View Details << Back

ਮਹਿੰਗੀ ਬਿਜਲੀ ਖਿਲਾਫ਼ ਆਪ ਵਲੋ ਰੋਸ ਪ੍ਰਦਰਸ਼ਨ

ਭਵਾਨੀਗੜ੍ਹ (ਗੁਰਵਿੰਦਰ ਸਿੰਘ)ਆਮ ਆਦਮੀ ਪਾਰਟੀ ਵੱਲੋਂ ਕੈਪਟਨ ਸਰਕਾਰ ਦੀ ਮਹਿੰਗੀ ਬਿਜਲੀ ਖਿਲਾਫ ਮੁਹਿੰਮ ਸ਼ੁਰੂ ਕਰਦਿਆਂ ਪਿੰਡ ਝਨੇੜੀ ਵਿਖੇ ਬਿਜਲੀ ਬਿੱਲਾਂ ਨੂੰ ਸਾੜਿਆ ਗਿਆ ਅਤੇ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਆਪ ਆਗੂ ਨਰਿੰਦਰ ਕੌਰ ਭਰਾਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੈਪਟਨ ਸਰਕਾਰ ਦੀ ਮਹਿੰਗੀ ਬਿਜਲੀ ਤੋ ਅੱਜ ਪੰਜਾਬ ਦਾ ਹਰ ਵਰਗ ਪ੍ਰੇਸ਼ਾਨ ਹੈ ਅਤੇ ਦੂਸਰੇ ਪਾਸੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਬਿਜਲੀ ਮੁੱਲ ਖਰੀਦ ਕੇ ਵੀ ਜਨਤਾ ਨੂੰ ਮੁਫਤ ਅਤੇ ਸਸਤੀ ਬਿਜਲੀ ਦੇ ਰਹੀ ਹੈ ਪਰ ਪੰਜਾਬ ਸਰਕਾਰ ਖੁਦ ਬਿਜਲੀ ਪੈਦਾ ਕਰਨ ਦੇ ਬਾਵਜੂਦ ਵੀ ਸਭ ਤੋਂ ਮਹਿੰਗੀ ਬਿਜਲੀ ਦੇ ਰਹੀ ਹੈ ਜਦ ਦਿੱਲੀ ਸਰਕਾਰ ਜਨਤਾ ਨੂੰ ਮੁਫਤ ਅਤੇ ਸਸਤੀ ਬਿਜਲੀ ਦੇ ਸਕਦੀ ਹੈ ਤਾਂ ਪੰਜਾਬ ਸਰਕਾਰ ਸਸਤੀ ਅਤੇ ਮੁਫਤ ਬਿਜਲੀ ਕਿਉ ਨਹੀ ਦੇ ਸਕਦੀ।ਓੁਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਿੰਡ ਪਿੰਡ ਜਾ ਕੇ ਪੰਜਾਬ ਸਰਕਾਰ ਦੇ ਮਹਿੰਗੇ ਬਿਜਲੀ ਬਿੱਲਾਂ ਨੂੰ ਸਾੜੇਗੀ ਅਤੇ ਲੋਕਾਂ ਨੂੰ ਜਾਗਰੂਕ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਆਪ ਆਗੂ ਹਰਮੇਲ ਬਟਰਿਆਣਾ,ਜਗਸੀਰ ਝਨੇੜੀ,ਜੱਗੀ ਝਨੇੜੀ,ਬਿੱਕਰ ਝਨੇੜੀ,ਮਨਦੀਪ ਲੱਖੇਵਾਲ ਹਾਜ਼ਰ ਰਹੇ।

   
  
  ਮਨੋਰੰਜਨ


  LATEST UPDATES











  Advertisements