਆ।ਇਸ ਮੌਕੇ ਮਤਵਾਲ ਸਿੰਘ ਨੇ ਕਿਹਾ ਕਿ ਜਦੋਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਕਿਸਾਨ ਸੰਘਰਸ਼ ਚੱਲ ਰਿਹਾ ਹੈ ਤਾਂ ਕਿਸਾਨ ਆਪਣੀਆਂ ਖੁਸ਼ੀਆਂ ਦੇ ਕਾਰਜ ਵੀ ਕਿਸਾਨ ਯੂਨੀਅਨ ਦੇ ਝੰਡੇ ਲਹਿਰਾ ਕੇ ਕਰਨਗੇ  । ਉਨ੍ਹਾਂ ਕਿਹਾ ਕਿ ਉਸ ਨੇ ਵੀ ਕਿਸਾਨ ਸੰਘਰਸ਼ ਨਾਲ ਇਕਮੁੱਠਤਾ ਜਾਹਰ ਕਰਨ ਲਈ ਆਪਣੀ ਬਰਾਤ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਲਹਿਰਾਏ ਹਨ । ਲਾੜੇ ਚਾਚੀ ਹਰਵਿੰਦਰ ਕੌਰ ਨੇ ਕਿਹਾ ਕਿ ਉਹ ਵਿਆਹ ਤੋਂ ਬਾਅਦ ਪਰਿਵਾਰ ਸਮੇਤ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾਣਗੇ।ਇਸ ਮੌਕੇ ਲਾੜੇ ਦੇ ਦੋਸਤ ਸੰਦੀਪ ਸਿੰਘ ਨੇ ਕਿਹਾ ਕਿ ਇਹ ਉਪਰਾਲਾ  ਨੌਜਵਾਨਾਂ ਨੂੰ ਕਿਸਾਨ ਸੰਘਰਸ਼ ਨਾਲ ਜੋੜਨ ਲਈ ਉਤਸ਼ਾਹਿਤ ਕਰੇਗਾ  । ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਮਨਜੀਤ ਸਿੰਘ ਘਰਾਚੋਂ ,ਹਰਜਿੰਦਰ ਸਿੰਘ ਘਰਾਚੋਂ ਅਤੇ ਸੁਖਦੇਵ ਸਿੰਘ ਘਰਾਚੋਂ ਨੇ ਪਿੰਡ ਦੇ ਨੌਜਵਾਨ ਦੀ ਸ਼ਲਾਘਾ ਕੀਤੀ ।


   
  
  ਮਨੋਰੰਜਨ


  LATEST UPDATES











  Advertisements