View Details << Back

ਲੋਕ ਇਨਸਾਫ਼ ਪਾਰਟੀ ਜਲਦ ਕਰੇਗੀ ਹਲਕਾ ਸੰਗਰੂਰ ਵਿੱਚ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ - ਤਲਵਿੰਦਰ ਮਾਨ

ਭਵਾਨੀਗੜ (ਗੁਰਵਿੰਦਰ ਸਿੰਘ ਰੋਮੀ) ਦਿਨੀਂ ਹਲਕਾ ਸੰਗਰੂਰ ਦੇ ਸ਼ਹਿਰ ਭਵਾਨੀਗਡ਼੍ਹ ਵਿਖੇ ਸ਼ਹਿਰ ਦੇ ਲੋਕਾਂ ਵੱਲੋਂ ਲੋਕ ਇਨਸਾਫ ਪਾਰਟੀ ਦੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮਾਨ ਨੇ ਜਿੱਥੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਰੋਜ਼ਮਰਾ ਦੀਆਂ ਪੇਸ਼ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਨ ਲਈ ਜਲਦ ਹੀ ਸ਼ਹਿਰ ਵਿਚ ਲੋਕ ਇਨਸਾਫ ਪਾਰਟੀ ਦਾ ਦਫਤਰ ਖੋਲ੍ਹਣ ਦਾ ਅੇੈਲਾਨ ਕੀਤਾ ਅਤੇ ਨਾਲ ਹੀ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਲਦ ਹੀ ਹਲਕਾ ਸੰਗਰੂਰ ਵਿੱਚ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਪੁਰਾਣਾ ਢਾਂਚਾ ਭੰਗ ਕਰਨ ਦਾ ਐਲਾਨ ਵੀ ਕੀਤਾ।
ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਪਿੰਡਾਂ-ਸ਼ਹਿਰਾਂ ਵਿੱਚੋਂ ਜੋ ਵੀ ਨੌਜਵਾਨ ਅਤੇ ਸਮਾਜ ਸੇਵੀ ਲੋਕ ਜੋ ਕਿ ਸਮਾਜ ਨੂੰ ਇੱਕ ਚੰਗੀ ਸੇਧ ਦੇਣ ਦਾ ਜਜ਼ਬਾ ਰੱਖਦੇ ਹਨ ਅਤੇ ਇਮਾਨਦਾਰੀ ਨਾਲ ਲੋਕ ਸੇਵਾ ਕਰਨੀ ਚਾਹੁੰਦੇ ਹਨ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦੀ ਗੱਲ ਵੀ ਕਹੀ।
ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਵਿੱਚ ਜਿੱਥੇ ਸਿਰਫ਼ ਅਮੀਰ ਅਤੇ ਸਿਆਸੀ ਪਿਛੋਕੜ ਵਾਲੇ ਲੋਕਾਂ ਦਾ ਹੀ ਬੋਲਬਾਲਾ ਹੁੰਦਾ ਹੈ ਪਰ ਲੋਕ ਇਨਸਾਫ ਪਾਰਟੀ ਇਕ ਅਜਿਹੀ ਪਾਰਟੀ ਹੈ ਜੋ ਕਿ ਪਾਰਟੀ ਲਈ ਮਿਹਨਤ ਕਰਨ ਵਾਲੇ ਲੋਕਾਂ ਨੂੰ ਹੀ ਬਣਦਾ ਮਾਣ-ਸਨਮਾਨ ਦਿੰਦੀ ਹੈ ਨਾ ਕਿ ਕਿਸੇ ਸਿਫ਼ਾਰਸ਼ੀ ਜਾਂ ਧਨਾਢ ਵਿਅਕਤੀ ਨੂੰ। ਉਨ੍ਹਾਂ ਅਖੀਰ ਵਿੱਚ ਬੋਲਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਪਾਰਟੀ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਲੋਕ ਇਨਸਾਫ ਪਾਰਟੀ ਇਕੱਲੀ 117 ਹਲਕਿਆਂ ਵਿੱਚ ਚੋਣਾਂ ਲੜਨ ਦਾ ਦਮ ਰੱਖਦੀ ਹੈ। ਪਰ ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਹਮਖ਼ਿਆਲੀ ਧਿਰਾਂ ਨੂੰ ਨਾਲ ਲੈ ਕੇ ਇੱਕ ਸਾਂਝਾ ਫਰੰਟ ਤਿਆਰ ਕਰਨ ਬਾਰੇ ਵੀ ਮੀਟਿੰਗਾਂ ਦਾ ਦੌਰ ਜਾਰੀ ਹੈ।


   
  
  ਮਨੋਰੰਜਨ


  LATEST UPDATES











  Advertisements